14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ’ਤੇ ਹੋਏ ਹਮਲੇ ਦੀ ਹਰਪ੍ਰੀਤ ਸਿੰਘ ਹੀਰੋ ਵਲੋਂ ਸਖ਼ਤ ਨਿਖੇਧੀ

ਜ਼ੀਰਾ, 13 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਅੰਦਰ ਹੋਏ ਹਮਲੇ ਦੀ ਵਿਧਾਨ ਸਭਾ ਹਲਕਾ ਜ਼ੀਰਾ ਦੇ ਮੁੱਖ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਵਲੋਂ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਇਸ ਸਬੰਧੀ ਹਰਪ੍ਰੀਤ ਸਿੰਘ ਹੀਰੋ ਨੇ ਕਿਹਾ ਕਿ ਪਵਿੱਤਰ ਧਾਰਮਿਕ ਅਸਥਾਨ ’ਤੇ ਅਜਿਹੀ ਕਾਇਰਾਨਾ ਅਤੇ ਘਿਨਾਉਣੀ ਹਰਕਤ ਕਰਨਾ ਬਹੁਤ ਹੀ ਮੰਦਭਾਗਾ ਹੈ।

ਅਜੀਤ ਡੈਸਕ 14-08-2026
ਜ਼ੀਰਾ, 13 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਅੰਦਰ ਹੋਏ ਹਮਲੇ ਦੀ ਵਿਧਾਨ ਸਭਾ ਹਲਕਾ ਜ਼ੀਰਾ ਦੇ ਮੁੱਖ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਵਲੋਂ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਇਸ ਸਬੰਧੀ ਹਰਪ੍ਰੀਤ ਸਿੰਘ ਹੀਰੋ ਨੇ ਕਿਹਾ ਕਿ ਪਵਿੱਤਰ ਧਾਰਮਿਕ ਅਸਥਾਨ ’ਤੇ ਅਜਿਹੀ ਕਾਇਰਾਨਾ ਅਤੇ ਘਿਨਾਉਣੀ ਹਰਕਤ ਕਰਨਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸ. ਸੁਖਬੀਰ ਆਪਣੇ ਪਰਿਵਾਰ ਨਾਲ ਗੁਰਦੁਆਰਾ ਹਜ਼ੂਰ ਸਾਹਿਬ ਵਿਖੇ ਦਰਸ਼ਨ ਕਰਨ ਗਏ ਸਨ ਨਾ ਕੇ ਕਿਸੇ ਸਿਆਸੀ ਜਲਸੇ ਉੱਤੇ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਇਕ ਸਿੱਖ ਵਲੋਂ ਦੂਸਰੇ ਸਿੱਖ ਉੱਤੇ ਹਮਲਾ ਕਰਕੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀ ਇਸ ਕਰਤੂਤ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਹਰਪ੍ਰੀਤ ਸਿੰਘ ਹੀਰੋ ਨੇ ਮਹਾਂਰਾਸ਼ਟਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਇਸ ਪਿੱਛੇ ਸ਼ਾਮਲ ਦੋਸ਼ੀਆਂ ਅਤੇ ਸਾਜ਼ਿਸ਼ਕਰਤਾਵਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਹਲਕਾ ਜ਼ੀਰਾ ਦੇ ਸਮੂਹ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਵੀ ਇਸ ਘਟਨਾ ’ਤੇ ਡੂੰਘੇ ਰੋਸ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਅਤੇ ਬਲਾਕ ਪੱਧਰੀ ਆਗੂਆਂ ਦੀ ਅਹਿਮ ਮੀਟਿੰਗ ਨਹਿਰੀ ਪਾਣੀ, ਐੱਮ.ਐੱਸ.ਪੀ. ਅਤੇ ਕਿਸਾਨੀ ਮੁੱਦ... ਅਗਲੀ ਖ਼ਬਰ ਪੰਜਾਬ ਰਾਜ ਸੂਚਨਾ ਕਮਿਸ਼ਨਰ ਵਲੋਂ ਬੀ.ਡੀ.ਪੀ.ਓ. ਜ਼ੀਰਾ ਨੂੰ 25 ਹਜ਼ਾਰ ਰੁਪਏ ਜੁਰਮਾਨਾ ਮਾਮਲਾ ਸੂਚਨਾ ਦਾ ਅਧਿਕਾਰ ਕਾਨੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।