ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ 7 ਲੱਖ ਰੁਪਏ ਦੀ ਠੱਗੀ, ਪਿਓ ਅਤੇ ਧੀ ਨਾਮਜ਼ਦ
ਜ਼ੀਰਾ,7 ਅਗਸਤ (ਰਜਨੀਸ਼ ਕਥੂਰੀਆ)-ਵਿਦੇਸ਼ ਭੇਜਣ ਦੇ ਨਾਂਅ ’ਤੇ 7 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਪਿਓ ਅਤੇ ਧੀ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਛਿੰਦਾ ਸਿੰਘ ਵਾਸੀ ਪਿੰਡ ਪੰਡੋਰੀ ਜੱਟਾਂ ਨੇ ਪੁਲਿਸ ਨੂੰ ਇਕ ਲਿਖਤੀ ਸ਼ਿਕਾਇਤ ਦਿੱਤੀ ਸੀ।
ਜ਼ੀਰਾ,7 ਅਗਸਤ (ਰਜਨੀਸ਼ ਕਥੂਰੀਆ)-ਵਿਦੇਸ਼ ਭੇਜਣ ਦੇ ਨਾਂਅ ’ਤੇ 7 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਪਿਓ ਅਤੇ ਧੀ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ।ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਛਿੰਦਾ ਸਿੰਘ ਵਾਸੀ ਪਿੰਡ ਪੰਡੋਰੀ ਜੱਟਾਂ ਨੇ ਪੁਲਿਸ ਨੂੰ ਇਕ ਲਿਖਤੀ ਸ਼ਿਕਾਇਤ ਦਿੱਤੀ ਸੀ। ਜਿਸ ਵਿਚ ਉਸ ਨੇ ਦੋਸ਼ ਲਗਾਇਆ ਸੀ ਕਿ ਸ਼ਿਵਾਨੀ ਸ਼ੇਰਗਿੱਲ ਅਤੇ ਉਸ ਦੇ ਪਿਤਾ ਅਸ਼ੋਕ ਕੁਮਾਰ ਵਾਸੀ ਨਿੱਕਾ ਕਾਲੋਨੀ ਰਾਮ ਤੀਰਥ ਰੋਡ ਅੰਮ੍ਰਿਤਸਰ ਨੇ ਉਸ ਦੇ ਪੁੱਤਰ ਜੋਬਨਜੀਤ ਸਿੰਘ ਨੂੰ ਵਿਦੇਸ਼ ਭੇਜਣ ਦਾ ਭਰੋਸਾ ਦਿੱਤਾ ਸੀ। ਗੁਰਪ੍ਰੀਤ ਸਿੰਘ ਨੇ ਸ਼ਿਕਾਇਤ ਵਿਚ ਅੱਗੇ ਦੱਸਿਆ ਕਿ ਇਸ ਮਕਸਦ ਲਈ ਸ਼ਿਵਾਨੀ ਸ਼ੇਰਗਿੱਲ ਅਤੇ ਉਸਦੇ ਬਾਪ ਅਸ਼ੋਕ ਕੁਮਾਰ ਨੇ ਸਾਡੇ ਪਾਸੋਂ ਕਰੀਬ 7 ਲੱਖ ਰੁਪਏ ਵੱਖ-ਵੱਖ ਕਿਸ਼ਤਾਂ ਵਿੱਚ ਪ੍ਰਾਪਤ ਕਰ ਲਏ। ਗੁਰਪ੍ਰੀਤ ਸਿੰਘ ਨੇ ਸ਼ਿਕਾਇਤ ਵਿਚ ਅੱਗੇ ਦੱਸਿਆ ਕਿ ਸ਼ਿਵਾਨੀ ਸ਼ੇਰਗਿੱਲ ਅਤੇ ਉਸਦੇ ਬਾਪ ਅਸ਼ੋਕ ਕੁਮਾਰ ਨੇ ਪੈਸੇ ਲੈਣ ਤੋਂ ਬਾਅਦ ਨਾ ਤਾਂ ਉਸ ਦੇ ਪੁੱਤਰ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਸਾਡੇ ਪੈਸੇ ਵਾਪਸ ਕੀਤੇ। ਪੁਲਿਸ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਐੱਸ.ਪੀ.(ਇਨਵੈਸਟੀਗੇਸ਼ਨ) ਫਿਰੋਜ਼ਪੁਰ ਦੀ ਨਿਗਰਾਨੀ ਹੇਠ ਕੀਤੀ ਗਈ। ਜਾਂਚ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਜਿਸ ਦੇ ਆਧਾਰ ’ਤੇ ਥਾਣਾ ਸਦਰ ਜ਼ੀਰਾ ਵਿਖੇ ਉਕਤ ਬਾਪ ਬੇਟੀ ਦੇ ਖਿਲਾਫ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।