15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ, ਕੁੱਲਗੜ੍ਹੀ ਵਿਖੇ ਸੁਤੰਤਰਤਾ ਦਿਵਸ ਮਨਾਇਆ

ਕੁੱਲਗੜ੍ਹੀ, 14 ਅਗਸਤ (ਸੁਖਜਿੰਦਰ ਸਿੰਘ ਸੰਧੂ)-ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ ਵਿਖੇ ਸੁਤੰਤਰਤਾ ਦਿਵਸ ਬੜੇ ਹਰਸ਼ੋ-ਉਲਾਸ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਕੀਤੀ ਗਈ।

ਅਜੀਤ ਡੈਸਕ 15-08-2026
ਕੁੱਲਗੜ੍ਹੀ, 14 ਅਗਸਤ (ਸੁਖਜਿੰਦਰ ਸਿੰਘ ਸੰਧੂ)-ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ ਵਿਖੇ ਸੁਤੰਤਰਤਾ ਦਿਵਸ ਬੜੇ ਹਰਸ਼ੋ-ਉਲਾਸ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਕੀਤੀ ਗਈ। ਇਸ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ਅਤੇ ਭਾਸ਼ਣਾਂ ਰਾਹੀਂ ਸਾਰੇ ਮਾਹੌਲ ਨੂੰ ਦੇਸ਼ ਭਗਤੀ ਦੇ ਰੰਗ ਵਿਚ ਰੰਗ ਦਿੱਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਰੀਤੂ ਚੋਪੜਾ, ਵਾਈਸ ਪ੍ਰਿੰਸੀਪਲ ਰਣਧੀਰ ਸਿੰਘ ਅਤੇ ਜੂਨੀਅਰ ਬਲਾਕ ਦੀ ਕੋਆਰਡੀਨੇਟਰ ਕਿਰਨਜੋਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਆਪਣੇ ਵਿਚਾਰਾਂ ਰਾਹੀਂ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀ ਮਹੱਤਤਾ, ਦੇਸ਼ ਪ੍ਰਤੀ ਫ਼ਰਜ਼ ਅਤੇ ਇਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਬੁਲਾਰਿਆਂ ਨੇ ਵਿਦਿਆਰਥੀਆਂ ਵਿਚ ਦੇਸ਼ ਪ੍ਰੇਮ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਵੀ ਦਿੱਤਾ। ਸਮੁੱਚੇ ਸਮਾਗਮ ਦੌਰਾਨ ਸਕੂਲ ਵਿਚ ਦੇਸ਼ ਭਗਤੀ ਦਾ ਮਾਹੌਲ ਦੇਖਣ ਨੂੰ ਮਿਲਿਆ।
ਪਿਛਲੀ ਖ਼ਬਰ ਆਜ਼ਾਦੀ ਦਿਵਸ ਮੌਕੇ ਬੀ.ਐੱਸ.ਐੱਨ.ਐੱਲ ਨੇ ਐੱਫ.ਟੀ.ਟੀ.ਐੱਚ ਅਤੇ ਮੋਬਾਈਲ ਗਾਹਕਾਂ ਲਈ ਦਿੱਤੇ ਵਿਸ਼ੇਸ਼ ਆਫ਼ਰ ਅਗਲੀ ਖ਼ਬਰ ਬਾਬਾ ਖੇਤਰਪਾਲ ਮੰਦਰ ਵਿਖੇ ਮਹਾਂਮਾਈ ਦਾ ਜਾਗਰਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।