20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਗੋਲੂ ਕਾ ਵਿਖੇ ਵਿਅਕਤੀ ਨੂੰ ਗੋਲੀ ਮਾਰ ਕੇ ਕੀਤਾ ਜ਼ਖ਼ਮੀ

ਗੁਰੂਹਰਸਹਾਏ, 19 ਅਗਸਤ (ਕਪਿਲ ਕੰਧਾਰੀ)-ਗੋਲੂ ਕਾ ਵਿਖੇ ਅੱਜ ਰਾਤ ਕਰੀਬ 8 ਵਜੇ ਇਕ ਵਿਅਕਤੀ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਮਾਰ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਅਜੀਤ ਡੈਸਕ 20-08-2026
ਗੁਰੂਹਰਸਹਾਏ, 19 ਅਗਸਤ (ਕਪਿਲ ਕੰਧਾਰੀ)-ਗੋਲੂ ਕਾ ਵਿਖੇ ਅੱਜ ਰਾਤ ਕਰੀਬ 8 ਵਜੇ ਇਕ ਵਿਅਕਤੀ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਮਾਰ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਗੋਲੂ ਕਾ ਨਿਵਾਸੀ ਸਤਪਾਲ, ਜੋ ਮੋਹਨ ਕੇ ਤੋਂ ਗੋਲੂ ਕਾ ਵਾਪਸ ਆ ਰਹੇ ਸਨ। ਜਦੋਂ ਆਪਣੀ ਦੁਕਾਨ ਦੇ ਬਾਹਰ ਪਹੁੰਚੇ ਤਾਂ ਪਿੱਛੋਂ ਆ ਰਹੇ ਕੁਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ’ਤੇ ਲਗਾਤਾਰ ਤਿੰਨ ਫਾਇਰ ਕੀਤੇ। ਇਨ੍ਹਾਂ ’ਚੋਂ ਇਕ ਗੋਲੀ ਸਤਪਾਲ ਦੀ ਲੱਤ ਵਿੱਚ ਜਾ ਲੱਗੀ, ਜਿਸ ਕਾਰਨ ਉਹ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਜ਼ਖਮੀ ਸਤਪਾਲ ਨੂੰ ਤੁਰੰਤ ਗੁਰੂਹਰਸਹਾਏ ਦੇ ਕੰਮਿਊਨਿਟੀ ਸਿਹਤ ਕੇਂਦਰ ਵਿਖੇ ਲਿਆਂਦਾ ਗਿਆ। ਜਿੱਥੇ ਮੌਜੂਦ ਕਰਮਚਾਰੀਆਂ ਵਲੋਂ ਮੁੱਢਲੀ ਸਹਾਇਤਾ ਦੇਣ ਉਪਰੰਤ ਉਨ੍ਹਾਂ ਨੂੰ ਅਗਲੇ ਇਲਾਜ ਲਈ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਗੁਰੂਹਰਸਹਾਏ ਦੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਘਟਨਾ ਸੰਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਫਿਲਹਾਲ ਗੋਲੀ ਚਲਾਉਣ ਵਾਲੇ ਵਿਅਕਤੀ ਕੌਣ ਸਨ ਅਤੇ ਉਨ੍ਹਾਂ ਵਲੋਂ ਸਤਪਾਲ ’ਤੇ ਹਮਲਾ ਕਰਨ ਦਾ ਕਾਰਨ ਕੀ ਸੀ, ਇਸ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਜਾਂਚ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਅਤੇ ਹਮਲਾਵਰਾਂ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ।
ਪਿਛਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਵਲੋਂ ਹਲਵਾਈ ਦੀ ਦੁਕਾਨ ’ਤੇ ਛਾਪੇਮਾਰੀ, 8 ਕੁਇੰਟਲ ਮਠਿਆਈ ਜ਼ਬਤ ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਵਲੋਂ 38 ਸੇਵਾ ਮੁਕਤ ਰੇਲ ਕਰਮਚਾਰੀਆਂ ਨੂੰ 20.47 ਕਰੋੜ ਦਾ ਭੁਗਤਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।