30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਚੰਡੀਗੜ੍ਹ ਪੱਕੇ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਭਾਕਿਯੂ ਰਾਜੇਵਾਲ ਦੀ ਮੀਟਿੰਗ

ਖੋਸਾ ਦਲ ਸਿੰਘ, 29 ਅਗਸਤ (ਮਨਪ੍ਰੀਤ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਖੋਸਾ ਦਲ ਸਿੰਘ ਦੀ ਇਕ ਮੀਟਿੰਗ ਪਿੰਡ ਚੂਚਕ ਵਿੰਡ ਵਿਖੇ ਪ੍ਰਧਾਨ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ਵਿਚ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 30-08-2026
ਖੋਸਾ ਦਲ ਸਿੰਘ, 29 ਅਗਸਤ (ਮਨਪ੍ਰੀਤ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਖੋਸਾ ਦਲ ਸਿੰਘ ਦੀ ਇਕ ਮੀਟਿੰਗ ਪਿੰਡ ਚੂਚਕ ਵਿੰਡ ਵਿਖੇ ਪ੍ਰਧਾਨ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ਵਿਚ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਸੰਯੂਕਤ ਮੋਰਚੇ ਵਲੋਂ ਕਿਸਾਨੀ ਮਸਲਿਆਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਲਗਾਏ ਜਾਣ ਵਾਲੇ ਪੱਕੇ ਮੋਰਚੇ ਸਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਵੱਖ ਵੱਖ ਆਗੂਆਂ ਦੀਆਂ ਧਰਨੇ ਬਾਬਤ ਡਿਊਟੀਆਂ ਲਗਾਈਆਂ ਗਈਆਂ ਅਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਚੰਡੀਗੜ੍ਹ ਵੱਲ ਕੂਚ ਕਰਨ ਲਈ ਪ੍ਰੇਰਿਤ ਕਰਦਿਆਂ ਟਰੈਕਟਰ ਟਰਾਲੀਆਂ, ਫੰਡ ਅਤੇ ਰਾਸ਼ਨ ਦਾ ਇੰਤਜਾਮ ਕੀਤਾ ਗਿਆ। ਮੀਟਿੰਗ ਵਿਚ ਸੀਨੀਅਰ ਮੀਤ ਪ੍ਰਧਾਨ ਗੁਰਜੰਟ ਸਿੰਘ, ਜੋਗਾ ਸਿੰਘ ਗੋਗੋਆਣੀ, ਆਨੰਦ ਪਾਲ ਸਿੰਘ, ਬਲਰਾਜ ਸਿੰਘ, ਕੁਲਦੀਪ ਸਿੰਘ, ਨਾਹਰ ਸਿੰਘ, ਜਸਮੇਲ ਸਿੰਘ, ਅਮਰੀਕ ਸਿੰਘ ਹੋਲਾਂਵਾਲੀ ਆਦਿ ਹਾਜ਼ਰ ਸਨ। ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ ਵੱਡੀ ਗਿਣਤੀ ਵਿਚ ਜਥੇਬੰਦੀ ਦੇ ਆਗੂ ਆਪੋ ਆਪਣੇ ਮੈਂਬਰ ਸਮੇਤ ਚੰਡੀਗੜ੍ਹ ਵੱਲ ਵਹੀਰਾਂ ਘੱਤਣਗੇ।
ਪਿਛਲੀ ਖ਼ਬਰ ਚੰਡੀਗੜ੍ਹ ਦੇ ਧਰਨੇ ’ਚ ਕਿਸਾਨ ਵੱਧ ਤੋਂ ਵੱਧ ਗਿਣਤੀ ’ਚ ਸ਼ਾਮਿਲ ਹੋਣ- ਕਿਸਾਨ ਆਗੂ ਅਗਲੀ ਖ਼ਬਰ ਅਗਰਵਾਲ ਸਭਾ ਵਲੋਂ ਨਗਰ ਕੌਂਸਲ ਪ੍ਰਧਾਨ ਕਰਨ ਗਿੱਲ ਅਤੇ ਉਪ ਪ੍ਰਧਾਨ ਹਰਦੀਪ ਸਿੰਘ ਹੈਪੀ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।