20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਬਾਗੂਵਾਲਾ ਜ਼ਮੀਨੀ ਮਸਲੇ ਨੂੰ ਲੈ ਕੇ ਕਿਸਾਨ ਯੂਨੀਅਨ ਨੇ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ

ਗੁਰੂਹਰਸਹਾਏ, 19 ਅਗਸਤ (ਕਪਿਲ ਕੰਧਾਰੀ)-ਪਿੰਡ ਬਾਗੂਵਾਲਾ ਵਿਖੇ ਇਕ ਕਿਸਾਨ ਪਰਿਵਾਰ ਦੀ ਕਈ ਏਕੜ ਜ਼ਮੀਨ ਨਾਲ ਜੁੜਿਆ ਮਾਮਲਾ ਪਿਛਲੇ ਕਈ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਕਿਸਾਨ ਪਰਿਵਾਰ ਦਾ ਦੋਸ਼ ਹੈ ਕਿ ਉਹ ਲੰਬੇ ਸਮੇਂ ਤੋਂ ਉਕਤ ਜ਼ਮੀਨ ’ਤੇ ਖੇਤੀ ਕਰਦਾ ਆ ਰਿਹਾ ਹੈ, ਪਰ ਹੁਣ ਪ੍ਰਸ਼ਾਸਨ ਵਲੋਂ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ।

ਐੱਸ.ਡੀ.ਐਮ ਦਫਤਰ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨ। ਅਜੀਤ ਤਸਵੀਰ 20-08-2026
ਗੁਰੂਹਰਸਹਾਏ, 19 ਅਗਸਤ (ਕਪਿਲ ਕੰਧਾਰੀ)-ਪਿੰਡ ਬਾਗੂਵਾਲਾ ਵਿਖੇ ਇਕ ਕਿਸਾਨ ਪਰਿਵਾਰ ਦੀ ਕਈ ਏਕੜ ਜ਼ਮੀਨ ਨਾਲ ਜੁੜਿਆ ਮਾਮਲਾ ਪਿਛਲੇ ਕਈ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਕਿਸਾਨ ਪਰਿਵਾਰ ਦਾ ਦੋਸ਼ ਹੈ ਕਿ ਉਹ ਲੰਬੇ ਸਮੇਂ ਤੋਂ ਉਕਤ ਜ਼ਮੀਨ ’ਤੇ ਖੇਤੀ ਕਰਦਾ ਆ ਰਿਹਾ ਹੈ, ਪਰ ਹੁਣ ਪ੍ਰਸ਼ਾਸਨ ਵਲੋਂ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।ਇਸੇ ਮਸਲੇ ਨੂੰ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਪਿੰਡ ਬਾਗੂਵਾਲਾ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ ਸੀ। ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਕਿਸਾਨ ਆਗੂਆਂ ਸੋਹਨ ਸਿੰਘ, ਗੁਰਸੇਵਕ ਸਿੰਘ, ਜਸਪਾਲ ਸਿੰਘ, ਦਰਸ਼ਨ ਸਿੰਘ, ਗੁਰਲਾਲ ਸਿੰਘ, ਜੋਗਿੰਦਰ ਸਿੰਘ, ਸੁਖਦੇਵ ਸਿੰਘ, ਅੰਗਰੇਜ ਸਿੰਘ, ਹਰਪਾਲ ਸਿੰਘ, ਗੁਰਮੇਜ ਸਿੰਘ, ਬਲਦੇਵ ਸਿੰਘ, ਅਜੀਤ ਸਿੰਘ, ਰਸ਼ਪਾਲ ਸਿੰਘ, ਗੁਰਦਿਆਲ ਸਿੰਘ, ਗੁਰਦੀਪ ਸਿੰਘ ਅਤੇ ਨਛੱਤਰ ਸਿੰਘ ਸਮੇਤ ਹੋਰ ਆਗੂਆਂ ਨੇ ਸ਼ਮੂਲੀਅਤ ਕੀਤੀ।ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਫੈਸਲਾ ਕੀਤਾ ਸੀ ਕਿ ਕਿਸਾਨ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ 19 ਅਗਸਤ ਨੂੰ ਪਿੰਡ ਬਾਗੂਵਾਲਾ ਤੋਂ ਐਸ.ਡੀ.ਐਮ. ਦਫ਼ਤਰ ਗੁਰੂਹਰਸਹਾਏ ਤੱਕ ਮੋਟਰਸਾਈਕਲ ਮਾਰਚ ਕੱਢਿਆ ਜਾਵੇਗਾ। ਇਸੇ ਫੈਸਲੇ ਤਹਿਤ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਦੀ ਅਗਵਾਈ ਹੇਠ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਗਿਆ।ਇਹ ਮਾਰਚ ਪਿੰਡ ਬਾਗੂਵਾਲਾ ਤੋਂ ਸ਼ੁਰੂ ਹੋ ਕੇ ਐਸ.ਡੀ.ਐਮ. ਦਫ਼ਤਰ ਗੁਰੂਹਰਸਹਾਏ ਵਿਖੇ ਪਹੁੰਚਿਆ। ਇਸ ਦੌਰਾਨ ਕਿਸਾਨਾਂ ਵਲੋਂ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਵਲੋਂ ਪ੍ਰਸ਼ਾਸਨ ਦੇ ਨਾਮ ਇਕ ਮੰਗ ਪੱਤਰ ਐਸ.ਡੀ.ਐਮ. ਦੇ ਸੁਪਰਡੈਂਟ ਕੇਵਲ ਕ੍ਰਿਸ਼ਨ ਅਤੇ ਉਨ੍ਹਾਂ ਦੇ ਨਾਲ ਮੌਜੂਦ ਮਨੋਜ ਖੱਟੜ ਨੂੰ ਸੌਂਪਿਆ ਗਿਆ।ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਬਾਗੂਵਾਲਾ ਜ਼ਮੀਨੀ ਮਸਲੇ ਦਾ ਜਲਦ ਤੋਂ ਜਲਦ ਨਿਪਟਾਰਾ ਕਰਕੇ ਕਿਸਾਨ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵਲੋਂ ਜਲਦ ਇਸ ਮਾਮਲੇ ਦਾ ਹੱਲ ਨਾ ਕੀਤਾ ਗਿਆ ਤਾਂ ਕਿਸਾਨ ਜਥੇਬੰਦੀ ਵਲੋਂ ਇਸ ਤੋਂ ਵੀ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।ਇਸ ਮੌਕੇ ਜ਼ਿਲ੍ਹਾ ਆਗੂ ਪ੍ਰਤਾਪ ਸਿੰਘ ਲਖਮੀਰਪੁਰਾ ਤੋਂ ਇਲਾਵਾ ਗੁਰਨਾਮ ਸਿੰਘ ਚੱਕ ਸੋਮੀਆਂ, ਹਰਜਿੰਦਰ ਸਿੰਘ ਚੱਕ ਸੋਮੀਆਂ, ਪਰਮਿੰਦਰ ਸਿੰਘ ਲਖਮੀਰਪੁਰਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਅਤੇ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਟਰੇਨਾਂ ’ਚ ਬੇਵਜ੍ਹਾ ਚੇਨ ਖਿੱਚਣ ਵਾਲਿਆਂ ਖਿਲਾਫ਼ ਰੇਲਵੇ ਸਖ਼ਤ: 50 ਗ੍ਰਿਫ਼ਤਾਰ ਅਗਲੀ ਖ਼ਬਰ ਕੇਂਦਰੀ ਸਿਹਤ ਮੰਤਰਾਲੇ ਦੀ ਟੀਮ ਵਲੋਂ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਧਿਕਾਰੀ ਅਤੇ ਪੈਰਾ ਮੈਡੀਕਲ ਸਟਾਫ਼ ਨਾਲ ਵਿਸ਼ੇਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।