ਸੇਫ਼ ਸਕੂਲ ਵਾਹਨ ਟੀਮ ਵਲੋਂ ਜਲਾਲਾਬਾਦ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ , 8 ਵੈਨਾਂ ਦੇ ਕੀਤੇ ਚਲਾਨ
ਫ਼ਾਜ਼ਿਲਕਾ, 7 ਅਗਸਤ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਹੁਕਮਾਂ ’ਤੇ ‘ਸੇਫ਼ ਸਕੂਲ ਵਾਹਨ ਪਾਲਿਸੀ’ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਅਤੇ ਸੇਫ਼ ਸਕੂਲ ਵਾਹਨ ਟੀਮ ਵਲੋਂ ਜਲਾਲਾਬਾਦ ਵਿਖੇ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 8 ਸਕੂਲੀ ਵੈਨਾਂ ਦੇ ਚਲਾਨ ਕੱਟੇ ਗਏ।
ਅਜੀਤ ਡੈਸਕ
08-08-2026