07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਡੀ.ਸੀ.ਐੱਮ. ਗਰੁੱਪ ਦੇ ਸਕੂਲਾਂ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

ਫ਼ਿਰੋਜ਼ਪੁਰ, 6 ਸਤੰਬਰ (ਗੁਰਿੰਦਰ ਸਿੰਘ)- ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਡੀ. ਸੀ.

ਅਜੀਤ ਡੈਸਕ 07-09-2026
ਫ਼ਿਰੋਜ਼ਪੁਰ, 6 ਸਤੰਬਰ (ਗੁਰਿੰਦਰ ਸਿੰਘ)- ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਡੀ.ਸੀ.ਐੱਮ. ਗਰੁੱਪ ਆਫ਼ ਸਕੂਲਜ਼ ਦੇ ਵੱਖ-ਵੱਖ ਸਕੂਲਾਂ ਵਿਚ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲਾਂ ਨੂੰ ਰੰਗ-ਬਿਰੰਗੀਆਂ ਸਜਾਵਟਾਂ ਨਾਲ ਸਜਾਇਆ ਗਿਆ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਕ੍ਰਿਸ਼ਨ ਦੇ ਜੀਵਨ, ਸਿੱਖਿਆਵਾਂ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਡੀ.ਸੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਯਾਚਨਾ ਚਾਵਲਾ ਨੇ ਦੱਸਿਆ ਕਿ ਸਕੂਲ ਵਿਚ ਬਾਲ ਕ੍ਰਿਸ਼ਨ ਦੇ ਸਰੂਪ ਨੂੰ ਪਾਲਣੇ ਵਿਚ ਬਿਰਾਜਮਾਨ ਕਰਵਾਇਆ ਗਿਆ। ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਵਲੋਂ ਵਿਧੀਵਤ ਪੂਜਾ, ਆਰਤੀ ਤੇ ਪਾਲਣਾ ਝੁਲਾਉਣ ਦੀ ਰਸਮ ਅਦਾ ਕੀਤੀ ਗਈ। ਉਪਰੰਤ ਮੱਖਣ-ਮਿਸ਼ਰੀ, ਮਠਿਆਈਆਂ ਅਤੇ ਫਲਾਂ ਦਾ ਭੋਗ ਲਗਾਇਆ ਗਿਆ। ਨੰਨ੍ਹੇ-ਮੁੰਨੇ ਬੱਚੇ ਘਰਾਂ ਤੋਂ ਰਾਧਾ ਤੇ ਸ੍ਰੀ ਕ੍ਰਿਸ਼ਨ ਦਾ ਰੂਪ ਧਾਰ ਕੇ ਸਕੂਲ ਪਹੁੰਚੇ ਅਤੇ ਵੱਖ-ਵੱਖ ਭਜਨਾਂ ’ਤੇ ਮਨਮੋਹਕ ਨਾਚ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਦਾਸ ਐਂਡ ਬ੍ਰਾਊਨ ਵਰਲਡ ਸਕੂਲ ਦੀ ਪ੍ਰਿੰਸੀਪਲ ਰੁਚੀ ਪਾਂਡੇ ਨੇ ਦੱਸਿਆ ਕਿ ਜਨਮ ਅਸ਼ਟਮੀ ਸਮਾਗਮ ਦੌਰਾਨ ਸ੍ਰੀ ਕ੍ਰਿਸ਼ਨ ਜੀ ਦੀ ਵਿਸ਼ੇਸ਼ ਆਰਤੀ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਦਿੱਤੀ ਗਈ। ਡੀ.ਸੀ.ਐੱਮ. ਇੰਟਰਨੈਸ਼ਨਲ ਸਕੂਲ ਦੀ ਪ੍ਰਿੰਸੀਪਲ ਅਨੁਰਾਧਾ ਚੰਦੇਲ ਨੇ ਦੱਸਿਆ ਕਿ ਜਨਮ ਅਸ਼ਟਮੀ ਮੌਕੇ ਵਿਦਿਆਰਥੀਆਂ ਨੂੰ ਸ਼ਹਿਰ ਦੀ ਗਊਸ਼ਾਲਾ ਦਾ ਦੌਰਾ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਸਕੂਲ ਵਿਚ ਲੱਡੂ ਗੋਪਾਲ ਦੀ ਪੂਜਾ ਤੇ ਅਭਿਸ਼ੇਕ ਕਰਵਾਉਣ ਉਪਰੰਤ ਉਨ੍ਹਾਂ ਨੂੰ ਨਵੇਂ ਵਸਤਰ ਪਹਿਨਾਏ ਗਏ। ਵਿਦਿਆਰਥੀਆਂ ਲਈ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ।
ਪਿਛਲੀ ਖ਼ਬਰ ਗੁਰੂਹਰਸਹਾਏ ਦੇ ਮੇਨ ਬਾਜ਼ਾਰ ਵਿਚ ਦੁਕਾਨਦਾਰਾਂ ਨੇ ਮਨਾਈ ਜਨਮ ਅਸ਼ਟਮੀ ਅਗਲੀ ਖ਼ਬਰ ਦੇਵ ਸਮਾਜ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿਵਲ ਡਿਫੈਂਸ ਸੰਬੰਧੀ ਸਿਖਲਾਈ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।