06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਇਕਬਾਲ ਸਿੰਘ ਸੰਧੂ ਸਰਕਲ ਬਜ਼ੀਦਪੁਰ ਤੋਂ ਯੂਥ ਵਿੰਗ ਦੇ ਪ੍ਰਧਾਨ ਨਿਯੁਕਤ

ਕੁੱਲਗੜ੍ਹੀ, 5 ਸਤੰਬਰ (ਸੁਖਜਿੰਦਰ ਸਿੰਘ ਸੰਧੂ)-ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਸਾਰੀਆਂ ਪਾਰਟੀਆਂ ਵਲੋਂ ਆਪਣੇ ਵਰਕਰਾਂ ਨੂੰ ਅਹੁਦਿਆਂ ਨਾਲ ਨਿਵਾਜਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਆਪਣੇ ਸਰਕਲਾਂ ਵਿਚ ਵਿਸਥਾਰ ਕਰਦਿਆਂ ਇਕਬਾਲ ਸਿੰਘ ਸੰਧੂ ਨੂੰ ਯੂਥ ਵਿੰਗ ਬਜ਼ੀਦਪੁਰ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ।

ਅਜੀਤ ਡੈਸਕ 06-09-2026
ਕੁੱਲਗੜ੍ਹੀ, 5 ਸਤੰਬਰ (ਸੁਖਜਿੰਦਰ ਸਿੰਘ ਸੰਧੂ)-ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਸਾਰੀਆਂ ਪਾਰਟੀਆਂ ਵਲੋਂ ਆਪਣੇ ਵਰਕਰਾਂ ਨੂੰ ਅਹੁਦਿਆਂ ਨਾਲ ਨਿਵਾਜਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਆਪਣੇ ਸਰਕਲਾਂ ਵਿਚ ਵਿਸਥਾਰ ਕਰਦਿਆਂ ਇਕਬਾਲ ਸਿੰਘ ਸੰਧੂ ਨੂੰ ਯੂਥ ਵਿੰਗ ਬਜ਼ੀਦਪੁਰ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਸਮੇਂ ਗੁਰਨਾਮ ਸਿੰਘ ਸਰਕਲ ਪ੍ਰਧਾਨ ਬੀ.ਸੀ. ਵਿੰਗ, ਸਰਵਨ ਸਿੰਘ ਸਰਕਲ ਪ੍ਰਧਾਨ ਐੱਸ.ਸੀ. ਵਿੰਗ, ਟਹਿਲ ਸਿੰਘ ਸਾਬਕਾ ਸਰਪੰਚ, ਸੁਭਾਸ਼ ਸ਼ਰਮਾ, ਹਰਪਾਲ ਸਿੰਘ ਪ੍ਰਧਾਨ, ਸੁਰਜੀਤ ਸਿੰਘ, ਕਾਹਨ ਚੰਦ, ਬਲਵਿੰਦਰ ਸਿੰਘ ਔਲਖ, ਗੁਰਪ੍ਰੀਤ ਸਿੰਘ ਮਾਣੇਵਾਲਾ, ਬੂਟਾ ਸਿੰਘ ਭੁੱਲਰ, ਰੇਸ਼ਮ ਸਿੰਘ ਸਤੀਏਵਾਲਾ, ਬੇਅੰਤ ਸਿੰਘ ਮੋਹਕਮ ਖਾਂ ਆਦਿ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਦਾ ਧੰਨਵਾਦ ਕੀਤਾ। ਨਵ-ਨਿਯੁਕਤ ਸਰਕਲ ਪ੍ਰਧਾਨ ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਪਾਰਟੀ ਨੇ ਜੋ ਵਿਸ਼ਵਾਸ ਉਨ੍ਹਾਂ ’ਤੇ ਪ੍ਰਗਟਾਇਆ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਜ਼ਿਲ੍ਹਾ ਸਾਈਕਲਿੰਗ ਚੈਂਪੀਅਨਸ਼ਿਪ ’ਚ ਜੱਬਲ ਭਰਾਵਾਂ ਦਾ ਸ਼ਾਨਦਾਰ ਪ੍ਰਦਰਸ਼ਨ, ਸੋਨੇ ਤੇ ਚਾਂਦੀ ਦੇ ਤਗਮੇ ਜਿੱਤੇ ਅਗਲੀ ਖ਼ਬਰ ਮੁਰਕਵਾਲਾ ਸਿੱਧੂ ਪਰਿਵਾਰ ਨਾਲ ਵੱਖ - ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।