ਪਿੰਡ ਫੱਤਾ ਬੋੜਾ ’ਚ ਅਕਾਲੀ ਦਲ ਨੂੰ ਵੱਡਾ ਝਟਕਾ, 2 ਦਰਜਨ ਪਰਿਵਾਰ ਕਾਂਗਰਸ ’ਚ ਸ਼ਾਮਿਲ
ਮੱਲਾਂਵਾਲਾ, 29 ਅਗਸਤ (ਬਲਬੀਰ ਸਿੰਘ ਜੋਸਨ)-ਪਿੰਡ ਫੱਤਾ ਬੋੜਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਦੇ ਕਰੀਬ ਦੋ ਦਰਜਨ ਤੋਂ ਵਧੇਰੇ ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਪਿੰਡ ਫੱਤਾ ਬੋੜਾ ਵਿਖੇ ਸਮਾਗਮ ਲੱਖਾ ਸਿੰਘ ਅਤੇ ਨਿਰਮਲ ਸਿੰਘ ਦੇ ਗ੍ਰਹਿ ਵਿਖੇ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ ਹੇਠ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਵਿਚ ਲੱਖਾ ਸਿੰਘ, ਨਿਰਮਲ ਸਿੰਘ, ਜਰਨੈਲ ਸਿੰਘ, ਮਹਿਲ ਸਿੰਘ, ਬਲਵਿੰਦਰ ਸਿੰਘ, ਬਲਦੇਵ ਸਿੰਘ, ਸੁਲੱਖਣ ਸਿੰਘ, ਸਰਦੂਲ ਸਿੰਘ, ਸਾਜਨਪ੍ਰੀਤ ਸਿੰਘ, ਬੂਟਾ ਸਿੰਘ, ਰਣਜੀਤ ਸਿੰਘ, ਹੀਰਾ ਸਿੰਘ, ਫਤਿਹ ਸਿੰਘ, ਸੁੱਚਾ ਸਿੰਘ, ਜੋਗਿੰਦਰ ਸਿੰਘ, ਪ੍ਰਤਾਪ ਸਿੰਘ, ਅਮਰੀਕ ਸਿੰਘ, ਸੁਖਵਿੰਦਰ ਸਿੰਘ, ਜਸਵੰਤ ਸਿੰਘ ਸਮੇਤ ਪਰਿਵਾਰ ਸ਼ਾਮਿਲ ਹਨ।
ਮੱਲਾਂਵਾਲਾ, 29 ਅਗਸਤ (ਬਲਬੀਰ ਸਿੰਘ ਜੋਸਨ)-ਪਿੰਡ ਫੱਤਾ ਬੋੜਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਦੇ ਕਰੀਬ ਦੋ ਦਰਜਨ ਤੋਂ ਵਧੇਰੇ ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਪਿੰਡ ਫੱਤਾ ਬੋੜਾ ਵਿਖੇ ਸਮਾਗਮ ਲੱਖਾ ਸਿੰਘ ਅਤੇ ਨਿਰਮਲ ਸਿੰਘ ਦੇ ਗ੍ਰਹਿ ਵਿਖੇ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ ਹੇਠ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਵਿਚ ਲੱਖਾ ਸਿੰਘ, ਨਿਰਮਲ ਸਿੰਘ, ਜਰਨੈਲ ਸਿੰਘ, ਮਹਿਲ ਸਿੰਘ, ਬਲਵਿੰਦਰ ਸਿੰਘ, ਬਲਦੇਵ ਸਿੰਘ, ਸੁਲੱਖਣ ਸਿੰਘ, ਸਰਦੂਲ ਸਿੰਘ, ਸਾਜਨਪ੍ਰੀਤ ਸਿੰਘ, ਬੂਟਾ ਸਿੰਘ, ਰਣਜੀਤ ਸਿੰਘ, ਹੀਰਾ ਸਿੰਘ, ਫਤਿਹ ਸਿੰਘ, ਸੁੱਚਾ ਸਿੰਘ, ਜੋਗਿੰਦਰ ਸਿੰਘ, ਪ੍ਰਤਾਪ ਸਿੰਘ, ਅਮਰੀਕ ਸਿੰਘ, ਸੁਖਵਿੰਦਰ ਸਿੰਘ, ਜਸਵੰਤ ਸਿੰਘ ਸਮੇਤ ਪਰਿਵਾਰ ਸ਼ਾਮਿਲ ਹਨ। ਇਸ ਮੌਕੇ ਲੱਖਾ ਸਿੰਘ ਅਤੇ ਨਿਰਮਲ ਸਿੰਘ ਨੇ ਕਿਹਾ ਕਿ ਸਾਰੇ ਪਰਿਵਾਰਾਂ ਨੇ ਸਾਂਝੇ ਤੌਰ ’ਤੇ ਵਿਚਾਰ-ਵਟਾਂਦਰਾ ਕਰਨ ਉਪਰੰਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਲਿਆ ਹੈ ਅਤੇ ਪਰਮਿੰਦਰ ਸਿੰਘ ਪਿੰਕੀ ਦੀ ਸਾਦਗੀ, ਇਮਾਨਦਾਰੀ, ਆਪਣੇ ਵਰਕਰਾਂ ਦੇ ਹੱਕਾਂ ਲਈ ਹਮੇਸ਼ਾ ਡਟ ਕੇ ਖੜ੍ਹਨ ਦੀ ਸੋਚ ਅਤੇ ਫ਼ਿਰੋਜ਼ਪੁਰ ਦੇ ਵਿਕਾਸ ਪ੍ਰਤੀ ਉਨ੍ਹਾਂ ਦੇ ਜਜ਼ਬੇ ਤੋਂ ਪ੍ਰਭਾਵਿਤ ਹੋ ਕੇ ਉਹ ਕਾਂਗਰਸ ਪਾਰਟੀ ਨਾਲ ਜੁੜੇ ਹਨ। ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਸਿੰਘ ਪਿੰਕੀ ਨੇ ਕਿ ਵੱਖ-ਵੱਖ ਪਿੰਡਾਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਰਹੇ ਪਰਿਵਾਰਾਂ ਵਲੋਂ ਜੋ ਵਿਸ਼ਵਾਸ ਉਨ੍ਹਾਂ ਵਿਚ ਪ੍ਰਗਟਾਇਆ ਜਾ ਰਿਹਾ ਹੈ, ਉਹ ਉਸ ਵਿਸ਼ਵਾਸ ’ਤੇ ਹਮੇਸ਼ਾ ਖਰਾ ਉੱਤਰਨ ਦੀ ਕੋਸ਼ਿਸ਼ ਕਰਨਗੇ। ਪਿੰਕੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਫੈਲ ਸਾਬਤ ਹੋਈ ਹੈ ਅਤੇ ਹਲਕਾ ਫ਼ਿਰੋਜਪੁਰ ਸ਼ਹਿਰੀ ਵਿਚ ਵਿਕਾਸ ਕਾਰਜ ਠੱਪ ਪਏ ਹਨ ਅਤੇ ਜਿੰਨੇ ਵੀ ਹਲਕੇ ’ਚ ਵਿਕਾਸ ਕੰਮ ਹੋਏ ਹਨ ਉਹ ਕਾਂਗਰਸ ਸਰਕਾਰ ਵੇਲੇ ਹੀ ਹੋਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਹ ਇਨ੍ਹਾਂ ਪਰਿਵਾਰਾਂ ਦੇ ਸੁਖ-ਦੁੱਖ ਵਿਚ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ। ਇਸ ਮੌਕੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਅਟਾਰੀ, ਜ਼ਿਲ੍ਹਾ ਪਰਿਸ਼ਦ ਮੈਂਬਰ ਬਲਵੀਰ ਸਿੰਘ ਬਾਠ, ਬਲਾਕ ਸੰਮਤੀ ਮੈਂਬਰ ਬਲੀ ਸਿੰਘ, ਬਲਾਕ ਸੰਮਤੀ ਮੈਂਬਰ ਦਲਜਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਸੁਖਦੇਵ ਸਿੰਘ, ਗੁਰਜਿੰਦਰ ਸਿੰਘ ਆਰਿਫ਼ ਕੇ, ਗੁਰਦਿਆਲ ਸਿੰਘ ਕਟੋਰਾ, ਗੁਰਪ੍ਰੀਤ ਸਿੰਘ ਬਸਤੀ ਬੱਗੇਵਾਲਾ, ਡਾ.ਅਵਤਾਰ ਸਿੰਘ ਅਟਾਰੀ, ਮੈਂਬਰ ਪੰਚਾਇਤ ਹਰਜੀਤ ਸਿੰਘ ਅਟਾਰੀ, ਬਲਜਿੰਦਰ ਸਿੰਘ ਕੁੱਬਾ ਮਿੱਡੂ ਵਾਲਾ, ਗੋਰਾ ਪੀਰ ਇਸਮਾਈਲ ਖਾਂ, ਗੁਰਲਾਲ ਸਿੰਘ ਕਾਮਲ ਵਾਲਾ, ਮਨਦੀਪ ਸਿੰਘ ਲਾਡੀ ਧੀਰਾ ਘਾਰਾਂ, ਨਿਸ਼ਾਨ ਸਿੰਘ ਮੁਦਕਾ, ਸ਼ਿੰਗਾਰਾ ਸਿੰਘ ਦੌਲਤਪੁਰਾ, ਸਰਪੰਚ ਗੁਰਚਰਨ ਸਿੰਘ ਚੱਠੂ, ਗੁਰ ਪ੍ਰਤਾਪ ਸਿੰਘ ਬੱਗੇਵਾਲਾ, ਦਲੇਰ ਸਿੰਘ ਫੱਤਾ ਬੋੜਾ, ਸੁਖਚੈਨ ਸਿੰਘ ਜੱਗੂਵਾਲਾ, ਪੁਨੀਤ ਜੈਸਵਾਲ, ਲਖਵਿੰਦਰ ਸਿੰਘ ਠੇਕੇਦਾਰ, ਸਰਵਨ ਸਿੰਘ ਨੰਬਰਦਾਰ, ਗੁਰਜਿੰਦਰ ਸਿੰਘ ਗੁਲਾਮੀ ਵਾਲਾ, ਗੋਰਾ ਚੰਦੇ ਵਾਲਾ ਅਤੇ ਯਾਦਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।