21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਹਲਕਾ ਇੰਚਾਰਜ ਨੇ ਅਕਾਲੀ ਦਲ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ

ਮੱਖੂ,19 ਅਗਸਤ (ਕੁਲਵਿੰਦਰ ਸਿੰਘ ਸੰਧੂ)-ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਹੀਰੋ ਦੇ ਪੀਏ ਮਨਮੋਹਨ ਸਿੰਘ ਸੰਧੂ ਨੇ ਪੈ੍ੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਂਡ ਵਲੋਂ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਲਈ ਦਿਨ ਰਾਤ ਮਿਹਨਤ ਕਰਨ ਵਾਲੇ ਆਗੂਆਂ ਨੂੰ ਪਾਰਟੀ ਵਲੋਂ ਵੱਡੀ ਜ਼ਿੰਮੇਵਾਰੀ ਦਿੰਦਿਆਂ ਹੋਇਆਂ ਵਿਸ਼ੇਸ਼ ਨਿਯੁਕਤੀਆਂ ਕੀਤੀਆਂ ਗਈਆਂ। ਇਸ ਸੰਬੰਧ ਵਿਚ ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਜ਼ੀਰਾ ਨੇ ਸੀਨੀਅਰ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਹੀਰੋ ਫਾਰਮ ਮੱਖੂ ਅਤੇ ਸੱਦ ਕੇ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।

ਅਜੀਤ ਡੈਸਕ 20-08-2026
ਮੱਖੂ,19 ਅਗਸਤ (ਕੁਲਵਿੰਦਰ ਸਿੰਘ ਸੰਧੂ)-ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਹੀਰੋ ਦੇ ਪੀਏ ਮਨਮੋਹਨ ਸਿੰਘ ਸੰਧੂ ਨੇ ਪੈ੍ੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਂਡ ਵਲੋਂ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਲਈ ਦਿਨ ਰਾਤ ਮਿਹਨਤ ਕਰਨ ਵਾਲੇ ਆਗੂਆਂ ਨੂੰ ਪਾਰਟੀ ਵਲੋਂ ਵੱਡੀ ਜ਼ਿੰਮੇਵਾਰੀ ਦਿੰਦਿਆਂ ਹੋਇਆਂ ਵਿਸ਼ੇਸ਼ ਨਿਯੁਕਤੀਆਂ ਕੀਤੀਆਂ ਗਈਆਂ। ਇਸ ਸੰਬੰਧ ਵਿਚ ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਜ਼ੀਰਾ ਨੇ ਸੀਨੀਅਰ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਹੀਰੋ ਫਾਰਮ ਮੱਖੂ ਅਤੇ ਸੱਦ ਕੇ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਦੌਰਾਨ ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ ਜ਼ੀਰਾ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਜੋ ਮਾਨ ਸਨਮਾਨ ਅਕਾਲੀ ਦਲ ਆਪਣੇ ਵਰਕਰਾਂ ਨੂੰ ਦੇ ਸਕਦਾ ਹੈ ਉਹ ਕੋਈ ਵੀ ਪਾਰਟੀ ਨਹੀਂ ਦੇ ਸਕਦੀ। ਉਨ੍ਹਾਂ ਕਿਹਾ ਕਿ ਮੈਂ ਆਸ ਕਰਦਾ ਹਾਂ ਕਿ ਤੁਸੀਂ ਆਪਣੇ ਅਹੁਦਿਆਂ ’ਤੇ ਬਿਰਾਜਮਾਨ ਹੋ ਕੇ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਅਕਾਲੀ ਦਲ ਦੇ ਪਰਿਵਾਰ ਵਿਚ ਹੋਰ ਵਾਧਾ ਕਰੋਗੇ। ਇਸ ਮੌਕੇ ਹਰਜਿੰਦਰ ਸਿੰਘ ਐੱਸ.ਸੀ ਵਿੰਗ ਹਲਕਾ ਜ਼ੀਰਾ,ਅਮਨਦੀਪ ਸਿੰਘ ਵਪਾਰ ਵਿੰਗ ਹਲਕਾ ਜ਼ੀਰਾ, ਸਰਕਲ ਫ਼ਤਿਹਗੜ੍ਹ ਸਭਰਾ, ਮੱਲਾਂਵਾਲਾ ਦਿਹਾਤੀ 1 ਦੇ ਅਹੁਦੇਦਾਰ ਸਾਰਜ ਸਿੰਘ ਸਭਰਾ ਸਰਕਲ ਪ੍ਰਧਾਨ, ਸੁਖਜਿੰਦਰ ਸਿੰਘ ਔਲਖ ਯੂਥ ਪ੍ਰਧਾਨ, ਗੁਲਜ਼ਾਰ ਸਿੰਘ ਪ੍ਰਧਾਨ ਐੱਸ.ਸੀ ਵਿੰਗ, ਦਰਬਾਰਾ ਸਿੰਘ ਪ੍ਰਧਾਨ ਬੀ.ਸੀ ਵਿੰਗ, ਕੁਲਦੀਪ ਸਿੰਘ ਬਾਹਰਵਾਲੀ ਪ੍ਰਧਾਨ ਵਪਾਰ ਵਿੰਗ, ਬੀਬੀ ਗੁਰਮੀਤ ਕੌਰ ਪ੍ਰਧਾਨ ਇਸਤਰੀ ਵਿੰਗ, ਜਰਨੈਲ ਸਿੰਘ ਕੋਰ ਕਮੇਟੀ ਮੈਂਬਰ, ਪਰਮਜੀਤ ਸਿੰਘ ਕੋਰ ਕਮੇਟੀ ਮੈਂਬਰ, ਸਰਬਜੀਤ ਸਿੰਘ ਕੋਰ ਕਮੇਟੀ ਮੈਂਬਰ, ਤਰਸੇਮ ਸਿੰਘ ਯੂਥ ਅਕਾਲੀ ਦਲ ਆਦਿ ਅਹੁਦੇਦਾਰਾਂ ਤੋਂ ਇਲਾਵਾ ਅਕਾਲੀ ਆਗੂ ਜਸਪ੍ਰੀਤ ਸਿੰਘ ਹੀਰੋ, ਜਸਪਾਲ ਸਿੰਘ ਤਲਵੰਡੀ ਪੀ.ਏ.ਸੀ ਮੈਂਬਰ ਰਾਜਸੀ ਮਸਲੇ, ਜਸਵਿੰਦਰ ਸਿੰਘ ਭੁੱਲਰ ਸਰਕਲ ਪ੍ਰਧਾਨ, ਗਗਨਪ੍ਰੀਤ ਸਿੰਘ ਯੂਥ ਪ੍ਰਧਾਨ, ਆਸਾ ਸਿੰਘ ਸਰਕਲ ਪ੍ਰਧਾਨ, ਕਾਰਜ ਸਿੰਘ ਮੱਲੂ ਵਾਲੀਏ ਵਾਲਾ, ਦਿਲਬਾਗ ਸਿੰਘ ਆਲੇ ਵਾਲਾ ਕੋਰ ਕਮੇਟੀ ਮੈਂਬਰ, ਡਾ.ਗੁਰਸੇਵਕ ਸਿੰਘ ਬਸਤੀ ਗਰੀਬ ਸਿੰਘ, ਲਖਬੀਰ ਸਿੰਘ ਕਿੱਲੀ ਗੁੱਦੇ, ਬਲਜਿੰਦਰ ਸਿੰਘ ਜਾਖੜ ਬੂਟੇ ਵਾਲਾ, ਅਨੋਖ ਸਿੰਘ ਅਰਾਜ਼ੀ ਸਭਰਾ, ਗੁਰਮੀਤ ਸਿੰਘ ਬਾਜਵਾ, ਡਾ.ਬਲਦੇਵ ਸਿੰਘ, ਬੋਹੜ ਸਿੰਘ ਬਸਤੀ ਘਵਿੰਢੀਆਂ, ਸੁਖਜੀਤ ਸਿੰਘ ਆਸਿਫ਼ ਵਾਲਾ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਸ੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ ਜ਼ੀਰਾ ਦੀ ਟੀਮ ਨੇ ਜ਼ੋਨਲ ਟੂਰਨਾਮੈਂਟ ’ਚ ਹਾਸਿਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਪਾਰਟੀਬਾਜ਼ੀ, ਈਰਖਾ, ਫੁੱਟ ਪਾਊ ਜਾਂ ਧੱਕੇਸ਼ਾਹੀ ਦੀ ਥਾਂ ਅਸੀਂ ਲੋਕ ਭਲਾਈ ਦੀ ਰਾਜਨੀਤੀ ਕਰਦੇ ਹਾਂ-ਵਿਧਾਇਕ ਦਹੀਯਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।