08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

10 ਅਗਸਤ ਦੇ ‘ਜੇਲ੍ਹ ਭਰੋ ਅੰਦੋਲਨ’ ਨੂੰ ਸਫਲ ਬਣਾਉਣ ਲਈ ਆਂਗਣਵਾੜੀ ਯੂਨੀਅਨ ਵਲੋਂ ਮੀਟਿੰਗ

ਮਮਦੋਟ, 7 ਅਗਸਤ (ਸੁਖਦੇਵ ਸਿੰਘ ਸੰਗਮ)-ਆਂਗਣਵਾੜੀ ਕਰਮਚਾਰੀ ਯੂਨੀਅਨ ਪੰਜਾਬ (ਸੀਟੂ) ਵਲੋਂ ਸੂਬਾ ਕਮੇਟੀ ਦੇ ਸੱਦੇ ’ਤੇ 10 ਅਗਸਤ ਨੂੰ ਕੀਤੇ ਜਾਣ ਵਾਲੇ ‘ਜੇਲ੍ਹ ਭਰੋ ਅੰਦੋਲਨ’ ਦੀਆਂ ਤਿਆਰੀਆਂ ਸਬੰਧੀ ਸ਼ੁੱਕਰਵਾਰ ਨੂੰ ਮਮਦੋਟ ਵਿਖੇ ਜ਼ਿਲ੍ਹਾ ਜਨਰਲ ਸਕੱਤਰ ਅਤੇ ਬਲਾਕ ਪ੍ਰਧਾਨ ਕਾਂਤਾ ਰਾਣੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਦੌਰਾਨ ਅੰਦੋਲਨ ਨੂੰ ਕਾਮਯਾਬ ਬਣਾਉਣ ਲਈ ਵਿਸਥਾਰਪੂਰਵਕ ਰਣਨੀਤੀ ਤਿਆਰ ਕੀਤੀ ਗਈ ਅਤੇ ਵੱਧ ਤੋਂ ਵੱਧ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ।

ਅਜੀਤ ਡੈਸਕ 08-08-2026
ਮਮਦੋਟ, 7 ਅਗਸਤ (ਸੁਖਦੇਵ ਸਿੰਘ ਸੰਗਮ)-ਆਂਗਣਵਾੜੀ ਕਰਮਚਾਰੀ ਯੂਨੀਅਨ ਪੰਜਾਬ (ਸੀਟੂ) ਵਲੋਂ ਸੂਬਾ ਕਮੇਟੀ ਦੇ ਸੱਦੇ ’ਤੇ 10 ਅਗਸਤ ਨੂੰ ਕੀਤੇ ਜਾਣ ਵਾਲੇ ‘ਜੇਲ੍ਹ ਭਰੋ ਅੰਦੋਲਨ’ ਦੀਆਂ ਤਿਆਰੀਆਂ ਸਬੰਧੀ ਸ਼ੁੱਕਰਵਾਰ ਨੂੰ ਮਮਦੋਟ ਵਿਖੇ ਜ਼ਿਲ੍ਹਾ ਜਨਰਲ ਸਕੱਤਰ ਅਤੇ ਬਲਾਕ ਪ੍ਰਧਾਨ ਕਾਂਤਾ ਰਾਣੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਦੌਰਾਨ ਅੰਦੋਲਨ ਨੂੰ ਕਾਮਯਾਬ ਬਣਾਉਣ ਲਈ ਵਿਸਥਾਰਪੂਰਵਕ ਰਣਨੀਤੀ ਤਿਆਰ ਕੀਤੀ ਗਈ ਅਤੇ ਵੱਧ ਤੋਂ ਵੱਧ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਂਤਾ ਰਾਣੀ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ, ਮਜ਼ਦੂਰ, ਕਿਸਾਨ ਅਤੇ ਲੋਕ ਵਿਰੋਧੀ ਨੀਤੀਆਂ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ, ਜਦਕਿ ਵਿਭਾਗ ਵਿਚ ਖ਼ਾਲੀ ਅਸਾਮੀਆਂ ਨਹੀਂ ਭਰੀਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਮਾਣ ਭੱਤੇ ਵਿਚ ਵਾਧਾ, ਸਮਾਜਿਕ ਸੁਰੱਖਿਆ, ਪੈਨਸ਼ਨ, ਤਰੱਕੀ ਅਤੇ ਹੋਰ ਬੁਨਿਆਦੀ ਮੰਗਾਂ ’ਤੇ ਵੀ ਸਰਕਾਰ ਵਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ। ਇਸ ਮੌਕੇ ਰਣਜੀਤ ਕੌਰ, ਸਰਬਜੀਤ ਕੌਰ, ਜਸਬੀਰ ਕੌਰ, ਰਜਵੰਤ ਕੌਰ, ਦਰਸ਼ਨਾ, ਜਸਬੀਰ ਕੌਰ ਮੌਜੂਦ ਸਨ।
ਪਿਛਲੀ ਖ਼ਬਰ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ : ਐਡਵੋਕੇਟ ਵਿਲਾਸਰਾ ਅਗਲੀ ਖ਼ਬਰ ਹੈਰੋਇਨ ਸਮੇਤ ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।