02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਫੂਡ ਸੇਫਟੀ ਟੀਮ ਵਲੋਂ ਤੰਬਾਕੂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਦੀਆਂ ਦੁਕਾਨਾਂ ਦੀ ਜਾਂਚ ਤੰਬਾਕੂ ਵਿਕਰੇਤਾਵਾਂ ਨੂੰ ਸਖ਼ਤ ਚਿਤਾਵਨੀ

ਫ਼ਿਰੋਜ਼ਪੁਰ, 1 ਸਤੰਬਰ(ਕੁਲਬੀਰ ਸਿੰਘ ਸੋਢੀ)-ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਅੰਦਰ ਬੀਤੀ ਦੇਰ ਰਾਤ ਚੱਲ ਰਹੀ ਚੈਕਿੰਗ ਮੁਹਿੰਮ ਦੌਰਾਨ ਫੂਡ ਸੇਫਟੀ ਟੀਮ ਵਲੋਂ ਤੰਬਾਕੂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਇਕ ਤੰਬਾਕੂ ਵਿਕਰੇਤਾ ਦੀ ਦੁਕਾਨ ਤੋਂ ‘ਸ਼ਿਵ ਲਹਿਰੀ/ਭੋਲਾ’ ਆਦਿ ਨਾਮਾਂ ਨਾਲ ਵਿਕਣ ਵਾਲੀਆਂ ਸ਼ੱਕੀ ਵਸਤੂਆਂ ਮਿਲਣ ਦਾ ਮਾਮਲਾ ਸਾਹਮਣੇ ਆਇਆ।

ਤੰਬਾਕੂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਦੀਆਂ ਦੁਕਾਨਾਂ ਦੀ ਜਾਂਚ ਕਰਨ ਸਮੇਂ ਫੂਡ ਸੇਫਟੀ ਟੀਮ ਦੇ ਮੈਂਬਰ। ਅਜੀਤ ਤਸਵੀਰ 02-09-2026
ਫ਼ਿਰੋਜ਼ਪੁਰ, 1 ਸਤੰਬਰ(ਕੁਲਬੀਰ ਸਿੰਘ ਸੋਢੀ)-ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਅੰਦਰ ਬੀਤੀ ਦੇਰ ਰਾਤ ਚੱਲ ਰਹੀ ਚੈਕਿੰਗ ਮੁਹਿੰਮ ਦੌਰਾਨ ਫੂਡ ਸੇਫਟੀ ਟੀਮ ਵਲੋਂ ਤੰਬਾਕੂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਇਕ ਤੰਬਾਕੂ ਵਿਕਰੇਤਾ ਦੀ ਦੁਕਾਨ ਤੋਂ ‘ਸ਼ਿਵ ਲਹਿਰੀ/ਭੋਲਾ’ ਆਦਿ ਨਾਮਾਂ ਨਾਲ ਵਿਕਣ ਵਾਲੀਆਂ ਸ਼ੱਕੀ ਵਸਤੂਆਂ ਮਿਲਣ ਦਾ ਮਾਮਲਾ ਸਾਹਮਣੇ ਆਇਆ। ਫੂਡ ਸੇਫਟੀ ਅਧਿਕਾਰੀ ਅਭਿਨਵ ਖੋਸਲਾ ਵਲੋਂ ਸਾਰੇ ਤੰਬਾਕੂ ਵਿਕਰੇਤਾਵਾਂ ਅਤੇ ਦੁਕਾਨਦਾਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਕਿ ਤੰਬਾਕੂ, ਗੁਟਕਾ ਜਾਂ ਸਿਗਰਟ ਵੇਚਣ ਦੀ ਆੜ ਵਿਚ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਜਾਂ ਗੈਰ-ਕਾਨੂੰਨੀ ਪਦਾਰਥ ਦੀ ਵਿਕਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਜੇਕਰ ਕਿਸੇ ਦੁਕਾਨ ਤੋਂ ਭੰਗ ਵਾਲੇ ਗੋਲੇ, ‘ਸ਼ਿਵ ਲਹਿਰੀ’, ‘ਭੋਲਾ’ ਜਾਂ ਕੋਈ ਹੋਰ ਸ਼ੱਕੀ/ਨਸ਼ੀਲਾ ਪਦਾਰਥ ਮਿਲਦਾ ਹੈ ਤਾਂ ਮਾਮਲੇ ਦੀ ਗੰਭੀਰਤਾ ਦੇ ਅਨੁਸਾਰ ਸਬੰਧਤ ਵਿਭਾਗਾਂ ਨੂੰ ਸੂਚਿਤ ਕਰਕੇ ਲਾਗੂ ਕਾਨੂੰਨਾਂ ਅਧੀਨ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫੂਡ ਸੇਫਟੀ ਅਧਿਕਾਰੀ ਨੇ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਕਾਰੋਬਾਰ ਨੂੰ ਸਿਰਫ਼ ਕਾਨੂੰਨੀ ਅਤੇ ਨਿਯਮਾਂ ਅਨੁਸਾਰ ਚਲਾਉਣ ਅਤੇ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਜਾਂ ਗੈਰ-ਕਾਨੂੰਨੀ ਪਦਾਰਥ ਦੀ ਵਿਕਰੀ ਤੋਂ ਪੂਰੀ ਤਰ੍ਹਾਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਅਤੇ ਮਿਲਾਵਟ ਵਿਰੁੱਧ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਵਿਭਾਗ ਵਲੋਂ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ। ਜਿਹੜੇ ਦੁਕਾਨਦਾਰ ਨਿਯਮਾਂ ਦੀ ਪਾਲਣਾ ਕਰਨਗੇ, ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਹੋਵੇਗੀ, ਪਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਹੀਂ ਵਰਤੀ ਜਾਵੇਗੀ।
ਪਿਛਲੀ ਖ਼ਬਰ ਵਾਰਡ ਨੰਬਰ 11 ਦੀ ਸਫ਼ਾਈ ਅਤੇ ਸੀਵਰੇਜ ਸਮੱਸਿਆ ਦੇ ਹੱਲ ਲਈ ਬੰਟੀ ਭਠੇਜਾ ਵਲੋਂ ਲਗਾਤਾਰ ਯਤਨ ਅਗਲੀ ਖ਼ਬਰ ਰੇਤ ਨਾਲ ਭਰੀ ਟਰੈਕਟਰ ਟਰਾਲੀ ਕਾਬੂ, ਇਕ ਵਿਰੁੱਧ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।