30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸੈਮ ਇੰਟਰਨੈਸ਼ਨਲ ਸਕੂਲ ਸੈਦੇ ਕੇ ਮੋਹਨ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਪੰਜੇ ਕੇ ਉਤਾੜ, 29 ਅਗਸਤ (ਪੱਪੂ ਸੰਧਾ)-ਆਈ. ਸੀ.

ਅਜੀਤ ਡੈਸਕ 30-08-2026
ਪੰਜੇ ਕੇ ਉਤਾੜ, 29 ਅਗਸਤ (ਪੱਪੂ ਸੰਧਾ)-ਆਈ.ਸੀ.ਐੱਸ.ਈ. ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਸੈਮ ਇੰਟਰਨੈਸ਼ਨਲ ਸਕੂਲ ਸੈਦੇ ਕੇ ਮੋਹਨ (ਗੁਰੂਹਰਸਹਾਏ) ਵਿਖੇ ਭੈਣ-ਭਰਾ ਦੇ ਪਵਿੱਤਰ ਪਿਆਰ ਅਤੇ ਆਪਸੀ ਸਤਿਕਾਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਪਰੰਪਰਾਗਤ ਰੀਤੀ-ਰਿਵਾਜਾਂ ਅਨੁਸਾਰ ਸਕੂਲ ਦੇ ਚੇਅਰਮੈਨ ਪਵਨ ਕੁਮਾਰ, ਡਾਇਰੈਕਟਰ ਗੋਲਡੀ ਸਾਮਾ, ਪ੍ਰਿੰਸੀਪਲ ਅਖਿਲ ਗੁਗਲਾਨੀ ਅਤੇ ਸਮੂਹ ਪੁਰਸ਼ ਸਟਾਫ਼ ਮੈਂਬਰਾਂ ਦੇ ਗੁੱਟ ’ਤੇ ਪਿਆਰ ਅਤੇ ਸਨੇਹ ਦੀਆਂ ਰੱਖੜੀਆਂ ਬੰਨ੍ਹੀਆਂ। ਵਿਦਿਆਰਥਣਾਂ ਨੇ ਤਿਲਕ ਲਗਾ ਕੇ ਸਾਰਿਆਂ ਦੀ ਲੰਮੀ ਉਮਰ, ਚੰਗੀ ਸਿਹਤ ਅਤੇ ਤਰੱਕੀ ਦੀ ਕਾਮਨਾ ਕੀਤੀ। ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਨੇ ਬੱਚਿਆਂ ਨੂੰ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਦੀ ਸੁਰੱਖਿਆ, ਸਹਿਯੋਗ ਅਤੇ ਸੁਨਹਿਰੇ ਭਵਿੱਖ ਲਈ ਹਮੇਸ਼ਾ ਮਾਰਗਦਰਸ਼ਨ ਕਰਨ ਦਾ ਸੰਕਲਪ ਲਿਆ। ਸਕੂਲ ਦੇ ਚੇਅਰਮੈਨ ਪਵਨ ਕੁਮਾਰ ਅਤੇ ਪ੍ਰਿੰਸੀਪਲ ਅਖਿਲ ਗੁਗਲਾਨੀ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਅਜਿਹੇ ਤਿਉਹਾਰ ਵਿਦਿਆਰਥੀਆਂ ਵਿਚ ਭਾਰਤੀ ਸਭਿਆਚਾਰਕ ਕਦਰਾਂ-ਕੀਮਤਾਂ, ਆਪਸੀ ਭਾਈਚਾਰਕ ਸਾਂਝ ਅਤੇ ਵੱਡਿਆਂ ਪ੍ਰਤੀ ਆਦਰ-ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਸਮਾਗਮ ਦੇ ਅੰਤ ਵਿਚ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਮਿਠਾਈਆਂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ ਗਈ।
ਪਿਛਲੀ ਖ਼ਬਰ ਹਲਕਾ ਸ਼ਹਿਰੀ ਦੇ ਪਿੰਡ ਪੱਧਰੀ ਵਿਚ ‘ਆਪ’ ਉਮੀਦਵਾਰੀ ਦੇ ਦਾਅਵੇਦਾਰ ਮੇਜਰ ਹਰਮਿੰਦਰ ਸਿੰਘ ਭੁੱਲਰ ਦੇ ਹੱਕ ’ਚ ਹੋਈ ਅਹਿਮ ਮੀ... ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਬਾਜ਼ੀਦਪੁਰ ਵਿਖੇ ਸੰਗਤੀ ਰੂਪ ਵਿਚ ਅਰਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।