07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲੇ ’ਚ ਜਿੱਤਿਆ ਚਾਂਦੀ ਦਾ ਤਗਮਾ

ਪੰਜੇ ਕੇ ਉਤਾੜ, 6 ਸਤੰਬਰ (ਪੱਪੂ ਸੰਧਾ)-ਮਾਡਲ ਸੀਨੀਅਰ ਸੈਕੰਡਰੀ ਸਕੂਲ ਗੁੱਦੜ ਢੰਡੀ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸ਼ਤਰੰਜ (ਚੈੱਸ) ਮੁਕਾਬਲੇ ਵਿਚ ਸੈਮ ਇੰਟਰਨੈਸ਼ਨਲ ਸਕੂਲ ਸੈਦੇ ਕੇ ਮੋਹਨ (ਐਫ਼ੀਲੀਏਟਿਡ ਟੂ ਆਈ. ਸੀ.

ਸ਼ਤਰੰਜ ਮੁਕਾਬਲਿਆਂ ’ਚ ਚਾਂਦੀ ਦਾ ਤਗਮਾ ਹਾਸਿਲ ਕਰਨ ਵਾਲੀ ਵਿਦਿਆਰਥਣ ਰਮਨਦੀਪ ਕੌਰ ਨੂੰ ਸਨਮਾਨਿਤ ਕਰਨ ਸਮੇਂ ਸਕੂਲ ਪ੍ਰਬੰਧਕ। ਤਸਵੀਰ : ਪੱਪੂ ਸੰਧਾ 07-09-2026
ਪੰਜੇ ਕੇ ਉਤਾੜ, 6 ਸਤੰਬਰ (ਪੱਪੂ ਸੰਧਾ)-ਮਾਡਲ ਸੀਨੀਅਰ ਸੈਕੰਡਰੀ ਸਕੂਲ ਗੁੱਦੜ ਢੰਡੀ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸ਼ਤਰੰਜ (ਚੈੱਸ) ਮੁਕਾਬਲੇ ਵਿਚ ਸੈਮ ਇੰਟਰਨੈਸ਼ਨਲ ਸਕੂਲ ਸੈਦੇ ਕੇ ਮੋਹਨ (ਐਫ਼ੀਲੀਏਟਿਡ ਟੂ ਆਈ.ਸੀ.ਐੱਸ.ਈ. ਨਵੀਂ ਦਿੱਲੀ) ਦੀ ਹੋਣਹਾਰ ਵਿਦਿਆਰਥਣ ਰਮਨੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਚਾਂਦੀ ਦਾ ਤਗਮਾ ਹਾਸਲ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਪ੍ਰਤੀਯੋਗਤਾ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਰਮਨੀਤ ਕੌਰ ਨੇ ਆਪਣੀ ਤਿੱਖੀ ਸੋਚ, ਸ਼ਾਨਦਾਰ ਰਣਨੀਤੀ ਤੇ ਇਕਾਗਰਤਾ ਸਦਕਾ ਵਿਰੋਧੀ ਖਿਡਾਰੀਆਂ ਨੂੰ ਸਖ਼ਤ ਟੱਕਰ ਦਿੰਦਿਆਂ ਇਹ ਸ਼ਾਨਦਾਰ ਜਿੱਤ ਆਪਣੇ ਨਾਮ ਦਰਜ ਕੀਤੀ। ਇਸ ਵੱਡੀ ਉਪਲਬਧੀ ’ਤੇ ਸਕੂਲ ਮੈਨੇਜਮੈਂਟ, ਪ੍ਰਿੰਸੀਪਲ ਤੇ ਸਮੂਹ ਸਟਾਫ਼ ਵਲੋਂ ਰਮਨੀਤ ਕੌਰ, ਉਸ ਦੇ ਮਾਪਿਆਂ ਤੇ ਖੇਡ ਅਧਿਆਪਕਾਂ ਨੂੰ ਹਾਰਦਿਕ ਵਧਾਈ ਦਿੱਤੀ। ਪ੍ਰਿੰਸੀਪਲ ਨੇ ਦੱਸਿਆ ਕਿ ਸੈਮ ਇੰਟਰਨੈਸ਼ਨਲ ਸਕੂਲ ਹਮੇਸ਼ਾ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਰਮਨੀਤ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਤੇ ਭਵਿੱਖ ਵਿਚ ਵੀ ਉੱਚ ਪੱਧਰ ’ਤੇ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਦੇਵ ਸਮਾਜ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿਵਲ ਡਿਫੈਂਸ ਸੰਬੰਧੀ ਸਿਖਲਾਈ ਪ੍ਰੋਗਰਾਮ ਅਗਲੀ ਖ਼ਬਰ ਜ਼ੀਰਾ ਵਿਕਾਸ ਪ੍ਰੀਸ਼ਦ ਨੇ ਲੋੜਵੰਦ ਵਿਅਕਤੀ ਨੂੰ ਸਹਾਇਤਾ ਰਾਸ਼ੀ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।