20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਕੇਂਦਰੀ ਸਿਹਤ ਮੰਤਰਾਲੇ ਦੀ ਟੀਮ ਵਲੋਂ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਧਿਕਾਰੀ ਅਤੇ ਪੈਰਾ ਮੈਡੀਕਲ ਸਟਾਫ਼ ਨਾਲ ਵਿਸ਼ੇਸ਼ ਮੀਟਿੰਗ

ਫ਼ਿਰੋਜ਼ਪੁਰ,19 ਅਗਸਤ (ਕੁਲਬੀਰ ਸਿੰਘ ਸੋਢੀ)-ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਭਾਰਤ ਸਰਕਾਰ ਵਲੋਂ ਭੇਜੀ ਗਈ ਕੇਂਦਰੀ ਟੀਮ ਵਲੋਂ ਸਿਵਲ ਸਰਜਨ ਦਫ਼ਤਰ ਦਾ ਦੌਰਾ ਕੀਤਾ ਗਿਆ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਭਾਰਤ ਸਰਕਾਰ ਦੀ ਡਿਪਟੀ ਡਾਇਰੈਕਟਰ ਦੀਕਸ਼ਾ ਸਚਦੇਵਾ ਅਤੇ ਜੂਨੀਅਰ ਸਟੈਟੀਕਲ ਅਫ਼ਸਰ ਸ਼ੇਸ਼ ਕੁਮਾਰ ਮੌਰਿਆ ਵਲੋਂ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਧਿਕਾਰੀ, ਮੈਡੀਕਲ ਅਫ਼ਸਰ ਅਤੇ ਪੈਰਾ-ਮੈਡੀਕਲ ਸਟਾਫ਼ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਅਜੀਤ ਡੈਸਕ 20-08-2026
ਫ਼ਿਰੋਜ਼ਪੁਰ,19 ਅਗਸਤ (ਕੁਲਬੀਰ ਸਿੰਘ ਸੋਢੀ)-ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਭਾਰਤ ਸਰਕਾਰ ਵਲੋਂ ਭੇਜੀ ਗਈ ਕੇਂਦਰੀ ਟੀਮ ਵਲੋਂ ਸਿਵਲ ਸਰਜਨ ਦਫ਼ਤਰ ਦਾ ਦੌਰਾ ਕੀਤਾ ਗਿਆ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਭਾਰਤ ਸਰਕਾਰ ਦੀ ਡਿਪਟੀ ਡਾਇਰੈਕਟਰ ਦੀਕਸ਼ਾ ਸਚਦੇਵਾ ਅਤੇ ਜੂਨੀਅਰ ਸਟੈਟੀਕਲ ਅਫ਼ਸਰ ਸ਼ੇਸ਼ ਕੁਮਾਰ ਮੌਰਿਆ ਵਲੋਂ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਧਿਕਾਰੀ, ਮੈਡੀਕਲ ਅਫ਼ਸਰ ਅਤੇ ਪੈਰਾ-ਮੈਡੀਕਲ ਸਟਾਫ਼ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਡਿਪਟੀ ਡਾਇਰੈਕਟਰ ਦੀਕਸ਼ਾ ਸਚਦੇਵਾ ਨੇ ਦੱਸਿਆ ਕਿ ਟੀਮ ਵਲੋਂ ਗੈਰ ਸੰਚਾਰੀ ਰੋਗ, ਜਨਮ ਅਤੇ ਮੌਤ ਅਤੇ ਆਈ.ਡੀ. ਐੱਸ.ਪੀ. ਪ੍ਰੋਗਰਾਮਾਂ ਨਾਲ ਸਬੰਧਿਤ ਪੋਰਟਲਾਂ ’ਤੇ ਦਰਜ ਅੰਕੜਿਆਂ ਦੀ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਅਤੇ ਵੱਖ-ਵੱਖ ਕਮਿਊਨਿਟੀ ਸਿਹਤ ਕੇਂਦਰਾਂ ਵਿਖੇ ਪਹੁੰਚ ਕਰਕੇ ਸਿਹਤ ਸੇਵਾਵਾਂ ਦੀ ਗੁਣਵੱਤਾ, ਮਰੀਜ਼ਾਂ ਨੂੰ ਮਿਲ ਰਹੀਆਂ ਸੇਵਾਵਾਂ, ਰਿਕਾਰਡ ਦੀ ਸਾਂਭ-ਸੰਭਾਲ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਾਵੇਗੀ। ਇਸ ਮੌਕੇ ਦੀਕਸ਼ਾ ਸਚਦੇਵਾ ਨੇ ਦਸਿਆ ਕਿ ਇਨ੍ਹਾਂ ਅੰਕੜਿਆਂ ਦੇ ਆਧਾਰ ’ਤੇ ਹੀ ਕੇਂਦਰ ਸਰਕਾਰ ਨੂੰ ਸਿਹਤ ਸਬੰਧੀ ਨੀਤੀਆਂ ਬਣਾਉਣ ਵਿਚ ਮਦਦ ਮਿਲਦੀ ਹੈ। ਸਿਵਲ ਸਰਜਨ ਡਾ.ਮੀਨਾਕਸ਼ੀ ਢੀਂਗਰਾ ਵਲੋਂ ਕੇਂਦਰੀ ਟੀਮ ਨੂੰ ਜ਼ਿਲ੍ਹੇ ਵਿਚ ਚੱਲ ਰਹੇ ਗੈਰ ਸੰਚਾਰੀ ਰੋਗ ਪ੍ਰੋਗਰਾਮ, ਜਨਮ ਮੌਤ ਅਤੇ ਆਈ.ਡੀ.ਐੱਸ.ਪੀ. ਪ੍ਰੋਗਰਾਮਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਹੋਰ ਸਬੰਧਿਤ ਕਰਮਚਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬਾਗੂਵਾਲਾ ਜ਼ਮੀਨੀ ਮਸਲੇ ਨੂੰ ਲੈ ਕੇ ਕਿਸਾਨ ਯੂਨੀਅਨ ਨੇ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਅਗਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਐਨ.ਐਚ.ਐਮ ਕਰਮਚਾਰੀਆਂ ਦੀ ਹੜਤਾਲ ਦਾ ਡਟਵਾਂ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।