20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਫੂਡ ਸਪਲਾਈ ਦਫ਼ਤਰ ਨੇੜਿਓਂ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

ਫ਼ਿਰੋਜ਼ਪੁਰ, 19 ਅਗਸਤ (ਸੁਖਵਿੰਦਰ ਸਿੰਘ)- ਸਿਟੀ ਥਾਣਾ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਫੂਡ ਸਪਲਾਈ ਦਫ਼ਤਰ, ਰੇਲਵੇ ਸਟੇਸ਼ਨ ਨੇੜਿਓਂ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਐਨ. ਡੀ.

ਅਜੀਤ ਡੈਸਕ 20-08-2026
ਫ਼ਿਰੋਜ਼ਪੁਰ, 19 ਅਗਸਤ (ਸੁਖਵਿੰਦਰ ਸਿੰਘ)- ਸਿਟੀ ਥਾਣਾ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਫੂਡ ਸਪਲਾਈ ਦਫ਼ਤਰ, ਰੇਲਵੇ ਸਟੇਸ਼ਨ ਨੇੜਿਓਂ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਦੌਰਾਨੇ ਗਸ਼ਤ ਮੌਜੂਦ ਸੀ ਤਾਂ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਵੰਸ਼ ਪੁੱਤਰ ਸਰੂਪਾ ਪੁੱਤਰ ਮੰਗਲ ਵਾਸੀ ਵਣ ਪੀਰ ਮੁਹੱਲਾ, ਬਸਤੀ ਸ਼ੇਖਾਂਵਾਲੀ, ਫਿਰੋਜ਼ਪੁਰ ਸ਼ਹਿਰ ਹੈਰੋਇਨ ਵੇਚਣ ਦਾ ਆਦੀ ਹੈ ਅਤੇ ਇਸ ਸਮੇਂ ਫੂਡ ਸਪਲਾਈ ਦਫ਼ਤਰ, ਰੇਲਵੇ ਸਟੇਸ਼ਨ ਨੇੜੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਜੇਕਰ ਤੁਰੰਤ ਛਾਪੇਮਾਰੀ ਕੀਤੀ ਜਾਵੇ ਤਾਂ ਉਸ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਜਾ ਸਕਦਾ ਹੈ। ਪੁਲਿਸ ਨੇ ਮੁਖਬਰ ਦੀ ਸੂਚਨਾ ਨੂੰ ਭਰੋਸੇਯੋਗ ਮੰਨਦਿਆਂ ਤੁਰੰਤ ਕਾਰਵਾਈ ਕੀਤੀ ਅਤੇ ਦੱਸੀ ਜਗ੍ਹਾ ’ਤੇ ਛਾਪੇਮਾਰੀ ਕਰਕੇ ਵੰਸ਼ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਸਿਟੀ ਥਾਣਾ ਫਿਰੋਜ਼ਪੁਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਮਿਲਾਵਟੀ ਮਠਿਆਈਆਂ ਦੀ ਵਿਕਰੀ ਨੂੰ ਲੈ ਕੇ ਲੋਕਾਂ ’ਚ ਚਿੰਤਾ ਸਿਹਤ ਵਿਭਾਗ ਤੋਂ ਸਖ਼ਤ ਕਾਰਵਾਈ ਦੀ ਮੰਗ ਅਗਲੀ ਖ਼ਬਰ ਨਾਜਾਇਜ਼ ਅਸਲ੍ਹੇ ਅਤੇ ਕਾਰ ਸਮੇਤ 2 ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।