13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸੁਰਜੀਤ ਸਿੰਘ ਦੀ ਬਿਨਾਂ ਸ਼ਰਤ ਰਿਹਾਈ ਤੋਂ ਬਾਅਦ ਧਰਨਾ ਮੁਲਤਵੀ, ਜਥੇਬੰਦੀ ਅਤੇ ਪਰਿਵਾਰ ਨੇ ਕੱਢਿਆ ਜੇਤੂ ਜਲੂਸ

ਗੁਰੂਹਰਸਹਾਏ, 12 ਅਗਸਤ (ਕਪਿਲ ਕੰਧਾਰੀ)-ਸੁਰਜੀਤ ਸਿੰਘ ਦੀ ਬਿਨਾਂ ਸ਼ਰਤ ਰਿਹਾਈ ਤੋਂ ਬਾਅਦ ਜਥੇਬੰਦੀ ਅਤੇ ਪਰਿਵਾਰ ਵਲੋਂ ਜ਼ੋਨ ਪ੍ਰਧਾਨ ਗੁਰਬਖਸ਼ ਸਿੰਘ ਦੀ ਅਗਵਾਈ ਹੇਠ ਜੇਤੂ ਜਲੂਸ ਕੱਢਿਆ ਗਿਆ ਜਥੇਬੰਦੀ ਦੇ ਆਗੂਆਂ ਦੀ ਅਗਵਾਈ ਹੇਠ ਕੱਢੇ ਗਏ ਇਸ ਜੇਤੂ ਜਲੂਸ ਦੌਰਾਨ ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀ ਦੇ ਆਗੂਆਂ ਨੇ ਰਿਹਾਈ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਆਗੂ ਧਰਮ ਸਿੰਘ ਸਿੱਧੂ ਨੇ ਦੱਸਿਆ ਕਿ ਮਈ 2025 ਵਿਚ ਪਿੰਡ ਛਾਂਗਾ ਰਾਏ ਦੇ ਇਕ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ ਸੀ।

ਅਜੀਤ ਡੈਸਕ 13-08-2026
ਗੁਰੂਹਰਸਹਾਏ, 12 ਅਗਸਤ (ਕਪਿਲ ਕੰਧਾਰੀ)-ਸੁਰਜੀਤ ਸਿੰਘ ਦੀ ਬਿਨਾਂ ਸ਼ਰਤ ਰਿਹਾਈ ਤੋਂ ਬਾਅਦ ਜਥੇਬੰਦੀ ਅਤੇ ਪਰਿਵਾਰ ਵਲੋਂ ਜ਼ੋਨ ਪ੍ਰਧਾਨ ਗੁਰਬਖਸ਼ ਸਿੰਘ ਦੀ ਅਗਵਾਈ ਹੇਠ ਜੇਤੂ ਜਲੂਸ ਕੱਢਿਆ ਗਿਆ ਜਥੇਬੰਦੀ ਦੇ ਆਗੂਆਂ ਦੀ ਅਗਵਾਈ ਹੇਠ ਕੱਢੇ ਗਏ ਇਸ ਜੇਤੂ ਜਲੂਸ ਦੌਰਾਨ ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀ ਦੇ ਆਗੂਆਂ ਨੇ ਰਿਹਾਈ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਆਗੂ ਧਰਮ ਸਿੰਘ ਸਿੱਧੂ ਨੇ ਦੱਸਿਆ ਕਿ ਮਈ 2025 ਵਿਚ ਪਿੰਡ ਛਾਂਗਾ ਰਾਏ ਦੇ ਇਕ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ ਸੀ। ਇਸ ਮਾਮਲੇ ’ਚ ਕਥਿਤ ਤੌਰ ’ਤੇ ਨਿੱਜੀ ਅਤੇ ਸਿਆਸੀ ਰੰਜਿਸ਼ ਦੇ ਚੱਲਦਿਆਂ ਪਿੰਡ ਦੇ ਹੀ ਇਕ ਗਰੀਬ ਮਜ਼ਦੂਰ ਪਰਿਵਾਰ ਦੇ ਛੇ ਜੀਆਂ ਵਿਰੁੱਧ ਮਾਮਲਾ ਦਰਜ ਕਰਵਾਇਆ ਗਿਆ ਸੀ। ਪਰਿਵਾਰ ਨੇ ਆਪਣੇ ਆਪ ਨੂੰ ਬੇਗੁਨਾਹ ਦੱਸਦਿਆਂ ਉੱਚ ਅਧਿਕਾਰੀਆਂ ਕੋਲ ਗੁਹਾਰ ਲਗਾਈ। ਤਤਕਾਲੀ ਡੀ.