20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸੁਖਦੇਵ ਸਿੰਘ ਗਿੱਲ ਨੂੰ ਯੂਥ ਅਕਾਲੀ ਦਲ ਦਾ ਸੂਬਾ ਮੀਤ ਪ੍ਰਧਾਨ ਬਣਾਉਣ ’ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ

ਖੋਸਾ ਦਲ ਸਿੰਘ, 19 ਅਗਸਤ (ਮਨਪ੍ਰੀਤ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਨੌਜਵਾਨ ਲੀਡਰਸ਼ਿਪ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਸੁਖਦੇਵ ਸਿੰਘ ਗਿੱਲ ਨੂੰ ਯੂਥ ਅਕਾਲੀ ਦਲ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸਮੇਤ ਜ਼ਿਲ੍ਹਾ ਪ੍ਰਧਾਨ ਜਨਮੇਜਾ ਸਿੰਘ ਸੇਖੋਂ, ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ, ਚਿਤਬੀਰ ਸਿੰਘ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ।

ਸੁਖਦੇਵ ਸਿੰੰਘ ਗਿੱਲ ਨੂੰ ਸਨਮਾਨਿਤ ਕਰਨ ਮੌਕੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਅਤੇ ਹੋਰ ਅਕਾਲੀ ਆਗੂ। ਤਸਵੀਰ-ਮਨਪ੍ਰੀਤ ਸਿੰਘ ਸੰਧੂ 20-08-2026
ਖੋਸਾ ਦਲ ਸਿੰਘ, 19 ਅਗਸਤ (ਮਨਪ੍ਰੀਤ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਨੌਜਵਾਨ ਲੀਡਰਸ਼ਿਪ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਸੁਖਦੇਵ ਸਿੰਘ ਗਿੱਲ ਨੂੰ ਯੂਥ ਅਕਾਲੀ ਦਲ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸਮੇਤ ਜ਼ਿਲ੍ਹਾ ਪ੍ਰਧਾਨ ਜਨਮੇਜਾ ਸਿੰਘ ਸੇਖੋਂ, ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ, ਚਿਤਬੀਰ ਸਿੰਘ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਸੁਖਦੇਵ ਸਿੰਘ ਗਿੱਲ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜਿਹੜਾ ਭਰੋਸਾ ਪ੍ਰਗਟ ਕਰਦਿਆਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਨੂੰ ਪਿੰਡ ਪੱਧਰ ਤੱਕ ਹੋਰ ਮਜ਼ਬੂਤ ਕਰਦਿਆਂ ਨੌਜਵਾਨਾਂ ਨੂੰ ਪਾਰਟੀ ਦੀ ਵਿਚਾਰਧਾਰਾ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਸਿਆਸੀ ਜਥੇਬੰਦੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਯੂਥ ਅਕਾਲੀ ਦਲ ਵਲੋਂ ਨੌਜਵਾਨਾਂ ਦੇ ਹੱਕਾਂ, ਪੰਜਾਬ ਦੇ ਮਸਲਿਆਂ ਅਤੇ ਪੰਜਾਬੀ ਹਿੱਤਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰਨ ਲਈ ਸਰਗਰਮੀ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਵਫ਼ਾਦਾਰੀ ਨਾਲ ਨਿਭਾਉਣਗੇ। ਸੁਖਦੇਵ ਸਿੰਘ ਗਿੱਲ ਦੀ ਇਸ ਨਿਯੂਕਤੀ ’ਤੇ ਹਰਜਿੰਦਰ ਸਿੰਘ ਸਾਬਕਾ ਸਰਪੰਚ ਹਾਮਦ ਵਾਲਾ, ਸੁਖਮੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਲੱਖੋਵਾਲ, ਹਰਦਿਆਲ ਸਿੰਘ ਅਲੀਪੁਰ, ਬਾਜ ਸਿੰਘ ਸਾਬਕਾ ਸਰਪੰਚ ਹਾਮਦ ਵਾਲਾ, ਖੜ੍ਹਕ ਸਿੰਘ, ਜਸਵੀਰ ਸਿੰਘ ਪ੍ਰਧਾਨ, ਮੁਖਤਿਆਰ ਸਿੰਘ ਪ੍ਰਧਾਨ, ਲਹਿਰ ਸਿੰਘ ਗਿੱਲ, ਬਲਵਿੰਦਰ ਸਿੰਘ ਬਲਾਕ ਪ੍ਰਧਾਨ ਜ਼ੀਰਾ, ਭੂਪਿੰਦਰ ਸਿੰਘ ਚੇਅਰਮੈਨ, ਚਮਕੌਰ ਸਿੰਘ ਖੋਸਾ, ਪਰਮਿੰਦਰ ਸਿੰਘ, ਦਰਸ਼ਨ ਸਿੰਘ ਸਾਬਕਾ ਸਰਪੰਚ ਕੋਹਾਲਾ, ਜੱਗਾ ਕੋਹਾਲਾ, ਗੁਰਜੰਟ ਸਿੰਘ ਭੁੱਲਰ, ਗੋਲਡੀ ਵਿਰਕਾਂ ਵਾਲੀ, ਅਮਰੀਕ ਸਿੰਘ ਸੰਧੂ, ਸਵਰਨ ਸਿੰਘ ਗਿੱਲ ਆੜਤੀਆ, ਕੁਲਬੀਰ ਸਿੰਘ ਨੰਬਰਦਾਰ ਕਰਮੂਵਾਲਾ, ਗੁਰਭਿੰਦਰ ਸਿੰਘ ਨਾਰੋਵਾਲੀਆ, ਬਲਜਿੰਦਰ ਸਿੰਘ ਨਾਰੋਵਾਲੀਆ ਆਦਿ ਨੇ ਸੁਖਦੇਵ ਸਿੰਘ ਗਿੱਲ ਨੂੰ ਮੁਬਾਰਕਬਾਦ ਦਿੰਦਿਆਂ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ। ਇਸ ਮੌਕੇ ਸੁਖਦੇਵ ਸਿੰਘ ਗਿੱਲ ਨੂੰ ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ ਅਤੇ ਹਲਕੇ ਦੇ ਆਗੂਆਂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਜੋਗਿੰਦਰ ਸਿੰਘ ਜਿੰਦੂ ਵਲੋਂ ਪਿੰਡ ਦਰੀਏ ਕੇ ਵਿਚ ਜਨਤਕ ਮੀਟਿੰਗ ਅਗਲੀ ਖ਼ਬਰ ਦੇਵ ਸਮਾਜ ਕਾਲਜ ਆਫ ਐਜੂਕੇਸ਼ਨ ’ਚ ਮਾਤ ਭਾਸ਼ਾ ਦਾ ਅਧਿਆਪਨ : ਸਮਕਾਲੀ ਵੰਗਾਰਾਂ ਦੇ ਸਨਮੁੱਖ ਵਿਸ਼ੇ ’ਤੇ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।