20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਐਨ.ਐਚ.ਐਮ ਕਰਮਚਾਰੀਆਂ ਦੀ ਹੜਤਾਲ ਦਾ ਡਟਵਾਂ ਸਮਰਥਨ

ਫ਼ਿਰੋਜ਼ਪੁਰ, 19 ਅਗਸਤ (ਗੁਰਿੰਦਰ ਸਿੰਘ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ (ਡੀ. ਟੀ.

ਐੱਨ.ਐੱਚ.ਐੱਮ ਕਰਮਚਾਰੀਆਂ ਦੀ ਹੜਤਾਲ ਦਾ ਸਮਰਥਨ ਕਰਦੇ ਡੀ.ਟੀ.ਐੱਫ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ ਨਾਲ ਸਰਬਜੀਤ ਸਿੰਘ ਭਾਵੜਾ ਅਤੇ ਹੋਰ ਆਗੂ। ਅਜੀਤ ਤਸਵੀਰ 20-08-2026
ਫ਼ਿਰੋਜ਼ਪੁਰ, 19 ਅਗਸਤ (ਗੁਰਿੰਦਰ ਸਿੰਘ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ) ਪੰਜਾਬ ਵਲੋਂ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ) ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਕ ਵਿਚ ਡਟਵਾਂ ਸਮਰਥਨ ਦਿੱਤਾ ਹੈ। ਡੀ.ਟੀ.ਐੱਫ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, ਜ਼ਿਲ੍ਹਾ ਸਕੱਤਰ ਗੁਰਵਿੰਦਰ ਸਿੰਘ ਖੋਸਾ ਅਤੇ ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ ਭਾਵੜਾ ਦੀ ਅਗਵਾਈ ਹੇਠ ਆਗੂਆਂ ਨੇ ਜ਼ਿਲ੍ਹਾ ਕੰਪਲੈਕਸ ਵਿਖੇ ਐਨ.ਐਚ.ਐਮ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕੀਤੀ। ਡੀ.ਟੀ.ਐੱਫ ਆਗੂਆਂ ਨੇ ਕਿਹਾ ਕਿ ਪਿਛਲੇ ਕਰੀਬ 20 ਸਾਲਾਂ ਤੋਂ ਠੇਕਾ ਪ੍ਰਥਾ ਤਹਿਤ ਸੇਵਾਵਾਂ ਨਿਭਾਅ ਰਹੇ ਐਨ.ਐਚ.ਐਮ ਕਰਮਚਾਰੀਆਂ ਨਾਲ ਆਰਥਿਕ ਅਤੇ ਮਾਨਸਿਕ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਕੀਤਾ ਗਿਆ ਤਾਂ 27 ਅਗਸਤ ਨੂੰ ਐਨ.ਐਚ.ਐਮ ਸਟੇਟ ਹੈੱਡਕੁਆਟਰ, ਚੰਡੀਗੜ੍ਹ ਵਿਖੇ ਹੋਣ ਵਾਲੇ ਰੋਸ ਪ੍ਰਦਰਸ਼ਨ ਵਿਚ ਡੀ.ਟੀ.ਐੱਫ ਪੰਜਾਬ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਅਮਿੱਤ ਸ਼ਰਮਾ, ਹੀਰਾ ਸਿੰਘ ਤੂਤ, ਦਵਿੰਦਰ ਨਾਥ, ਰਾਜ ਕੁਮਾਰ ਮਹਿਰੋਕ, ਅਮਿੱਤ ਕੰਬੋਜ, ਸਵਰਨ ਸਿੰਘ, ਨਰਿੰਦਰ ਜੰਮੂ, ਹਰਵਿੰਦਰ ਸਿੰਘ ਕੈਲਾਸ਼, ਰਾਮ ਕੁਮਾਰ, ਹਰਜਿੰਦਰ ਜਨੇਰ, ਵਿਕਰਮਜੀਤ, ਅਨਿਲ ਧਵਨ, ਗਗਨ ਮਿੱਤਲ, ਸੰਦੀਪ ਕੁਮਾਰ, ਹਰਦੀਪ ਸਿੰਘ, ਬਲਵਿੰਦਰ ਸਿੰਘ, ਜੈਦੇਵ ਪੁੱਗਲ, ਵਿਪਨ ਕੰਬੋਜ, ਗੁਰਦਰਸ਼ਨ ਸਿੰਘ, ਮੁਖ਼ਤਿਆਰ ਸਿੰਘ, ਅੰਕੁਸ਼ ਕੰਬੋਜ, ਦਰਸ਼ਨ ਸਿੰਘ ਵੜਵਾਲ, ਸੰਧੂ, ਵਰਿੰਦਰਪਾਲ ਸਿੰਘ, ਕਿਰਪਾਲ ਸਿੰਘ ਅਤੇ ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੇਂਦਰੀ ਸਿਹਤ ਮੰਤਰਾਲੇ ਦੀ ਟੀਮ ਵਲੋਂ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਧਿਕਾਰੀ ਅਤੇ ਪੈਰਾ ਮੈਡੀਕਲ ਸਟਾਫ਼ ਨਾਲ ਵਿਸ਼ੇਸ਼... ਅਗਲੀ ਖ਼ਬਰ ਸਟੇਡੀਅਮ ’ਚ ਬਣੇ ਜਿੰਮ ’ਚ ਕਲਸੀ ਪਰਿਵਾਰ ਨੇ ਆਰ.ਓ ਫ਼ਿਲਟਰ ਅਤੇ ਪ੍ਰਧਾਨ ਗੁਰਤੇਜ ਗਗਨੇ ਨੇ ਫ਼ਰਿੱਜ ਲਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।