03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਨਾਲਸਾ ਨੇ ਮੁਹਿੰਮ ‘ਮੀਡੀਏਸ਼ਨ ਫਾਰ ਦ ਨੇਸ਼ਨ 3.0’ ਕਰਵਾਈ

ਫ਼ਿਰੋਜ਼ਪੁਰ 2 ਸਤੰਬਰ (ਰਾਕੇਸ਼ ਚਾਵਲਾ)- ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ.

ਸੁਮੀਤ ਮਲਹੋਤਰਾ ਜ਼ਿਲ੍ਹਾ ਅਤੇ ਸੈਸ਼ਨ ਜੱਜ। 03-09-2026
ਫ਼ਿਰੋਜ਼ਪੁਰ 2 ਸਤੰਬਰ (ਰਾਕੇਸ਼ ਚਾਵਲਾ)- ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਅਤੇ ਸੁਮੀਤ ਮਲਹੋਤਰਾ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਇਕ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦਾ ਨਾਮ ਹੈ ‘‘ਮੀਡੀਏਸ਼ਨ ਫਾਰ ਦ ਨੇਸ਼ਨ 3.0’’ ਹੈ। ਜਾਣਕਾਰੀ ਮੁਤਾਬਿਕ ਇਹ ਮੁਹਿੰਮ ਮਿਤੀ 1 ਅਕਤੂਬਰ 2026 ਤੋਂ ਸ਼ੁਰੂ ਹੋ ਕੇ 31 ਦਸੰਬਰ, 2026 ਤੱਕ ਚਲਾਈ ਜਾਵੇਗੀ। ਇਸ ਮੁਹਿੰਮ ਤਹਿਤ ਮੀਡੀਏਸ਼ਨ ਸੈਂਟਰ ਦੁਆਰਾ ਰਾਜੀਨਾਮੇ ਕਰਵਾਉਣ ਦੀ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ। ਇਸ ਲਈ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੋ ਵੀ ਆਪਣੇ ਕੇਸਾਂ ਦਾ ਨਿਪਟਾਰਾ ਸੁਖਾਲੇ ਤਰੀਕੇ ਨਾਲ ਮੀਡੀਏਸ਼ਨ ਸੈਂਟਰ ਦੁਆਰਾ ਕਰਵਾਉਣਾ ਚਾਹੁੰਦੇ ਹਨ। ਉਹ ਆਪਣਾ ਕੇਸ ਸਬੰਧਤ ਅਦਾਲਤ ਵਿਚੋਂ ਮੀਡੀਏਸ਼ਨ ਸੈਂਟਰ ਰਾਜੀਨਾਮੇ ਲਈ ਮਿਤੀ 30 ਸਤੰਬਰ 2026 ਤੱਕ ਭਿਜਵਾ ਸਕਦੇ ਹਨ। ਮੀਡੀਏਸ਼ਨ ਸੈਂਟਰ ਵਿਚ ਉਨ੍ਹਾਂ ਦੇ ਕੇਸ ਵਿਚਲੀਆਂ ਪਾਰਟੀਆਂ ਨੂੰ ਮੀਡੀਏਟਰਾਂ ਰਾਹੀਂ ਸੁਣਿਆਂ ਜਾਵੇਗਾ ਤੇ ਉਨ੍ਹਾਂ ਵਿਚ ਆਪਸੀ ਰਾਜੀਨਾਮਾ ਕਰਵਾਇਆ ਜਾਵੇਗਾ। ਇਸ ਲਈ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਪਿਛਲੀ ਖ਼ਬਰ ਕਾਰ ਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਪਤੀ ਪਤਨੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ - ਸਿੱਖਿਆ ਵਿਭਾਗ ਦਾ ਉਪਰਾਲਾ- 250 ਤੋਂ ਵੱਧ ਈਕੋ ਕਲੱਬ ਇੰਚਾਰਜਾਂ ਨੂੰ ‘ਗ੍ਰੀਨ ਸਕੂਲ ਪ੍ਰੋਗਰਾਮ’ ਤਹਿਤ ਸਿਖਲਾਈ ਦਿੱਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।