ਸਤਲੁਜ ਦਰਿਆ ’ਚ ਨਾਜਾਇਜ਼ ਰੇਤਾ ਮਾਈਨਿੰਗ ’ਤੇ ਪੁਲਿਸ ਦਾ ਛਾਪਾ
ਫ਼ਿਰੋਜ਼ਪੁਰ, 15 ਸਤੰਬਰ (ਗੁਰਿੰਦਰ ਸਿੰਘ)-ਸਰਹੱਦੀ ਪਿੰਡ ਕਿਲਚੇ ਨੇੜੇ ਦਰਿਆ ਸਤਲੁਜ ਵਿਚੋਂ ਨਾਜਾਇਜ਼ ਤਰੀਕੇ ਨਾਲ ਰੇਤਾ ਕੱਢ ਕੇ ਵੇਚਣ ਦੇ ਮਾਮਲੇ ਵਿਚ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਕਾਰਵਾਈ ਕਰਦਿਆਂ ਰੇਤਾ ਨਾਲ ਭਰੀਆਂ 4 ਟਰੈਕਟਰ-ਟਰਾਲੀਆਂ ਬਰਾਮਦ ਕੀਤੀਆਂ ਹਨ। ਜਦੋਂ ਕਿ ਟਰੈਕਟਰ ਚਾਲਕ ਪੁਲਿਸ ਨੂੰ ਚਕਮਾ ਦੇ ਕੇ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ।
ਅਜੀਤ ਡੈਸਕ
16-09-2026