12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਝਾੜੀਆਂ ’ਚ ਲੁੱਕ ਕੇ ਸ਼ਰਾਬ ਦਾ ਧੰਦਾ, 9 ਬੋਤਲਾਂ ਸਮੇਤ ਤਸਕਰ ਕਾਬੂ

ਫ਼ਿਰੋਜ਼ਪੁਰ, 11 ਅਗਸਤ (ਸੁਖਵਿੰਦਰ ਸਿੰਘ)-ਥਾਣਾ ਸਿਟੀ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਵਿਕਰੀ ਵਿਰੁੱਧ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਵਿਰੁੱਧ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

ਅਜੀਤ ਡੈਸਕ 12-08-2026
ਫ਼ਿਰੋਜ਼ਪੁਰ, 11 ਅਗਸਤ (ਸੁਖਵਿੰਦਰ ਸਿੰਘ)-ਥਾਣਾ ਸਿਟੀ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਵਿਕਰੀ ਵਿਰੁੱਧ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਵਿਰੁੱਧ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਸ ਸਬੰਧੀ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਦੌਰਾਨੇ ਗਸ਼ਤ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੁਰਮੀਤ ਸਿੰਘ ਉਰਫ਼ ਲੱਡੂ ਪੁੱਤਰ ਮਹੰਤਾ ਸਿੰਘ ਵਾਸੀ ਬਾਰੇ ਕੇ ਵਰਕਸ਼ਾਪ, ਥਾਣਾ ਸਦਰ ਫ਼ਿਰੋਜ਼ਪੁਰ, ਜੋ ਕਥਿਤ ਤੌਰ ’ਤੇ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ, ਹੁਣ ਵੀ ਬੇਦੀ ਗੁਦਾਮ ਦੀ ਬੈਕ ਸਾਈਡ ਸਥਿਤ ਝਾੜੀਆਂ ਵਿਚ ਬੈਠਾ ਪਲਾਸਟਿਕ ਦੀ ਕੈਂਨੀ ਵਿਚ ਨਾਜਾਇਜ਼ ਸ਼ਰਾਬ ਰੱਖ ਕੇ ਵੇਚ ਰਿਹਾ ਹੈ। ਮੁਖ਼ਬਰ ਦੀ ਇਤਲਾਹ ਨੂੰ ਭਰੋਸੇਯੋਗ ਮੰਨਦਿਆਂ ਪੁਲਿਸ ਵਲੋਂ ਤੁਰੰਤ ਕਾਰਵਾਈ ਕੀਤੀ ਗਈ। ਪੁਲਿਸ ਪਾਰਟੀ ਨੇ ਦੱਸੀ ਗਈ ਥਾਂ ’ਤੇ ਰੇਡ ਕਰਕੇ ਗੁਰਮੀਤ ਸਿੰਘ ਉਰਫ਼ ਲੱਡੂ ਨੂੰ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਧਾਰਾ 61/1/14 ਐਕਸਾਈਜ਼ ਐਕਟ ਤਹਿਤ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਲਾਇਨਜ਼ ਕਲੱਬ ਗ੍ਰੇਟਰ ਦੇ ਮੈਂਬਰਾਂ ਨੇ ਬੂਟੇ ਲਗਾ ਮਨਾਇਆ ਵਣ ਮਹਾਂਉਤਸਵ ਅਗਲੀ ਖ਼ਬਰ ਹਰਪ੍ਰੀਤ ਸਿੰਘ ਹੀਰੋ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।