ਚੰਡੀਗੜ੍ਹ ਕਿਸਾਨੀ ਮੋਰਚੇ ’ਚ ਭਾਕਿਯੂ ਲੱਖੋਵਾਲ ਦੇ ਫ਼ਿਰੋਜ਼ਪੁਰ ਆਗੂਆਂ ਦੀ ਵੱਡੇ ਪੱਧਰ ’ਤੇ ਸ਼ਮੂਲੀਅਤ
ਫ਼ਿਰੋਜ਼ਪੁਰ, 4 ਸਤੰਬਰ (ਕੁਲਬੀਰ ਸਿੰਘ ਸੋਢੀ)-ਕਿਸਾਨਾਂ ਦੀਆਂ ਮੰਗਾਂ ਅਤੇ ਹੱਕਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਕੀਤੇ ਗਏ ਕਿਸਾਨੀ ਮੋਰਚੇ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨਾਲ ਸਬੰਧਿਤ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸੀਨੀਅਰ ਆਗੂ ਹਰਦਿਆਲ ਸਿੰਘ, ਕਿਰਨਪਾਲ ਸਿੰਘ ਸੋਢੀ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਵਲੋਂ ਆਪਣੇ ਸਾਥੀਆਂ ਸਮੇਤ ਵੱਡੇ ਪੱਧਰ ’ਤੇ ਸ਼ਮੂਲੀਅਤ ਕੀਤੀ ਗਈ। ਫ਼ਿਰੋਜ਼ਪੁਰ ਤੋਂ ਵੱਡੀ ਗਿਣਤੀ ਵਿਚ ਚੰਡੀਗੜ੍ਹ ਧਰਨੇ ਵਿਚ ਪਹੁੰਚੇ ਕਿਸਾਨਾਂ ਵਲੋਂ ਕਿਸਾਨੀ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ।
ਫ਼ਿਰੋਜ਼ਪੁਰ, 4 ਸਤੰਬਰ (ਕੁਲਬੀਰ ਸਿੰਘ ਸੋਢੀ)-ਕਿਸਾਨਾਂ ਦੀਆਂ ਮੰਗਾਂ ਅਤੇ ਹੱਕਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਕੀਤੇ ਗਏ ਕਿਸਾਨੀ ਮੋਰਚੇ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨਾਲ ਸਬੰਧਿਤ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸੀਨੀਅਰ ਆਗੂ ਹਰਦਿਆਲ ਸਿੰਘ, ਕਿਰਨਪਾਲ ਸਿੰਘ ਸੋਢੀ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਵਲੋਂ ਆਪਣੇ ਸਾਥੀਆਂ ਸਮੇਤ ਵੱਡੇ ਪੱਧਰ ’ਤੇ ਸ਼ਮੂਲੀਅਤ ਕੀਤੀ ਗਈ। ਫ਼ਿਰੋਜ਼ਪੁਰ ਤੋਂ ਵੱਡੀ ਗਿਣਤੀ ਵਿਚ ਚੰਡੀਗੜ੍ਹ ਧਰਨੇ ਵਿਚ ਪਹੁੰਚੇ ਕਿਸਾਨਾਂ ਵਲੋਂ ਕਿਸਾਨੀ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਭਾਕਿਯੂ ਲੱਖੋਵਾਲ ਦੇ ਫ਼ਿਰੋਜ਼ਪੁਰ ਆਗੂਆਂ ਨੇ ਕਿਹਾ ਕਿ ਕਿਸਾਨ ਵਰਗ ਅੱਜ ਵੀ ਕਈ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਅਤੇ ਸਰਕਾਰ ਨੂੰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ। ਇਸ ਮੌਕੇ ਸਵਰਨ ਸਿੰਘ ਹਾਮਦ ਵਾਲਾ ਉਤਾੜ, ਚਮਕੌਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਪਲਵਿੰਦਰ ਸਿੰਘ ਬਹਿਕਾ, ਨੰਦ ਸਿੰਘ ਅਲੀਪੁਰ, ਚਮਕੌਰ ਸਿੰਘ ਬਲਾਕ ਪ੍ਰਧਾਨ, ਬਲਵਿੰਦਰ ਸਿੰਘ ਜ਼ਿਲ੍ਹਾ ਆਗੂ, ਗੁਰਦੇਵ ਸਿੰਘ ਪੀਰੂ ਵਾਲਾ, ਦਵਿੰਦਰ ਸਿੰਘ ਨੰਬਰਦਾਰ, ਰਾਜਾ ਮੀਹਾਂ ਸਿੰਘ ਵਾਲਾ, ਸਵਰਨ ਸਿੰਘ ਬਲਾਕ ਮੀਤ ਪ੍ਰਧਾਨ, ਗੁਰਦਿਆਲ ਸਿੰਘ ਹਾਮਦ ਵਾਲਾ ਉਤਾੜ, ਗੁਰਨਾਮ ਸਿੰਘ ਅਲੀਪੁਰ, ਜੋਰਾ ਸਿੰਘ ਅਲੀਪੁਰ, ਤਰਸੇਮ ਸਿੰਘ ਇਕਾਈ ਪ੍ਰਧਾਨ, ਗੁਰਮੇਲ ਸਿੰਘ ਛੁਛਕ, ਗੁਰਦਾਸ ਸਿੰਘ ਛੁਛਕ, ਗੋਪੀ ਛੁਛਕ, ਜਸਬੀਰ ਸਿੰਘ ਸੋਢੀਵਾਲਾ, ਹਰਜਿੰਦਰ ਸਿੰਘ ਸੋਢੀ ਵਾਲਾ, ਦਰਸ਼ਨ ਸਿੰਘ ਸਨੇਰ, ਰਵੀ ਸਿੰਘ ਮਨਸੂਰਦੇਵਾ ਆਦਿ ਹਾਜ਼ਰ ਸਨ।