08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਚ ‘ਤੀਆਂ ਦਾ ਮੇਲਾ’ ਮਨਾਇਆ

ਫ਼ਾਜ਼ਿਲਕਾ, 7 ਅਗਸਤ (ਅਮਰਜੀਤ ਸ਼ਰਮਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਪ੍ਰਿੰਸੀਪਲ ਡਾ. ਨਵਜੀਤ ਕੌਰ ਸਰਾਂ ਸਟੇਟ ਐਵਾਰਡੀ ਦੀ ਅਗਵਾਈ ਹੇਠ ਤੀਆਂ ਦਾ ਸੇਭਿਆਚਾਰਕ ਮੇਲਾ ਮਨਾਇਆ ਗਿਆ।

ਅਜੀਤ ਡੈਸਕ 08-08-2026
ਫ਼ਾਜ਼ਿਲਕਾ, 7 ਅਗਸਤ (ਅਮਰਜੀਤ ਸ਼ਰਮਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਪ੍ਰਿੰਸੀਪਲ ਡਾ.ਨਵਜੀਤ ਕੌਰ ਸਰਾਂ ਸਟੇਟ ਐਵਾਰਡੀ ਦੀ ਅਗਵਾਈ ਹੇਠ ਤੀਆਂ ਦਾ ਸੇਭਿਆਚਾਰਕ ਮੇਲਾ ਮਨਾਇਆ ਗਿਆ। ਇਸ ਮੌਕੇ ਸਕੂਲ ਵਿਹੜੇ ਨੂੰ ਫੁਲਕਾਰੀਆਂ, ਚਰਖਿਆਂ ਅਤੇ ਰਵਾਇਤੀ ਵਸਤਾਂ ਨਾਲ ਸਜਾਇਆ ਗਿਆ। ਸਮਾਗਮ ਵਿਚ ਸੋਸ਼ਲ ਮੀਡੀਆ ਸਟਾਰ ਸੰਜੂ ਜਾਟਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਦਿਆਰਥਣਾਂ, ਅਧਿਆਪਕਾਵਾਂ ਅਤੇ ਪਿੰਡ ਦੀਆਂ ਔਰਤਾਂ ਨੇ ਗਿੱਧੇ, ਬੋਲੀਆਂ ਅਤੇ ਮਹਿੰਦੀ ਮੁਕਾਬਲਿਆਂ ਵਿਚ ਚੜ੍ਹ-ਪੜ੍ਹ ਕੇ ਭਾਗ ਲਿਆ। ਮੁਕਾਬਲਿਆਂ ਦੌਰਾਨ ਵਿਦਿਆਰਥਣ ਰਜਨੀ ਨੂੰ ‘ਤੀਆਂ ਦੀ ਰਾਣੀ’ ਅਤੇ ਸਰਬਜੀਤ ਕੌਰ ਨੂੰ ‘ਤੀਆਂ ਦੀ ਸ਼ਾਨ’ ਦੇ ਖ਼ਿਤਾਬ ਨਾਲ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਨਵਜੀਤ ਕੌਰ ਸਰਾਂ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਨਵੀਂ ਪੀੜ੍ਹੀ ਨੂੰ ਆਪਣੀ ਅਮੀਰ ਪੰਜਾਬੀ ਵਿਰਾਸਤ ਅਤੇ ਸਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਵਿਸ਼ਾਲ ਗੋਇਲ ਨੇ ਫ਼ਿਰੋਜ਼ਪੁਰ ਦੇ ਨਵੇਂ ਸਹਾਇਕ ਟਰਾਂਸਪੋਰਟ ਅਫ਼ਸਰ (ਏ.ਟੀ.ਓ) ਵਜੋਂ ਸੰਭਾਲਿਆ ਅਹੁਦਾ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।