18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਹੀਰਕੇ ਦੇ ਆਗੂਆਂ ਦੀ ਮੀਟਿੰਗ

ਫ਼ਿਰੋਜ਼ਪੁਰ,17 ਅਗਸਤ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਹੀਰਕੇ ਦੇ ਸੂਬਾ ਪੱਧਰੀ ਆਗੂਆਂ ਦੀ ਮੀਟਿੰਗ ਮਲੂਕ ਸਿੰਘ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਵਿਚ ਫ਼ਿਰੋਜ਼ਪੁਰ ਵਿਖੇ ਹੋਈ। ਜਿਸ ’ਚ ਬਰਨਾਲਾ, ਬਠਿੰਡਾ, ਮੁਕਤਸਰ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਮੁਹਾਲੀ ਅਤੇ ਮੋਗਾ ਦੇ ਸੀਨੀਅਰ ਆਗੂਆਂ ਨੇ ਭਾਗ ਲਿਆ।

ਭਗਤਾ ਭਾਈਕਾ ਵਿਖੇ ਆਂਗਣਵਾੜੀ ਸੈਂਟਰ ਵਿਖੇ ਮਨਾਏ ਗਏ ਅਜ਼ਾਦੀ ਦਿਹਾੜੇ ਦਾ ਦ੍ਰਿਸ਼। ਤਸਵੀਰ: ਸੁਖਪਾਲ ਸਿੰਘ ਸੋਨੀ 18-08-2026
ਫ਼ਿਰੋਜ਼ਪੁਰ,17 ਅਗਸਤ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਹੀਰਕੇ ਦੇ ਸੂਬਾ ਪੱਧਰੀ ਆਗੂਆਂ ਦੀ ਮੀਟਿੰਗ ਮਲੂਕ ਸਿੰਘ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਵਿਚ ਫ਼ਿਰੋਜ਼ਪੁਰ ਵਿਖੇ ਹੋਈ। ਜਿਸ ’ਚ ਬਰਨਾਲਾ, ਬਠਿੰਡਾ, ਮੁਕਤਸਰ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਮੁਹਾਲੀ ਅਤੇ ਮੋਗਾ ਦੇ ਸੀਨੀਅਰ ਆਗੂਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕਰਦੇ ਹੋਏ ਮਤੇ ਪਾਸ ਕੀਤੇ ਗਏ। ਮੀਟਿੰਗ ਵਿਚ 1 ਸਤੰਬਰ 2026 ਨੂੰ ਕਿਸਾਨੀ ਮੰਗਾਂ ਮਨਵਾਉਣ ਲਈ ਧਰਨਾ ਅਤੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਨਸੀਬਪੁਰ ਵਿਚ ਲੱਗੀ ਫੈਕਟਰੀ ਵਿਚ ਪਿੰਡ ਦੇ ਮਜ਼ਦੂਰ ਰੱਖੇ ਜਾਣ ਅਤੇ ਪਿੰਡ ਦੀਆਂ ਹੀ ਟਰੈਕਟਰ ਟਰਾਲੀਆਂ ਲਾਈਆਂ ਜਾਣ ਸਬੰਧੀ ਮਤੇ ਵਿਚ ਪਾਸ ਕੀਤਾ ਗਿਆ। ਮੀਟਿੰਗ ਵਿਚ ਇਹ ਵੀ ਦੱਸਿਆ ਗਿਆ ਕਿ 24 ਅਗਸਤ ਨੂੰ ਫੈਕਟਰੀ ਦੀ ਪ੍ਰਬੰਧਕੀ ਕਮੇਟੀ ਨੂੰ ਮਿਲਣ ਤੇ ਫੈਕਟਰੀ ਦੇ ਗੇਟ ’ਤੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਮਲੂਕ ਸਿੰਘ, ਗੁਰਸਾਬ ਸਿੰਘ, ਹਰੀ ਸਿੰਘ, ਕੁਲਵੰਤ ਸਿੰਘ ਹਰਦੇਵ ਸਿੰਘ, ਪ੍ਰਕਾਸ਼ ਸਿੰਘ ਭਾਵੜਾ ਆਜ਼ਮ ਸ਼ਾਹ, ਸ਼ਬੇਗ ਸਿੰਘ, ਕ੍ਰਿਸ਼ਨ ਸਿੰਘ, ਸਤਪਾਲ ਸਿੰਘ, ਹਰਵਿੰਦਰ ਸਿੰਘ ਬਠਿੰਡਾ, ਹੈਪੀ ਸਿੰਘ ਜ਼ਿਲ੍ਹਾ ਪ੍ਰਧਾਨ ਬਰਨਾਲਾ, ਕੁਲਦੀਪ ਸਿੰਘ ਮਾਲਵਾ, ਜੋਗਿੰਦਰ ਸਿੰਘ ਪ੍ਰਧਾਨ ਮੋਗਾ, ਜਸਕੀਰਤ ਸਿੰਘ ਮੁਕਤਸਰ ਜ਼ਿਲ੍ਹਾ ਪ੍ਰਧਾਨ, ਰਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਫਤਿਹਗੜ੍ਹ ਸਾਹਿਬ ਅਤੇ ਗੁਰਤੇਜ ਸਿੰਘ ਜਨਰਲ ਸਕੱਤਰ ਪੰਜਾਬ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵੱਖ - ਵੱਖ ਥਾਈਂ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਵਸ ਲਿਟਲ ਫਲਾਵਰ ਕਾਨਵੈਂਟ ਸਕੂਲ ਮੁੱਦਕੀ ਵਲੋਂ ਸਮਾਗਮ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਬਲਾਕ ਪੱਧਰੀ ਹਫ਼ਤਾਵਾਰੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।