16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸਰਪੰਚ ਮਨਦੀਪ ਸਿੰਘ ਪਿਆਰੇਆਣਾ ਬਣੇ ‘ਆਪ’ ਯੂਥ ਵਿੰਗ ਦੇ ਵਾਇਸ ਜ਼ਿਲ੍ਹਾ ਪ੍ਰਧਾਨ ਬਣਨ

ਫ਼ਿਰੋਜ਼ਪੁਰ, 15 ਸਤੰਬਰ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਵਲੋਂ ਯੂਥ ਵਿੰਗ ਦੀ ਜਥੇਬੰਦਕ ਮਜ਼ਬੂਤੀ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਦਿਹਾਤੀ ਹਲਕੇ ਦੇ ਪਿੰਡ ਪਿਆਰੇਆਣਾ ਦੇ ਨੌਜਵਾਨ ਸਰਪੰਚ ਮਨਦੀਪ ਸਿੰਘ ਨੂੰ ਯੂਥ ਵਿੰਗ ਦਾ ਵਾਇਸ ਜ਼ਿਲ੍ਹਾ ਪ੍ਰਧਾਨ ਨਿਯੁਕਤ ਥਾਪਿਆ ਗਿਆ ਹੈ। ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਅਤੇ ਉਨ੍ਹਾਂ ਦੀ ਸਮੂਹ ਟੀਮ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ।

ਨਵ-ਨਿਯੁਕਤ ਯੂਥ ਵਿੰਗ ਦੇ ਵਾਇਸ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਪਿਆਰੇਆਣਾ। ਅਜੀਤ ਤਸਵੀਰ 16-09-2026
ਫ਼ਿਰੋਜ਼ਪੁਰ, 15 ਸਤੰਬਰ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਵਲੋਂ ਯੂਥ ਵਿੰਗ ਦੀ ਜਥੇਬੰਦਕ ਮਜ਼ਬੂਤੀ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਦਿਹਾਤੀ ਹਲਕੇ ਦੇ ਪਿੰਡ ਪਿਆਰੇਆਣਾ ਦੇ ਨੌਜਵਾਨ ਸਰਪੰਚ ਮਨਦੀਪ ਸਿੰਘ ਨੂੰ ਯੂਥ ਵਿੰਗ ਦਾ ਵਾਇਸ ਜ਼ਿਲ੍ਹਾ ਪ੍ਰਧਾਨ ਨਿਯੁਕਤ ਥਾਪਿਆ ਗਿਆ ਹੈ। ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਅਤੇ ਉਨ੍ਹਾਂ ਦੀ ਸਮੂਹ ਟੀਮ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਵਿਧਾਇਕ ਦਹੀਯਾ ਨੇ ਕਿਹਾ ਕਿ ਮਨਦੀਪ ਸਿੰਘ ਪਿਆਰੇਆਣਾ ਵਲੋਂ ਪਾਰਟੀ ਪ੍ਰਤੀ ਲਗਾਤਾਰ ਕੀਤੀਆਂ ਜਾ ਰਹੀਆਂ ਸੇਵਾਵਾਂ ਅਤੇ ਸਰਗਰਮੀਆਂ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਵਿਧਾਇਕ ਦਹੀਯਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਨੌਜਵਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਪਾਰਟੀ ਦੀਆਂ ਨੀਤੀਆਂ ’ਤੇ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਯੂਥ ਵਿੰਗ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਮਨਦੀਪ ਸਿੰਘ ਪਿਆਰੇਆਣਾ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ, ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਪੱਧਰ ’ਤੇ ਉਠਾਉਣ ਲਈ ਸਰਗਰਮੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਇਕ ਭਰੋਸੇ ਦਾ ਪ੍ਰਤੀਕ ਹੁੰਦੀ ਹੈ, ਜਿਸ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣਾ ਹਰੇਕ ਵਰਕਰ ਦਾ ਫ਼ਰਜ਼ ਹੈ। ਉਨ੍ਹਾਂ ਮਨਦੀਪ ਸਿੰਘ ਪਿਆਰੇਆਣਾ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਨੌਜਵਾਨ ਵਰਗ ਦੀਆਂ ਉਮੀਦਾਂ ’ਤੇ ਖਰਾ ਉੱਤਰਨਗੇ ਅਤੇ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਲਈ ਆਪਣਾ ਯੋਗਦਾਨ ਪਾਉਣਗੇ। ਨਵ-ਨਿਯੁਕਤ ਯੂਥ ਵਿੰਗ ਦੇ ਵਾਇਸ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਪਿਆਰੇਆਣਾ ਨੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਅਤੇ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟ ਕਰਕੇ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਯੂਥ ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਸਰਗਰਮੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹਰੇਕ ਵਰਕਰ ਨੂੰ ਨਾਲ ਲੈ ਕੇ ਪਿੰਡਾਂ ਅਤੇ ਸ਼ਹਿਰਾਂ ਵਿਚ ਨੌਜਵਾਨਾਂ ਨਾਲ ਸੰਪਰਕ ਵਧਾਇਆ ਜਾਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਅਤੇ ਲੋਕ-ਪੱਖੀ ਸੋਚ ਨੂੰ ਮਜ਼ਬੂਤ ਕਰਨ ਲਈ ਹਮੇਸ਼ਾ ਵਚਨਬੱਧ ਰਹਿਣਗੇ। ਇਸ ਨਿਯੁਕਤੀ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਲੋਂ ਵੀ ਮਨਦੀਪ ਸਿੰਘ ਪਿਆਰੇਆਣਾ ਨੂੰ ਵਧਾਈਆਂ ਦਿੱਤੀਆਂ ਗਈਆਂ। ਪਾਰਟੀ ਆਗੂਆਂ ਨੇ ਉਮੀਦ ਜਤਾਈ ਕਿ ਨਵੀਂ ਜ਼ਿੰਮੇਵਾਰੀ ਨਾਲ ਯੂਥ ਵਿੰਗ ਦੀਆਂ ਸਰਗਰਮੀਆਂ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਨੌਜਵਾਨ ਵਰਗ ਦੀ ਪਾਰਟੀ ਨਾਲ ਸਾਂਝ ਹੋਰ ਮਜ਼ਬੂਤ ਹੋਵੇਗੀ।
ਪਿਛਲੀ ਖ਼ਬਰ ਜਲੰਧਰ ਸ਼ਹਿਰ ਰੇਲਵੇ ਸਟੇਸ਼ਨ ’ਤੇ ਹਿੰਦੀ ਪੁਸਤਕ ਪ੍ਰਦਰਸ਼ਨੀ ਦਾ ਆਯੋਜਨ ਅਗਲੀ ਖ਼ਬਰ ਬਿਜਲੀ ਕੱਟਾਂ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਕੀਤਾ ਪ੍ਰੇਸ਼ਾਨ-ਹੀਰੋ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।