ਲੈਂਡ ਪੂਲਿੰਗ ਅਤੇ ਦਫ਼ਤਰੀ ਹੜਤਾਲਾਂ ਕਾਰਨ ਪੰਜਾਬ ਦੇ ਕਿਸਾਨਾਂ ਅਤੇ ਆਮ ਜਨਤਾ ਨੂੰ ਖੱਜਲ-ਖੁਆਰ ਹੋਣਾ ਪੈਂਦਾ- ਸੰਧੂ,ਗਿੱਲ,ਬੰਡਾਲਾ
ਜ਼ੀਰਾ, 28 ਅਗਸਤ (ਰਜਨੀਸ਼ ਕਥੂਰੀਆ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂਵਾਲਾ ਨੇ ਇੱਥੇ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਦੀਆਂ ਕਿਸਾਨ-ਵਿਰੋਧੀ ਨੀਤੀਆਂ ਅਤੇ ਸਰਕਾਰੀ ਦਫ਼ਤਰਾਂ ਵਿਚ ਠੱਪ ਪਏ ਕੰਮ-ਕਾਰ ਨੂੰ ਲੈ ਕੇ ਤਿੱਖੇ ਹਮਲੇ ਕੀਤੇ ਹਨ। ਇਸ ਮੌਕੇ ਤੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਵਲੋਂ ਜ਼ਮੀਨਾਂ ਦੀ ਰਾਖੀ ਸਬੰਧੀ ਦਿੱਤੇ ਸੱਦੇ ਨੂੰ ਦੁਹਰਾਉਂਦਿਆਂ ਹਰਦੀਪ ਸਿੰਘ ਗਿੱਲ ਨੇ ਆਖਿਆ ਕਿ ਸਰਕਾਰ ਵਿਕਾਸ ਦੇ ਨਾਂਅ ’ਤੇ ਲੈਂਡ ਪੂਲਿੰਗ ਨੀਤੀ ਰਾਹੀਂ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਕੌਡੀਆਂ ਦੇ ਭਾਅ ਖੋਹ ਕੇ ਕਾਰਪੋਰੇਟ ਘਰਾਣਿਆਂ ਅਤੇ ਬਿਲਡਰਾਂ ਦੀਆਂ ਜੇਬਾਂ ਭਰਨਾ ਚਾਹੁੰਦੀ ਹੈ।
ਗ
ਗੱਲਬਾਤ ਦੌਰਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਫੁਰਮਾਨ ਸਿੰਘ ਸੰਧੂ ਅਤੇ ਹੋਰ। ਤਸਵੀਰ-ਰਜਨੀਸ਼ ਕਥੂਰੀਆ
29-08-2026
ਜ਼ੀਰਾ, 28 ਅਗਸਤ (ਰਜਨੀਸ਼ ਕਥੂਰੀਆ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂਵਾਲਾ ਨੇ ਇੱਥੇ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਦੀਆਂ ਕਿਸਾਨ-ਵਿਰੋਧੀ ਨੀਤੀਆਂ ਅਤੇ ਸਰਕਾਰੀ ਦਫ਼ਤਰਾਂ ਵਿਚ ਠੱਪ ਪਏ ਕੰਮ-ਕਾਰ ਨੂੰ ਲੈ ਕੇ ਤਿੱਖੇ ਹਮਲੇ ਕੀਤੇ ਹਨ। ਇਸ ਮੌਕੇ ਤੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਵਲੋਂ ਜ਼ਮੀਨਾਂ ਦੀ ਰਾਖੀ ਸਬੰਧੀ ਦਿੱਤੇ ਸੱਦੇ ਨੂੰ ਦੁਹਰਾਉਂਦਿਆਂ ਹਰਦੀਪ ਸਿੰਘ ਗਿੱਲ ਨੇ ਆਖਿਆ ਕਿ ਸਰਕਾਰ ਵਿਕਾਸ ਦੇ ਨਾਂਅ ’ਤੇ ਲੈਂਡ ਪੂਲਿੰਗ ਨੀਤੀ ਰਾਹੀਂ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਕੌਡੀਆਂ ਦੇ ਭਾਅ ਖੋਹ ਕੇ ਕਾਰਪੋਰੇਟ ਘਰਾਣਿਆਂ ਅਤੇ ਬਿਲਡਰਾਂ ਦੀਆਂ ਜੇਬਾਂ ਭਰਨਾ ਚਾਹੁੰਦੀ ਹੈ। ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾ ਕਿਹਾ ਕਿ ਜ਼ਮੀਨ ਦੀ ਇਕ ਇੰਚ ਜਗ੍ਹਾ ਵੀ ਲੁੱਟਣ ਨਹੀਂ ਦਿੱਤੀ ਜਾਵੇਗੀ। ਗੈਰੀ ਬੰਡਾਲਾ ਨੇ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿਚ ਚੱਲ ਰਹੀ ਹੜਤਾਲ ਕਾਰਨ ਆਮ ਲੋਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ’ਤੇ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਨਾਕਾਮੀ ਕਾਰਨ ਤਹਿਸੀਲ, ਡੀ.ਸੀ. ਦਫ਼ਤਰ ਅਤੇ ਹੋਰ ਵਿਭਾਗਾਂ ਦੇ ਕੰਮ ਕਾਰ ਠੱਪ ਪਏ ਹਨ, ਜਿਸ ਨਾਲ ਫ਼ਰਦਾਂ, ਰਜਿਸਟਰੀਆਂ ਅਤੇ ਸਰਟੀਫਿਕੇਟਾਂ ਵਰਗੇ ਜ਼ਰੂਰੀ ਕੰਮ ਰੁਕੇ ਹੋਏ ਹਨ ਅਤੇ ਕਿਸਾਨ ਆਪਣੇ ਕੰਮ-ਕਾਰ ਛੱਡ ਕੇ ਦਫ਼ਤਰਾਂ ਦੇ ਗੇੜੇ ਮਾਰਨ ਲਈ ਮਜਬੂਰ ਹਨ। ਫੁਰਮਾਨ ਸਿੰਘ ਸੰਧੂ ਸੂਬਾ ਪ੍ਰਧਾਨ ,ਹਰਦੀਪ ਸਿੰਘ ਗਿੱਲ ਅਤੇ ਗੈਰੀ ਬੰਡਾਲਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਕੇ ਦਫ਼ਤਰਾਂ ਦਾ ਕੰਮ ਤੁਰੰਤ ਬਹਾਲ ਨਾ ਕਰਵਾਇਆ ਅਤੇ ਲੈਂਡ ਪੂਲਿੰਗ ਦੇ ਨਾਮ ’ਤੇ ਧੱਕੇਸ਼ਾਹੀ ਬੰਦ ਨਾ ਕੀਤੀ ਤਾਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਸਰਕਾਰੀ ਦਫ਼ਤਰਾਂ ਦੀ ਤਾਲਾਬੰਦੀ ਕਰਕੇ ਤਿੱਖਾ ਸੰਘਰਸ਼ ਵਿੱਢਣ ਤੋਂ ਪਿੱਛੇ ਨਹੀਂ ਹਟੇਗੀ। ਇਸ ਮੌਕੇ ਸੁਖਚੈਨ ਸਿੰਘ ਬੰਡਾਲਾ ਬਲਾਕ ਪ੍ਰਧਾਨ ਜ਼ੀਰਾ ਵੀ ਹਾਜ਼ਰ ਸਨ।