06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਬਾਬਾ ਹਜ਼ਾਰਾ ਸਿੰਘ ਦੀ 12ਵੀਂ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ

ਮੱਲਾਂਵਾਲਾ, 5 ਸਤੰਬਰ (ਗੁਰਦੇਵ ਸਿੰਘ, ਬਲਬੀਰ ਸਿੰਘ ਜੋਸਨ, ਸੁਰਜਨ ਸਿੰਘ ਸੰਧੂ)- ਬਾਬਾ ਹਜ਼ਾਰਾ ਸਿੰਘ ਦੀ 12ਵੀਂ ਬਰਸੀ ਇਲਾਕੇ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਮੌਕੇ ਰਖਾਏ ਗਏ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨੀ ਜਥਾ ਭਾਈ ਸਤਨਾਮ ਸਿੰਘ, ਭਾਈ ਗੁਰਮੀਤ ਸਿੰਘ ਵਲੋਂ ਸੰਗਤਾਂ ਨੂੰ ਗੁਰਬਾਣੀ ਸੁਣਾ ਕੇ ਨਿਹਾਲ ਕੀਤਾ।

ਅਜੀਤ ਡੈਸਕ 06-09-2026
ਮੱਲਾਂਵਾਲਾ, 5 ਸਤੰਬਰ (ਗੁਰਦੇਵ ਸਿੰਘ, ਬਲਬੀਰ ਸਿੰਘ ਜੋਸਨ, ਸੁਰਜਨ ਸਿੰਘ ਸੰਧੂ)- ਬਾਬਾ ਹਜ਼ਾਰਾ ਸਿੰਘ ਦੀ 12ਵੀਂ ਬਰਸੀ ਇਲਾਕੇ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਮੌਕੇ ਰਖਾਏ ਗਏ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨੀ ਜਥਾ ਭਾਈ ਸਤਨਾਮ ਸਿੰਘ, ਭਾਈ ਗੁਰਮੀਤ ਸਿੰਘ ਵਲੋਂ ਸੰਗਤਾਂ ਨੂੰ ਗੁਰਬਾਣੀ ਸੁਣਾ ਕੇ ਨਿਹਾਲ ਕੀਤਾ। ਇਸ ਦੌਰਾਨ ਵੱਡੀ ਗਿਣਤੀ ’ਚ ਇਲਾਕੇ ਦੀਆਂ ਸੰਗਤਾਂ ਨੇ ਤਪ ਅਸਥਾਨ ’ਤੇ ਹਾਜ਼ਰੀ ਭਰਦਿਆਂ ਅਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਬਾਬਾ ਹਜ਼ਾਰਾ ਸਿੰਘ ਤਪ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਜਸਵੰਤ ਸਿੰਘ, ਬਾਬਾ ਸੁਖਦੇਵ ਸਿੰਘ, ਡਾ.ਦਲਜੀਤ ਸਿੰਘ ਛਾਬੜਾ, ਧਰਮ ਸਿੰਘ, ਦਰਸ਼ਨ ਸਿੰਘ, ਸ਼ੇਰ ਸਿੰਘ, ਸੁਰਿੰਦਰ ਮੋਂਗਾ, ਕੁਲਜੀਤ ਬਾਵਾ, ਜਸਵਿੰਦਰ ਸਿੰਘ ਭੁੱਲਰ, ਮੰਗਤ ਰਾਮ, ਗੁਰਮੁੱਖ ਸਿੰਘ, ਪਲਵਿੰਦਰ ਸਿੰਘ, ਗਗਨ, ਹਰਪਾਲ ਸਿੰਘ, ਦਿਲਬਾਗ ਸਿੰਘ, ਸਾਰਜ ਸਿੰਘ, ਗੁਰਪ੍ਰੀਤ ਮੰਨੂ, ਦੀਦਾਰ ਸਿੰਘ, ਕੁਲਵੰਤ ਸਿੰਘ, ਜੱਸਾ ਸਿੰਘ ਹਲਵਾਈ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਲੋਕ ਮਿਲਣੀ ਦੌਰਾਨ ਵਿਧਾਇਕ ਦਹੀਯਾ ਨੇ ਪਿੰਡ ਦੁਲੇਵਾਲਾ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।