11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਭਾਰਤ ਛੱਡੋ ਅੰਦੋਲਨ ਦੀ ਵਰ੍ਹੇਗੰਢ ਮੌਕੇ ਕਿਸਾਨ ਜਥੇਬੰਦੀਆਂ ਵਲੋਂ ਫ਼ਿਰੋਜ਼ਪੁਰ ’ਚ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 10 ਅਗਸਤ (ਕੁਲਬੀਰ ਸਿੰਘ ਸੋਢੀ)-ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਸੋਮਵਾਰ ਨੂੰ ਫ਼ਿਰੋਜ਼ਪੁਰ ਦੇ ਐੱਸ. ਡੀ.

ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਫ਼ਿਰੋਜ਼ਪੁਰ ਦੇ ਐੱਸ.ਡੀ.ਐੱਮ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਦੇ ਹੋਏ। ਅਜੀਤ ਤਸਵੀਰ 11-08-2026
ਫ਼ਿਰੋਜ਼ਪੁਰ, 10 ਅਗਸਤ (ਕੁਲਬੀਰ ਸਿੰਘ ਸੋਢੀ)-ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਸੋਮਵਾਰ ਨੂੰ ਫ਼ਿਰੋਜ਼ਪੁਰ ਦੇ ਐੱਸ.ਡੀ.ਐੱਮ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂਆਂ ਅਤੇ ਵਰਕਰਾਂ ਨੇ ਮੋਟਰਸਾਈਕਲਾਂ ਅਤੇ ਵਾਹਨਾਂ ਰਾਹੀਂ ਮਾਰਚ ਕਰਦਿਆਂ ਕੇਂਦਰ ਸਰਕਾਰ ਦੀਆਂ ਖੇਤੀ ਅਤੇ ਮਜ਼ਦੂਰ ਨੀਤੀਆਂ ਵਿਰੁੱਧ ਆਪਣਾ ਰੋਸ ਪ੍ਰਗਟਾਇਆ। ਪ੍ਰਦਰਸ਼ਨਕਾਰੀਆਂ ਨੇ ਭਾਰਤ-ਅਮਰੀਕਾ ਪ੍ਰਸਤਾਵਿਤ ਮੁਕਤ ਵਪਾਰ ਸਮਝੌਤੇ ਸਬੰਧੀ ਗੱਲਬਾਤ ਰੋਕਣ, ਖੇਤੀਬਾੜੀ ਨੂੰ ਪ੍ਰਭਾਵਿਤ ਕਰਨ ਵਾਲੇ ਮੁਕਤ ਵਪਾਰ ਸਮਝੌਤੇ ਰੱਦ ਕਰਨ ਅਤੇ ਖੇਤੀ ਉਤਪਾਦਾਂ ਦੀ ਬੇਰੋਕ ਦਰਾਮਦ ’ਤੇ ਪਾਬੰਦੀ ਦੀ ਮੰਗ ਕੀਤੀ। ਉਨ੍ਹਾਂ ਸਾਰੀਆਂ ਫ਼ਸਲਾਂ ਲਈ ਸੀ 2+50 ਫ਼ਾਰਮੂਲੇ ਅਨੁਸਾਰ ਕਾਨੂੰਨੀ ਤੌਰ ’ਤੇ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਅਤੇ ਸਰਕਾਰੀ ਖ਼ਰੀਦ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਕਿਸਾਨਾਂ ਨੇ ਦੇਸ਼ ਭਰ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ, ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ 25 ਲੱਖ ਰੁਪਏ ਮੁਆਵਜ਼ਾ, ਮੁੜ ਵਸੇਬਾ ਦੇਣ, ਚਾਰੇ ਲੇਬਰ ਕੋਡ ਵਾਪਸ ਲੈਣ ਅਤੇ ਘੱਟੋ-ਘੱਟ 42 ਹਜ਼ਾਰ ਰੁਪਏ ਮਹੀਨਾਵਾਰ ਮਜ਼ਦੂਰੀ ਲਾਗੂ ਕਰਨ ਦੀ ਮੰਗ ਰੱਖੀ। ਮਨਰੇਗਾ ਤਹਿਤ 200 ਦਿਨਾਂ ਦੇ ਰੁਜ਼ਗਾਰ ਅਤੇ 700 ਰੁਪਏ ਦਿਹਾੜੀ ਦੀ ਗਾਰੰਟੀ ਦੇਣ ਦੀ ਵੀ ਮੰਗ ਕੀਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਤੋਂ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ, ਬਲਕਾਰ ਸਿੰਘ ਜੋਧਪੁਰ, ਹਰਬੰਸ ਸਿੰਘ ਜੋਧਪੁਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਬੁੱਟਰ ਗਰੁੱਪ ਤੋਂ ਸੂਬਾ ਆਗੂ ਗੁਰਮੀਤ ਸਿੰਘ ਪੋਜੋਕੇ, ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਕੁਮਾਰ, ਜ਼ਿਲ੍ਹਾ ਪੈੱ੍ਰਸ ਸਕੱਤਰ ਗੁਰਭੇਜ ਸਿੰਘ ਟਿੱਬੀ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਤੋਂ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ, ਜ਼ਿਲ੍ਹਾ ਆਗੂ ਦਿਲਬਾਗ ਸਿੰਘ ਸੁਰ ਸਿੰਘ ਵਾਲਾ, ਬਲਵੰਤ ਸਿੰਘ ਸ਼ਹਿਜ਼ਾਦੀ ਜੋਗਿੰਦਰ ਸਿੰਘ ਮੁੱਦਕੀ, ਅੰਮ੍ਰਿਤ ਪਾਲ ਸਿੰਘ, ਕੈਲਾਸ਼, ਨਿਰਮਲ ਸਿੰਘ, ਛਿੰਦਰ ਸਰਪੰਚ ਸ਼ਕੂਰ, ਪ੍ਰੀਤਮ ਸਿੰਘ ਚੰਦੜ, ਆਤਮਾ ਸਿੰਘ, ਸੁਬੇਗ ਸਿੰਘ ਚੰਦੜ, ਸਾਹਿਬ ਸਿੰਘ ਵਾੜਾ ਭਾਈਕਾ, ਭਾਰਤੀ ਕਿਸਾਨ ਯੂਨੀਅਨ ਮਾਨਸਾ ਪੰਜਾਬ ਤੋਂ ਸੂਬਾ ਆਗੂ ਮੇਜਰ ਸਿੰਘ ਰੰਧਾਵਾ, ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਕੁਲ ਹਿੰਦ ਕਿਸਾਨ ਸਭਾ ਤੋਂ ਗਿਲਾ ਆਗੂ ਗੁਰਦਿੱਤ ਸਿੰਘ, ਗੁਰਚਰਨ ਸਿੰਘ ਕੋਮਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਿਰੋਜ਼ਪੁਰ ਪੁਲਿਸ ਵਲੋਂ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ‘ਆਪ੍ਰੇਸ਼ਨ ਪ੍ਰਹਾਰ 4.0’ ਦੀ ਸ਼ੁਰੂਆਤ ਅਗਲੀ ਖ਼ਬਰ ਰਾਹ ਜਾਂਦੇ ਲੋਕਾਂ ਤੋਂ ਮੋਬਾਈਲ ਅਤੇ ਔਰਤਾਂ ਦੇ ਗਹਿਣੇ ਝਪਟਣ ਵਾਲੇ ਲੁਟੇਰੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।