ਸੈਰ ਤੋਂ ਘਰ ਪਰਤ ਰਹੇ ਬਜ਼ੁਰਗ ਨੂੰ ਪਿੱਛੋਂ ਅਣਪਛਾਤੇ ਮੋਟਰਸਾਈਕਲ ਸਵਾਰ ਨੇ ਮਾਰੀ ਟੱਕਰ
ਫ਼ਿਰੋਜ਼ਪੁਰ, 18 ਅਗਸਤ (ਸੁਖਵਿੰਦਰ ਸਿੰਘ)-ਸਿਟੀ ਥਾਣਾ ਪੁਲਿਸ ਨੇ ਸੈਰ ਕਰਨ ਲਈ ਨਿਕਲੇ 74 ਸਾਲਾ ਬਜ਼ੁਰਗ ਨੂੰ ਪਿੱਛੋਂ ਮੋਟਰਸਾਈਕਲ ਮਾਰ ਕੇ ਜ਼ਖ਼ਮੀ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਸੁਖਦੇਵ ਰਾਜ ਨੇ ਦੱਸਿਆ ਕਿ ਸਤੀਸ਼ ਕੁਮਾਰ ਪੁੱਤਰ ਗਣੇਸ਼ ਦਾਸ ਵਾਸੀ ਧਵਨ ਕਾਲੋਨੀ, ਫਿਰੋਜ਼ਪੁਰ ਸ਼ਹਿਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਹ 22 ਜੁਲਾਈ ਦੀ ਸ਼ਾਮ ਕਰੀਬ ਸਾਢੇ 6 ਵਜੇ ਘਰ ਤੋਂ ਬਾਹਰ ਸੈਰ ਕਰਨ ਲਈ ਗਿਆ ਸੀ।
ਫ਼ਿਰੋਜ਼ਪੁਰ, 18 ਅਗਸਤ (ਸੁਖਵਿੰਦਰ ਸਿੰਘ)-ਸਿਟੀ ਥਾਣਾ ਪੁਲਿਸ ਨੇ ਸੈਰ ਕਰਨ ਲਈ ਨਿਕਲੇ 74 ਸਾਲਾ ਬਜ਼ੁਰਗ ਨੂੰ ਪਿੱਛੋਂ ਮੋਟਰਸਾਈਕਲ ਮਾਰ ਕੇ ਜ਼ਖ਼ਮੀ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਸੁਖਦੇਵ ਰਾਜ ਨੇ ਦੱਸਿਆ ਕਿ ਸਤੀਸ਼ ਕੁਮਾਰ ਪੁੱਤਰ ਗਣੇਸ਼ ਦਾਸ ਵਾਸੀ ਧਵਨ ਕਾਲੋਨੀ, ਫਿਰੋਜ਼ਪੁਰ ਸ਼ਹਿਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਹ 22 ਜੁਲਾਈ ਦੀ ਸ਼ਾਮ ਕਰੀਬ ਸਾਢੇ 6 ਵਜੇ ਘਰ ਤੋਂ ਬਾਹਰ ਸੈਰ ਕਰਨ ਲਈ ਗਿਆ ਸੀ। ਸੈਰ ਕਰਕੇ ਵਾਪਸ ਆਉਂਦਿਆਂ ਜਦੋਂ ਉਹ ਬੰਦਨ ਬੈਂਕ ਦੇ ਸਾਹਮਣੇ ਸੜਕ ਪਾਰ ਕਰ ਰਿਹਾ ਸੀ ਤਾਂ ਇਕ ਅਣਪਛਾਤੇ ਮੋਟਰਸਾਈਕਲ ਸਵਾਰ ਨੇ ਪਿੱਛੋਂ ਆ ਕੇ ਉਸ ਵਿਚ ਮੋਟਰਸਾਈਕਲ ਮਾਰ ਦਿੱਤਾ। ਹਾਦਸੇ ਵਿਚ ਉਹ ਸੜਕ ’ਤੇ ਡਿੱਗ ਪਿਆ ਅਤੇ ਉਸ ਨੂੰ ਕਾਫ਼ੀ ਸੱਟਾਂ ਲੱਗੀਆਂ। ਇਲਾਜ ਲਈ ਉਸ ਨੂੰ ਅਨਿਲ ਬਾਗੀ ਹਸਪਤਾਲ, ਫਿਰੋਜ਼ਪੁਰ ਸ਼ਹਿਰ ਵਿਖੇ ਦਾਖਲ ਕਰਵਾਇਆ ਗਿਆ। ਸੱਟਾਂ ਜ਼ਿਆਦਾ ਹੋਣ ਕਾਰਨ ਬਾਅਦ ਵਿਚ ਉਹ ਆਪਣੀ ਮਰਜ਼ੀ ਨਾਲ ਛੁੱਟੀ ਲੈ ਕੇ ਐਸ.ਪੀ.ਐਸ. ਹਸਪਤਾਲ ਲੁਧਿਆਣਾ ਵਿਖੇ ਇਲਾਜ ਲਈ ਦਾਖਲ ਹੋ ਗਿਆ।ਪੁਲਿਸ ਨੇ ਸਤੀਸ਼ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਮੋਟਰਸਾਈਕਲ ਸਵਾਰ ਖ਼ਿਲਾਫ਼ ਬੀ.ਐਨ.ਐਸ. ਅਤੇ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਸਿਟੀ ਥਾਣਾ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।