08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਚੰਡੀਗੜ੍ਹ ਮਹਾਂ ਰੈਲੀ ’ਚ ਫਿਰੋਜ਼ਪੁਰ ਤੋਂ ਵੱਡੀ ਗਿਣਤੀ ’ਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤੀ ਸ਼ਮੂਲੀਅਤ

ਫ਼ਿਰੋਜ਼ਪੁਰ, 7 ਅਗਸਤ (ਗੁਰਿੰਦਰ ਸਿੰਘ)-ਕੋਆਰਡੀਨੇਸ਼ਨ ਕਮੇਟੀ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ’ਤੇ ਚੰਡੀਗੜ੍ਹ ਦੇ ਸੈਕਟਰ-39 ਸਥਿਤ ਦਾਣਾ ਮੰਡੀ ਵਿਚ ਹੋਈ ਮਹਾਂ ਰੈਲੀ ਅਤੇ ਵਿਧਾਨ ਸਭਾ ਵੱਲ ਕੱਢੇ ਗਏ ਰੋਸ ਮਾਰਚ ਵਿਚ ਜ਼ਿਲ੍ਹਾ ਫਿਰੋਜ਼ਪੁਰ ਤੋਂ ਵੀ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ। ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ, ਗੁਰਨਾਮ ਸਿੰਘ ਸੁਧਾਰਾ ਬ੍ਰਾਂਚ ਪ੍ਰਧਾਨ, ਫਿਰੋਜ਼ਪੁਰ, ਵਿਜੇ ਕੁਮਾਰ ਗੱਖੜ ਬ੍ਰਾਂਚ ਪ੍ਰਧਾਨ, ਮੱਲਾਂਵਾਲਾ, ਨਰੇਸ਼ ਕੁਮਾਰ ਸੈਣੀ ਅਤੇ ਬਲਬੀਰ ਸਿੰਘ ਗੋਖੀਵਾਲਾ ਨੇ ਦੱਸਿਆ ਕਿ ਰੈਲੀ ਦੌਰਾਨ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਗਈ।

ਅਜੀਤ ਡੈਸਕ 08-08-2026
ਫ਼ਿਰੋਜ਼ਪੁਰ, 7 ਅਗਸਤ (ਗੁਰਿੰਦਰ ਸਿੰਘ)-ਕੋਆਰਡੀਨੇਸ਼ਨ ਕਮੇਟੀ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ’ਤੇ ਚੰਡੀਗੜ੍ਹ ਦੇ ਸੈਕਟਰ-39 ਸਥਿਤ ਦਾਣਾ ਮੰਡੀ ਵਿਚ ਹੋਈ ਮਹਾਂ ਰੈਲੀ ਅਤੇ ਵਿਧਾਨ ਸਭਾ ਵੱਲ ਕੱਢੇ ਗਏ ਰੋਸ ਮਾਰਚ ਵਿਚ ਜ਼ਿਲ੍ਹਾ ਫਿਰੋਜ਼ਪੁਰ ਤੋਂ ਵੀ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ। ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ, ਗੁਰਨਾਮ ਸਿੰਘ ਸੁਧਾਰਾ ਬ੍ਰਾਂਚ ਪ੍ਰਧਾਨ, ਫਿਰੋਜ਼ਪੁਰ, ਵਿਜੇ ਕੁਮਾਰ ਗੱਖੜ ਬ੍ਰਾਂਚ ਪ੍ਰਧਾਨ, ਮੱਲਾਂਵਾਲਾ, ਨਰੇਸ਼ ਕੁਮਾਰ ਸੈਣੀ ਅਤੇ ਬਲਬੀਰ ਸਿੰਘ ਗੋਖੀਵਾਲਾ ਨੇ ਦੱਸਿਆ ਕਿ ਰੈਲੀ ਦੌਰਾਨ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਗਈ। ਇਸ ਮੌਕੇ ਪਵਿੱਤਰ ਸਿੰਘ, ਸੁਖਵਿੰਦਰ ਸਿੰਘ, ਚੰਦਰ ਮੋਹਣ, ਮੱਸਾ ਸਿੰਘ, ਸਤਨਾਮ ਸਿੰਘ, ਹਰੀ ਕ੍ਰਿਸ਼ਨ, ਕਿਸ਼ਨ ਕੁਮਾਰ ਲੂਣਾ, ਰਮੇਸ਼ ਭੱਟੀ, ਰਾਜ ਕੁਮਾਰ, ਰਾਮ ਪ੍ਰਸਾਦ, ਰਾਜੇਸ਼ ਕੁਮਾਰ, ਸੁਰਜੀਤ ਸਿੰਘ, ਜਸਵਿੰਦਰ ਸਿੰਘ, ਚਮਕੌਰ ਸਿੰਘ, ਬਖ਼ਸ਼ੀਸ਼ ਸਿੰਘ, ਵਿਜੇ ਕੁਮਾਰ ਰਾਣਾ, ਦਰਸ਼ਨ ਸਿੰਘ, ਰੇਵਤ ਸਿੰਘ, ਸੁਖਦੇਵ ਸਿੰਘ, ਲਖਵਿੰਦਰ ਸਿੰਘ ਪੱਪੀ, ਲਾਲ ਚੰਦ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਅਤੇ ਪੈਨਸ਼ਨਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦੇ 65 ਫ਼ੀਸਦ ਤੋਂ ਵੱਧ ਨੌਜਵਾਨ ਨਸ਼ੇ ਦੀ ਲਪੇਟ ’ਚ ਹੋਣਾ ਅਤਿ ਚਿੰਤਾਜਨਕ-ਪੀਰ ਮੁਹੰਮਦ ਅਗਲੀ ਖ਼ਬਰ ਸਰਕਾਰੀ ਹਾਈ ਸਮਾਰਟ ਸਕੂਲ ਸਤੀਏਵਾਲਾ ਦੇ ਵਿਦਿਆਰਥੀਆਂ ਦਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ ਵਿਦਿਅਕ ਟੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।