27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮੱਲਾਂਵਾਲਾ ਦੀ ਮੀਟਿੰਗ

ਮੱਲਾਂਵਾਲਾ, 26 ਅਗਸਤ (ਗੁਰਦੇਵ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮੱਲਾਂਵਾਲਾ ਦੀ ਮੀਟਿੰਗ ਬਲਾਕ ਪ੍ਰਧਾਨ ਸੁਖਦੇਵ ਸਿੰਘ ਪ੍ਰਧਾਨਗੀ ਹੇਠ ਮੱਲਾਂਵਾਲਾ ਵਿਖੇ ਹੋਈ। ਜਿਸ ਵਿਚ ਵੱਖ-ਵੱਖ ਮਤੇ ਪਾਸ ਕੀਤੇ ਗਏ।

ਅਜੀਤ ਡੈਸਕ 27-08-2026
ਮੱਲਾਂਵਾਲਾ, 26 ਅਗਸਤ (ਗੁਰਦੇਵ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮੱਲਾਂਵਾਲਾ ਦੀ ਮੀਟਿੰਗ ਬਲਾਕ ਪ੍ਰਧਾਨ ਸੁਖਦੇਵ ਸਿੰਘ ਪ੍ਰਧਾਨਗੀ ਹੇਠ ਮੱਲਾਂਵਾਲਾ ਵਿਖੇ ਹੋਈ। ਜਿਸ ਵਿਚ ਵੱਖ-ਵੱਖ ਮਤੇ ਪਾਸ ਕੀਤੇ ਗਏ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਸੁਖਦੇਵ ਸਿੰਘ ਨੇ ਦੱਸਿਆ ਕਿ 1 ਸਤੰਬਰ ਨੂੰ ਚੰਡੀਗੜ੍ਹ ਲੱਗਣ ਵਾਲੇ ਮੋਰਚੇ ਵਿਚ ਜਾਣ ਵਾਸਤੇ ਫ਼ਿਰੋਜ਼ਪੁਰ ਜ਼ਿਲ੍ਹੇ ਤੋਂ 31 ਅਗਸਤ ਨੂੰ ਸਵੇਰੇ 9 ਵਜੇ ਵੱਡੀ ਗਿਣਤੀ ’ਚ ਕਿਸਾਨ ਟਰੈਕਟਰ ਟਰਾਲੀ ਲੈ ਕੇ ਦਾਣਾ ਮੰਡੀ ਮੱਲਾਂਵਾਲਾ ਤੋਂ ਰਵਾਨਗੀ ਕਰਨਗੇ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਮੋਰਚੇ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਟਰੈਕਟਰ ਟਰਾਲੀਆਂ ਲੈ ਕੇ ਪਹੁੰਚਣ। ਇਸ ਮੌਕੇ ਮਨਮੋਹਨ ਸਿੰਘ ਸਕੱਤਰ ਪੰਜਾਬ, ਹਰਬੰਸ ਸਿੰਘ ਕੌੜਾ ਜ਼ਿਲ੍ਹਾ ਪ੍ਰਧਾਨ, ਕੁਲਵੰਤ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਗੁਰਬਚਨ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਸੁਖਦੇਵ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਸੁਖਦੇਵ ਸਿੰਘ ਭੁੱਲਰ ਬਲਾਕ ਪ੍ਰਧਾਨ, ਦਰਬਾਰਾ ਸਿੰਘ ਮੱਲ੍ਹੀ ਜ਼ਿਲ੍ਹਾ ਪ੍ਰਚਾਰ ਸਕੱਤਰ, ਚੰਚਲ ਸਿੰਘ ਫੌਜੀ ਆਸ਼ੀਕੇ, ਦਲੇਰ ਸਿੰਘ ਆਸ਼ੀਕੇ, ਚਤਰ ਸਿੰਘ ਮੱਲਾਂਵਾਲਾ, ਸੁਖਜਿੰਦਰ ਸਿੰਘ ਖਜਾਨਚੀ, ਗੁਰਜੰਟ ਸਿੰਘ ਸੀਨੀਅਰ ਮੀਤ ਪ੍ਰਧਾਨ, ਕਾਬਲ ਸਿੰਘ ਮੱਲ੍ਹੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਿਯਮਾਂ ਨੂੰ ਛਿੱਕੇ ਟੰਗ ਕੇ ਤਜਵੀਜ਼ਸ਼ੁਦਾ ਸਹਿਕਾਰੀ ਸਭਾ ਕੱਸੋਆਣਾ ਦੇ ਬਣਾਏ ਜਾ ਰਹੇ ਪ੍ਰਧਾਨ ਦਾ ਵਿਰੋਧ ਅਗਲੀ ਖ਼ਬਰ ਹਲਕਾ ਦਿਹਾਤੀ ਤੋਂ ਬਲਾਕ ਸੰਮਤੀ ਮੈਂਬਰ ਪਰਮਪਾਲ ਸਿੰਘ ਗਿੱਲ ਦੇ ਦਫ਼ਤਰ ਪਹੁੰਚੇ ਵਿਧਾਇਕ ਦਹੀਯਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।