ਐੱਸ.ਪੀ. ਵਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਗਈ, ਜਿਸ ਦੌਰਾਨ ਪਰਿਵਾਰ ਦੇ ਮੈਂਬਰਾਂ ਨੂੰ ਬੇਗੁਨਾਹ ਕਰਾਰ ਦਿੱਤੇ ਜਾਣ ਦੀ ਗੱਲ ਸਾਹਮਣੇ ਆਈ। ਜਥੇਬੰਦੀ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਇਸ ਦੇ ਬਾਵਜੂਦ ਕਥਿਤ ਸਿਆਸੀ ਦਬਾਅ ਹੇਠ ਮੌਜੂਦਾ ਥਾਣਾ ਮੁੱਖੀ ਵਲੋਂ ਪਰਿਵਾਰ ਦੇ ਨੌਜਵਾਨ ਸੁਰਜੀਤ ਸਿੰਘ ਨੂੰ 17 ਜੁਲਾਈ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਪਰਿਵਾਰ ਨੇ ਜਥੇਬੰਦੀ ਨਾਲ ਸੰਪਰਕ ਕਰਕੇ ਸੁਰਜੀਤ ਸਿੰਘ ਦੀ ਰਿਹਾਈ ਲਈ ਸੰਘਰਸ਼ ਕਰਨ ਦੀ ਮੰਗ ਕੀਤੀ। ਜਥੇਬੰਦੀ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਮੰਗ-ਪੱਤਰ ਦੇ ਕੇ 11 ਅਗਸਤ ਤੱਕ ਸੁਰਜੀਤ ਸਿੰਘ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ ਸੀ ਅਤੇ ਰਿਹਾਈ ਨਾ ਹੋਣ ਦੀ ਸੂਰਤ ਵਿਚ ਧਰਨੇ ਦੀ ਚਿਤਾਵਨੀ ਦਿੱਤੀ ਗਈ ਸੀ। ਜਥੇਬੰਦੀ ਦੇ ਸੰਘਰਸ਼ ਅਤੇ ਦਬਾਅ ਦੇ ਚੱਲਦਿਆਂ ਪੁਲਿਸ ਪ੍ਰਸ਼ਾਸਨ ਵਲੋਂ ਸੁਰਜੀਤ ਸਿੰਘ ਨੂੰ ਬਿਨਾਂ ਸ਼ਰਤ ਰਿਹਾਅ ਕਰਵਾ ਦਿੱਤਾ ਗਿਆ। ਰਿਹਾਈ ਤੋਂ ਬਾਅਦ ਜਥੇਬੰਦੀ ਅਤੇ ਪਰਿਵਾਰ ਵਲੋਂ ਧੰਨਵਾਦ ਵਜੋਂ ਜੇਤੂ ਜਲੂਸ ਕੱਢਿਆ ਗਿਆ ਅਤੇ ਧਰਨਾ ਮੁਲਤਵੀ ਕਰ ਦਿੱਤਾ ਗਿਆ। ਇਸ ਮੌਕੇ ਮੇਜਰ ਸਿੰਘ, ਮੰਗਲ ਸਿੰਘ, ਫੁੰਮਣ ਸਿੰਘ , ਕੁਲਦੀਪ ਸਿੰਘ, ਨਿਸ਼ਾਨ ਸਿੰਘ, ਜਸਵਿੰਦਰ ਕੌਰ, ਕਾਜਲ ਰਾਣੀ, ਪ੍ਰੀਤਮ ਸਿੰਘ, ਕਾਲਾ ਸਿੰਘ, ਹਰਮੇਸ਼ ਸਿੰਘ ਸਮੇਤ ਜਥੇਬੰਦੀ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਹੱਡੀਆਂ ਦੀ ਜਾਂਚ ਨੂੰ ਲੈ ਕੇ ਲੋਕਾਂ ’ਚ ਦਿਸਿਆ ਉਤਸ਼ਾਹ, ਮਾਹਿਰ ਡਾਕਟਰ ਨੇ ਦਿੱਤੀ ਸਲਾਹ ਅਗਲੀ ਖ਼ਬਰ ‘ ਹਰ ਘਰ ਤਿਰੰਗਾ’ ਮੁਹਿੰਮ ਦੇ ਤਹਿਤ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਨੁੱਕੜ ਨਾਟਕ ਦਾ ਮੰਚਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।