03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

- ਸਿੱਖਿਆ ਵਿਭਾਗ ਦਾ ਉਪਰਾਲਾ- 250 ਤੋਂ ਵੱਧ ਈਕੋ ਕਲੱਬ ਇੰਚਾਰਜਾਂ ਨੂੰ ‘ਗ੍ਰੀਨ ਸਕੂਲ ਪ੍ਰੋਗਰਾਮ’ ਤਹਿਤ ਸਿਖਲਾਈ ਦਿੱਤੀ ਬੁਲਾਰਿਆਂ ਵਲੋਂ ਵਾਤਾਵਰਣ ਸੰਭਾਲ ਨੂੰ ਸਕੂਲੀ ਸਿੱਖਿਆ ਦਾ ਅਹਿਮ ਹਿੱਸਾ ਬਣਾਉਣ ਦਾ ਸੱਦਾ

ਫ਼ਿਰੋਜ਼ਪੁਰ, 2 ਸਤੰਬਰ (ਗੁਰਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਮਿਡਲ, ਹਾਈ, ਸੀਨੀਅਰ ਸੈਕੰਡਰੀ, ਸਰਕਾਰੀ ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦੇ 250 ਤੋਂ ਵੱਧ ਈਕੋ ਕਲੱਬ ਇੰਚਾਰਜਾਂ ਲਈ ‘ਗ੍ਰੀਨ ਸਕੂਲ ਪ੍ਰੋਗਰਾਮ’ ਸਬੰਧੀ ਇਕ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫ਼ਿਰੋਜ਼ਪੁਰ ਵਿਖੇ ਕਰਵਾਈ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.

ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਦੇ ਪ੍ਰਿੰਸੀਪਲ ਡਾ ਸੰਗੀਤਾ, ਡਾ. ਸਤਿੰਦਰ ਸਿੰਘ ਅਤੇ ਹੋਰ। ਤਸਵੀਰਾਂ-ਗੁਰਿੰਦਰ ਸਿੰਘ 03-09-2026
ਫ਼ਿਰੋਜ਼ਪੁਰ, 2 ਸਤੰਬਰ (ਗੁਰਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਮਿਡਲ, ਹਾਈ, ਸੀਨੀਅਰ ਸੈਕੰਡਰੀ, ਸਰਕਾਰੀ ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦੇ 250 ਤੋਂ ਵੱਧ ਈਕੋ ਕਲੱਬ ਇੰਚਾਰਜਾਂ ਲਈ ‘ਗ੍ਰੀਨ ਸਕੂਲ ਪ੍ਰੋਗਰਾਮ’ ਸਬੰਧੀ ਇਕ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫ਼ਿਰੋਜ਼ਪੁਰ ਵਿਖੇ ਕਰਵਾਈ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਡਾ. ਸਤਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ ਵਰਕਸ਼ਾਪ ਦਾ ਮੁੱਖ ਉਦੇਸ਼ ਸਕੂਲਾਂ ਵਿਚ ਪਾਣੀ, ਊਰਜਾ, ਰਹਿੰਦ-ਖੂੰਹਦ ਅਤੇ ਹੋਰ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਤੇ ਸੰਭਾਲ ਲਈ ਵਿਦਿਆਰਥੀਆਂ ਨੂੰ ਗ੍ਰੀਨ ਸਕੂਲ ਆਡਿਟ ਰਾਹੀਂ ਜਾਗਰੂਕ ਕਰਨਾ ਸੀ। ਸਮਾਗਮ ਦੀ ਸ਼ੁਰੂਆਤ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸੰਗੀਤਾ ਨੇ ਮੁੱਖ ਮਹਿਮਾਨ, ਅਧਿਕਾਰੀਆਂ ਤੇ ਅਧਿਆਪਕਾਂ ਦਾ ਸਵਾਗਤ ਕਰਦਿਆਂ ਵਾਤਾਵਰਣ ਸੰਭਾਲ ਨੂੰ ਸਮੇਂ ਦੀ ਮੁੱਖ ਲੋੜ ਦੱਸਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਸਭ ਤੋਂ ਪ੍ਰਭਾਵਸ਼ਾਲੀ ਮਾਰਗਦਰਸ਼ਕ ਹਨ। ਸਕੂਲ ਪੱਧਰ ਤੋਂ ਹੀ ਬੱਚਿਆਂ ਵਿਚ ਕੁਦਰਤ ਪ੍ਰਤੀ ਪਿਆਰ ਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕੀਤੀ ਜਾ ਸਕਦੀ ਹੈ। ਉਨ੍ਹਾਂ ਸਕੂਲਾਂ ਨੂੰ ਹਰਿਆ-ਭਰਿਆ ਬਣਾਉਣ, ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਘਟਾਉਣ, ਪਾਣੀ ਤੇ ਊਰਜਾ ਦੀ ਬੱਚਤ ਤੇ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਅਮਲੀ ਕਦਮ ਚੁੱਕਣ ਦੀ ਅਪੀਲ ਕੀਤੀ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਵਾਤਾਵਰਣ ਸੰਭਾਲ ਸਿਰਫ਼ ਇਕ ਵਿਸ਼ਾ ਨਹੀਂ, ਸਗੋਂ ਜੀਵਨ-ਸ਼ੈਲੀ ਦਾ ਹਿੱਸਾ ਹੋਣਾ ਚਾਹੀਦਾ ਹੈ। ਉਨ੍ਹਾਂ ਈਕੋ ਕਲੱਬਾਂ ਨੂੰ ਸਕੂਲਾਂ ਵਿਚ ਵਾਤਾਵਰਣ ਪੱਖੀ ਗਤੀਵਿਧੀਆਂ ਦਾ ਕੇਂਦਰ ਬਣਾਉਣ ਤੇ ਵਿਦਿਆਰਥੀਆਂ ਨੂੰ ਪ੍ਰਯੋਗਾਤਮਕ ਤੇ ਪ੍ਰੋਜੈਕਟ ਆਧਾਰਿਤ ਗਤੀਵਿਧੀਆਂ ਨਾਲ ਜੋੜਨ ’ਤੇ ਜ਼ੋਰ ਦਿੱਤਾ।ਤਕਨੀਕੀ ਸੈਸ਼ਨ ਦੌਰਾਨ ਜ਼ਿਲ੍ਹਾ ਈ.ਈ.ਪੀ. ਕੋਆਰਡੀਨੇਟਰ ਉਮੇਸ਼ ਕੁਮਾਰ ਦੀ ਦੇਖ-ਰੇਖ ਹੇਠ ਰਿਸੋਰਸ ਪਰਸਨਾਂ ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ, ਡਾ. ਮੋਕਸ਼ੀ ਤੇ ਡਾ. ਰਮਣੀਕ ਕੌਰ ਨੇ ਗ੍ਰੀਨ ਸਕੂਲ ਆਡਿਟ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਆਡਿਟ ਦੇ ਛੇ ਮੁੱਖ ਖੇਤਰ ਜਲ, ਊਰਜਾ, ਰਹਿੰਦ-ਖੂੰਹਦ, ਹਵਾ, ਜ਼ਮੀਨ ਤੇ ਭੋਜਨ ਹਨ। ਇਸ ਮੌਕੇ ‘ਗ੍ਰੀਨ ਸਕੂਲ ਪ੍ਰੋਗਰਾਮ ਆਡਿਟ-2025’ ਦੀ ‘ਗ੍ਰੀਨ’ ਸ਼੍ਰੇਣੀ ਵਿਚ ਰਹੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮੱਖੂ ਅਤੇ ਸਰਕਾਰੀ ਹਾਈ ਸਕੂਲ ਸ਼ਰੀਂਹ ਵਾਲਾ ਬਰਾੜ ਨੂੰ ਪ੍ਰਸੰਸਾ ਪੱਤਰ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਵਰਕਸ਼ਾਪ ਵਿਚ 250 ਤੋਂ ਵੱਧ ਈਕੋ ਕਲੱਬ ਇੰਚਾਰਜਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵਾਤਾਵਰਣ ਸੰਭਾਲ ਨੂੰ ਸਕੂਲੀ ਸਿੱਖਿਆ ਦਾ ਅਹਿਮ ਹਿੱਸਾ ਬਣਾਉਣ ਦਾ ਸੰਕਲਪ ਲਿਆ।
ਪਿਛਲੀ ਖ਼ਬਰ ਨਾਲਸਾ ਨੇ ਮੁਹਿੰਮ ‘ਮੀਡੀਏਸ਼ਨ ਫਾਰ ਦ ਨੇਸ਼ਨ 3.0’ ਕਰਵਾਈ ਅਗਲੀ ਖ਼ਬਰ ਬਲਵੀਰ ਸਿੰਘ ਬਰਾੜ ਦੇ ਦਿਹਾਂਤ ’ਤੇ ਸ਼੍ਰੀ ਦੁਰਗਾ ਭਜਨ ਮੰਡਲੀ ਵਲੋਂ ਦੁੱਖ ਦਾ ਇਜ਼ਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।