ਸੁਖਬੀਰ ’ਤੇ ਹੋਏ ਹਮਲੇ ਦੀ ਅਕਾਲੀ ਆਗੂਆਂ ਵਲੋਂ ਸਖ਼ਤ ਸ਼ਬਦਾਂ ’ਚ ਨਿਖੇਧੀ
ਤਲਵੰਡੀ ਭਾਈ, 14 ਅਗਸਤ (ਰਵਿੰਦਰ ਸਿੰਘ ਬਜਾਜ)-ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕਰਦਿਆਂ ਜਥੇਦਾਰ ਸਤਪਾਲ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਇਹ ਇਕ ਕਾਇਰਤਾ ਭਰਪੂਰ ਕਦਮ ਹੈ। ਉਨ੍ਹਾਂ ਕਿਹਾ ਕਿ ਬਾਦਲ ’ਤੇ ਇਹ ਹਮਲਾ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਹੋਇਆ ਹੈ।
ਅਜੀਤ ਡੈਸਕ
15-08-2026