02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਰਾਏ ਸਿੱਖ ਸਾਲਾਨਾ ਇਜਲਾਸ ਦੌਰਾਨ ਮਾਸਟਰ ਸਤਨਾਮ ਚਾਂਦੀ ਦਾ ਸਨਮਾਨ

ਗੋਲੂ ਕਾ ਮੋੜ, 1 ਸਤੰਬਰ ( ਸੁਰਿੰਦਰ ਸਿੰਘ ਪੁਪਨੇਜਾ)-ਬੀਤੇ ਦਿਨੀਂ ਪਿੰਡ ਮੇਘਾ ਰਾਏ ਉਤਾੜ ਵਿਖੇ ਰਾਏ ਸਿੱਖ ਸਾਲਾਨਾ ਇਜਲਾਸ ਕਰਵਾਇਆ ਗਿਆ। ਇਸ ਇਜਲਾਸ ਦੌਰਾਨ ਦਸਵੀਂ ਤੋਂ ਗਰੈਜੂਏਸ਼ਨ ਤੱਕ 85 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ, ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾਅ ਰਹੇ ਕਰਮਚਾਰੀਆਂ, ਸੇਵਾ-ਮੁਕਤ ਕਰਮਚਾਰੀਆਂ, ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸਹਿਯੋਗੀਆਂ ਨੂੰ ਪ੍ਰਬੰਧਕਾਂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 02-09-2026
ਗੋਲੂ ਕਾ ਮੋੜ, 1 ਸਤੰਬਰ ( ਸੁਰਿੰਦਰ ਸਿੰਘ ਪੁਪਨੇਜਾ)-ਬੀਤੇ ਦਿਨੀਂ ਪਿੰਡ ਮੇਘਾ ਰਾਏ ਉਤਾੜ ਵਿਖੇ ਰਾਏ ਸਿੱਖ ਸਾਲਾਨਾ ਇਜਲਾਸ ਕਰਵਾਇਆ ਗਿਆ। ਇਸ ਇਜਲਾਸ ਦੌਰਾਨ ਦਸਵੀਂ ਤੋਂ ਗਰੈਜੂਏਸ਼ਨ ਤੱਕ 85 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ, ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾਅ ਰਹੇ ਕਰਮਚਾਰੀਆਂ, ਸੇਵਾ-ਮੁਕਤ ਕਰਮਚਾਰੀਆਂ, ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸਹਿਯੋਗੀਆਂ ਨੂੰ ਪ੍ਰਬੰਧਕਾਂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸੇ ਲੜੀ ਤਹਿਤ ਮਾਸਟਰ ਸਤਨਾਮ ਚਾਂਦੀ ਨੂੰ ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਹਲਕਾ ਵਿਧਾਇਕ ਫ਼ੌਜਾਂ ਸਿੰਘ ਸਰਾਰੀ, ਸਰਪੰਚ ਜਸਬੀਰ ਸਿੰਘ ਮੋਹਣ ਕੇ ਉਤਾੜ, ਪ੍ਰਧਾਨ ਹਰਦੀਪ ਸਿੰਘ ਅਤੇ ਸਮੂਹ ਮੈਂਬਰਾਂ ਵਲੋਂ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਾਸਟਰ ਸਤਨਾਮ ਚਾਂਦੀ ਨੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਨਮਾਨ ਸਮਾਜ ਲਈ ਸੇਵਾ ਕਰਨ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ ਅਤੇ ਹੋਰਨਾਂ ਨੂੰ ਵੀ ਸੇਵਾ ਲਈ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿਚ ਵੀ ਸਿੱਖਿਆ ਅਤੇ ਸਮਾਜ ਭਲਾਈ ਦੇ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ।
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦੀਪਕ ਸ਼ਰਮਾ ਨੇ ਗੁਰੂਹਰਸਹਾਏ ਹਲਕੇ ਵਿਚ ਸਰਗਰਮੀਆਂ ਕੀਤੀਆਂ ਤੇਜ਼ ਅਗਲੀ ਖ਼ਬਰ ਚੰਡੀਗੜ੍ਹ ਦੇ ਮੋਰਚੇ ’ਚ ਸ਼ਾਮਿਲ ਹੋਣ ਲਈ ਜ਼ੀਰਾ ਤੋਂ ਭਾਕਿਯੂ ਲੱਖੋਵਾਲ ਦਾ ਕਾਫਲਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।