06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਜ਼ੀਰਾ ਪਹੁੰਚਣ ’ਤੇ ਮੁੱਖ ਮੰਤਰੀ ਦਾ ਕਾਲੇ ਝੰਡੇ ਵਿਖਾ ਕੇ ਵਿਰੋਧ ਕੀਤਾ ਜਾਵੇਗਾ - ਦਵਿੰਦਰ ਸਿੰਘ ਸੇਖੋਂ

ਜ਼ੀਰਾ, 5 ਸਤੰਬਰ(ਰਜਨੀਸ਼ ਕਥੂਰੀਆ/ਪ੍ਰਤਾਪ ਸਿੰਘ ਹੀਰਾ/ਹਰਜੀਤ ਸਿੰਘ ਗਿੱਲ)- ਇਥੇ ਕੀਤੀ ਗਈ ਇਕ ਪ੍ਰੈਸ ਕਾਨਫਰੰਸ ਦੌਰਾਨ ਮਿਸਲ ਸਤਲੁਜ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਜ਼ੀਰਾ ਦੌਰੇ ਦੌਰਾਨ ਕਾਲੇ ਝੰਡੇ ਵਿਖਾ ਕੇ ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ। ਮਿਸਲ ਸਤਲੁਜ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਵਿਚ ਭਾਰੀ ਰੋਸ ਹੈ।

ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਿਸਲ ਸਤਲੁਜ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ,ਧਾਰਮਿਕ ਵਿੰਗ ਦੇ ਪ੍ਰਧਾਨ ਰਣਪਿੰਦਰਜੀਤ ਸਿੰਘ ਗੋਲਡੀ,ਮਾਨ ਸਿੰਘ ਕਿਲੀ ਅਤੇ ਹੋਰ। ਤਸਵੀਰ-ਰਜਨੀਸ਼ ਕਥੂਰੀਆ 06-09-2026
ਜ਼ੀਰਾ, 5 ਸਤੰਬਰ(ਰਜਨੀਸ਼ ਕਥੂਰੀਆ/ਪ੍ਰਤਾਪ ਸਿੰਘ ਹੀਰਾ/ਹਰਜੀਤ ਸਿੰਘ ਗਿੱਲ)- ਇਥੇ ਕੀਤੀ ਗਈ ਇਕ ਪ੍ਰੈਸ ਕਾਨਫਰੰਸ ਦੌਰਾਨ ਮਿਸਲ ਸਤਲੁਜ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਜ਼ੀਰਾ ਦੌਰੇ ਦੌਰਾਨ ਕਾਲੇ ਝੰਡੇ ਵਿਖਾ ਕੇ ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ। ਮਿਸਲ ਸਤਲੁਜ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਵਿਚ ਭਾਰੀ ਰੋਸ ਹੈ। ਦਵਿੰਦਰ ਸਿੰਘ ਸੇਖੋਂ ਨੇ ਪੰਜਾਬ ਵਿਚ ਨਸ਼ੇ, ਬੇਰੁਜ਼ਗਾਰੀ ਤੇ ਪੰਜਾਬ ਦੇ ਸਿਰ ਚੜ੍ਹਾਏ ਜਾ ਰਹੇ ਕਰਜ਼ੇ ਨੂੰ ਲੈ ਕੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਲੋਕਾਂ ਨਾਲ ਜੁੜੇ ਕਿਸੇ ਵੀ ਮਸਲੇ ਨੂੰ ਹੱਲ ਕਰਨ ਵਿਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਇਥੋਂ ਤੱਕ ਕਿ ਵਿਧਾਨ ਸਭਾ ਵਿਚ ਪੰਜਾਬ ਸਰਕਾਰ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਜਨਤਕ ਤੌਰ ’ਤੇ ਪੰਜਾਬ ਵਿਚ ਨਸ਼ੇ ਨੂੰ ਖਤਮ ਕਰਨ ਵਿਚ ਨਾਕਾਮ ਰਹਿਣ ਦੀ ਗੱਲ ਸਵੀਕਾਰ ਕਰ ਚੁੱਕੇ ਹਨ। ਉਹਨਾਂ ਕਿਹਾ ਕਿ ਹੱਕ ਮੰਗਦੇ ਮੁਲਾਜ਼ਮਾਂ ਨੂੰ ਡਾਂਗਾਂ ਨਾਲ ਨਿਵਾਜਿਆ ਜਾ ਰਿਹਾ ਹੈ। ਪੰਜਾਬ ਵਿਚੋਂ ਪ੍ਰਦੂਸ਼ਣ ਖਤਮ ਕਰਨ ਦੇ ਨਾਮ ’ਤੇ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ। ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਸਰਕਾਰੀ ਅੰਕੜਿਆਂ ਮੁਤਾਬਕ ਪੰਜਾਬ ਵਿਚ ਲੱਖਾਂ ਦੀ ਤਾਦਾਦ ਵਿਚ ਕੈਂਸਰ ਤੋਂ ਪੀੜਤ ਮਰੀਜ਼ ਹਨ ਜਿਸ ਕਾਰਨ ਵੱਡੀ ਗਿਣਤੀ ਵਿਚ ਲੋਕ ਮੌਤ ਦੇ ਮੂੰਹ ਵਿਚ ਜਾ ਰਹੇ ਹਨ। ਉਹਨਾਂ ਕਿਹਾ ਕਿ ਪਿੰਡ ਮਨਸੂਰਵਾਲ ਕਲਾਂ ਵਿਖੇ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਬਾਰੇ ਸਰਕਾਰ ਨੇ ਅਜੇ ਤੱਕ ਕੋਈ ਵੀ ਸਪਸ਼ਟ ਜਵਾਬ ਨਹੀਂ ਦਿੱਤਾ। ਇਸ ਮੌਕੇ ਮਿਸਲ ਸਤਲੁਜ ਦੇ ਧਾਰਮਿਕ ਵਿੰਗ ਦੇ ਪ੍ਰਧਾਨ ਰਣਪਿੰਦਰਜੀਤ ਸਿੰਘ ਗੋਲਡੀ ਅਤੇ ਮਾਨ ਸਿੰਘ ਕਿਲੀ ਨੇ ਨਸ਼ੇ ਦੇ ਮੁੱਦੇ ਨੂੰ ਲੈ ਕੇ ਕਾਲੇ ਝੰਡੇ ਨਾਲ ਆਪਣੇ ਮਕਾਨ ਦੀ ਛੱਤ ’ਤੇ ਮੁੱਖ ਮੰਤਰੀ ਦੀ ਰੈਲੀ ਦਾ ਵਿਰੋਧ ਕਰ ਰਹੇ ਸ਼ੇਰੋਂ ਦੇ ਨੌਜਵਾਨ ਨਾਲ ਵਧੀਕੀ ਕਰਨ ਵਾਲੇ ਪੁਲਿਸ ਅਫਸਰਾਂ ’ਤੇ ਕਾਰਵਾਈ ਕਰਨ ਦੀ ਮੰਗ ਕੀਤੀ। ਮਿਸਲ ਸਤਲੁਜ ਵਲੋਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਡੀ ਗਿਣਤੀ ਵਿਚ ਪਹੁੰਚ ਕੇ ਸ਼ਾਂਤਮਈ ਢੰਗ ਨਾਲ ਕਾਲੇ ਝੰਡੇ ਵਿਖਾ ਕੇ ਆਪਣਾ ਰੋਸ ਦਰਜ ਕਰਵਾਉਣ। ਇਸ ਮੌਕੇ ਦਵਿੰਦਰ ਸਿੰਘ ਸੇਖੋਂ ਦੇ ਨਾਲ ਮਿਸਲ ਸਤਲੁਜ ਦੇ ਧਾਰਮਿਕ ਵਿੰਗ ਦੇ ਪ੍ਰਧਾਨ ਰਣਪਿੰਦਰਜੀਤ ਸਿੰਘ ਗੋਲਡੀ, ਮਾਨ ਸਿੰਘ ਕਿਲੀ ਜਨਰਲ ਸਕੱਤਰ ਪੰਜਾਬ, ਹਰਜਿੰਦਰ ਸਿੰਘ ਸਹੋਤਾ, ਮਨਦੀਪ ਸਿੰਘ ਜ਼ੀਰਾ, ਅੰਮ੍ਰਿਤਪਾਲ ਸਿੰਘ ਜ਼ੀਰਾ, ਗੁਰਮਨ ਸਿੰਘ, ਕਿਰਨਦੀਪ ਸਿੰਘ ਦੀਪ ਪੱਲਾ, ਜਸਪ੍ਰੀਤ ਸਿੰਘ ਮਿੰਟਾ, ਗੁਰਪ੍ਰੇਮ ਸਿੰਘ ਪਤਲੀ, ਜਸਦੀਪ ਸਿੰਘ, ਜਸਨੂਰ ਬਰਾੜ, ਲਵਪ੍ਰੀਤ ਸਿੰਘ ਗੋਗੋਆਣੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਅੱਜ ਦੀ ਜ਼ੀਰਾ ਰੈਲੀ ’ਚ ਵੱਧ ਤੋਂ ਵੱਧ ਸਮਰਥਕ ਪਹੁੰਚਣਗੇ- ਠੁਕਰਾਲ, ਮਿੰਟੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।