ਵਾਰਡ ਨੰਬਰ 11 ਦੀ ਸਫ਼ਾਈ ਅਤੇ ਸੀਵਰੇਜ ਸਮੱਸਿਆ ਦੇ ਹੱਲ ਲਈ ਬੰਟੀ ਭਠੇਜਾ ਵਲੋਂ ਲਗਾਤਾਰ ਯਤਨ
ਗੁਰੂਹਰਸਹਾਏ, 1 ਸਤੰਬਰ (ਕਪਿਲ ਕੰਧਾਰੀ)-ਵਾਰਡ ਨੰਬਰ 11 ਦੀ ਨਵ-ਨਿਯੁਕਤ ਕੌਂਸਲਰ ਸੁਸ਼ਮਾ ਰਾਣੀ ਦੇ ਪੁੱਤਰ ਅਤੇ ਕਾਂਗਰਸੀ ਆਗੂ ਬੰਟੀ ਭਠੇਜਾ ਵਲੋਂ ਵਾਰਡ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਅਤੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਪਿਛਲੇ ਕਰੀਬ ਇਕ ਮਹੀਨੇ ਤੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਬੰਟੀ ਭਠੇਜਾ ਵਲੋਂ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਨੂੰ ਨਾਲ ਲੈ ਕੇ ਸਵੇਰੇ ਤੜਕਸਾਰ ਹੀ ਵਾਰਡ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਜਾਂਦਾ ਹੈ।
ਵ
ਵਾਰਡ ਨੰਬਰ 11 ਵਿਖੇ ਸੀਵਰੇਜ ਦੀ ਸਮੱਸਿਆ ਦਾ ਹੱਲ ਕਰਵਾਉਂਦੇ ਹੋਏ ਕਾਂਗਰਸੀ ਆਗੂ ਬੰਟੀ ਭਟੇਜਾ। ਤਸਵੀਰ-ਕਪਿਲ ਕੰਧਾਰੀ
02-09-2026
ਗੁਰੂਹਰਸਹਾਏ, 1 ਸਤੰਬਰ (ਕਪਿਲ ਕੰਧਾਰੀ)-ਵਾਰਡ ਨੰਬਰ 11 ਦੀ ਨਵ-ਨਿਯੁਕਤ ਕੌਂਸਲਰ ਸੁਸ਼ਮਾ ਰਾਣੀ ਦੇ ਪੁੱਤਰ ਅਤੇ ਕਾਂਗਰਸੀ ਆਗੂ ਬੰਟੀ ਭਠੇਜਾ ਵਲੋਂ ਵਾਰਡ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਅਤੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਪਿਛਲੇ ਕਰੀਬ ਇਕ ਮਹੀਨੇ ਤੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਬੰਟੀ ਭਠੇਜਾ ਵਲੋਂ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਨੂੰ ਨਾਲ ਲੈ ਕੇ ਸਵੇਰੇ ਤੜਕਸਾਰ ਹੀ ਵਾਰਡ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਜਾਂਦਾ ਹੈ। ਇਸ ਦੌਰਾਨ ਜਿੱਥੇ ਵੀ ਸੀਵਰੇਜ ਦੇ ਪਾਣੀ ਦੀ ਨਿਕਾਸੀ, ਗੰਦਗੀ ਜਾਂ ਸਫ਼ਾਈ ਨਾਲ ਸਬੰਧਿਤ ਕੋਈ ਸਮੱਸਿਆ ਸਾਹਮਣੇ ਆਉਂਦੀ ਹੈ, ਉਹ ਮੌਕੇ ’ਤੇ ਪਹੁੰਚ ਕੇ ਆਪਣੀ ਨਿਗਰਾਨੀ ਹੇਠ ਉਸ ਦੇ ਹੱਲ ਲਈ ਕੰਮ ਕਰਵਾਉਂਦੇ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਬੰਟੀ ਭਠੇਜਾ ਨੇ ਕਿਹਾ ਕਿ ਵਾਰਡ ਵਾਸੀਆਂ ਨੇ ਉਨ੍ਹਾਂ ਦੇ ਪਰਿਵਾਰ ’ਤੇ ਭਰੋਸਾ ਜਤਾਉਂਦਿਆਂ ਉਨ੍ਹਾਂ ਦੀ ਮਾਤਾ ਸੁਸ਼ਮਾ ਰਾਣੀ ਨੂੰ ਨਗਰ ਕੌਂਸਲ ਦੀ ਚੋਣ ਵਿਚ ਜਿਤਾ ਕੇ ਕੌਂਸਲਰ ਬਣਾਇਆ ਹੈ। ਇਸ ਲਈ ਵਾਰਡ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਾਰਡ ਦੀ ਸਫ਼ਾਈ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਉਹ ਹਰ ਸੰਭਵ ਯਤਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿੱਥੇ ਵੀ ਸੀਵਰੇਜ ਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਆ ਰਹੀ ਹੈ, ਉੱਥੇ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਅਤੇ ਜੈਂਡਿੰਗ ਮਸ਼ੀਨ ਦੀ ਮਦਦ ਨਾਲ ਸੀਵਰੇਜ ਦੀ ਸਫ਼ਾਈ ਕਰਵਾ ਕੇ ਪਾਣੀ ਦੀ ਨਿਕਾਸੀ ਸੁਚਾਰੂ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਵਾਰਡ ਦੇ ਵੱਖ-ਵੱਖ ਹਿੱਸਿਆਂ ਵਿਚ ਪਏ ਗੰਦਗੀ ਦੇ ਢੇਰ ਵੀ ਚੁਕਵਾਏ ਜਾ ਰਹੇ ਹਨ। ਬੰਟੀ ਭਠੇਜਾ ਨੇ ਕਿਹਾ ਕਿ ਉਹ ਖ਼ੁਦ ਮੌਕੇ ’ਤੇ ਖੜ੍ਹੇ ਹੋ ਕੇ ਆਪਣੀ ਨਿਗਰਾਨੀ ਹੇਠ ਸਫ਼ਾਈ ਅਤੇ ਸੀਵਰੇਜ ਸਬੰਧੀ ਕੰਮ ਕਰਵਾ ਰਹੇ ਹਨ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਕੰਮ ਨੂੰ ਸੁਚੱਜੇ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਲੋਕਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੂੜਾ ਨਿਰਧਾਰਿਤ ਥਾਵਾਂ ’ਤੇ ਹੀ ਸੁੱਟਿਆ ਜਾਵੇ ਅਤੇ ਘਰਾਂ ਦੇ ਆਸ-ਪਾਸ, ਗਲੀਆਂ ਅਤੇ ਮੁਹੱਲਿਆਂ ਨੂੰ ਸਾਫ਼-ਸੁਥਰਾ ਰੱਖਣ ਵਿਚ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਅਤੇ ਨਗਰ ਕੌਂਸਲ ਦੇ ਸਾਂਝੇ ਯਤਨਾਂ ਨਾਲ ਵਾਰਡ ਨੂੰ ਸਾਫ਼-ਸੁਥਰਾ ਬਣਾਉਣ ਦੇ ਨਾਲ-ਨਾਲ ਗੰਦਗੀ ਕਾਰਨ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਵੀ ਬਚਾਅ ਕੀਤਾ ਜਾ ਸਕਦਾ ਹੈ।