ਮੇਜਰ ਹਰਮਿੰਦਰ ਸਿੰਘ ਭੁੱਲਰ ਨੇ ਸਾਥੀਆਂ ਸਮੇਤ ਸ਼ਹਿਰ ਦੇ ਮੰਦਰਾਂ ’ਚ ਟੇਕਿਆ ਮੱਥਾ
ਫ਼ਿਰੋਜ਼ਪੁਰ, 5 ਸਤੰਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਵਲੋਂ ਸ਼ਹਿਰੀ ਹਲਕੇ ਦੀ ਉਮੀਦਵਾਰੀ ਲਈ ਦਾਅਵੇਦਾਰ ਮੇਜਰ ਹਰਮਿੰਦਰ ਸਿੰਘ ਭੁੱਲਰ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਮੌਕੇ ਆਪਣੇ ਸਾਥੀਆਂ ਸਮੇਤ ਫ਼ਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਨਤਮਸਤਕ ਹੋ ਕੇ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਮੇਜਰ ਹਰਮਿੰਦਰ ਸਿੰਘ ਭੁੱਲਰ ਨੇ ਸ਼ਹਿਰ ਦੇ ਮੰਦਰਾਂ ਵਿਚ ਮੱਥਾ ਟੇਕਦਿਆਂ ਪੰਜਾਬ ਤੇ ਪੰਜਾਬ ਵਾਸੀਆਂ ਦੀ ਖ਼ੁਸ਼ਹਾਲੀ, ਆਪਸੀ ਭਾਈਚਾਰੇ ਤੇ ਤਰੱਕੀ ਲਈ ਅਰਦਾਸ ਕੀਤੀ।
ਅਜੀਤ ਡੈਸਕ
06-09-2026