17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ 70ਵੀਆਂ ਪੰਜਾਬ ਸਟੇਟ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼

ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)- ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਦੀ ਅਗਵਾਈ ਹੇਠ 70ਵੀਆਂ ਪੰਜਾਬ ਸਟੇਟ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2026-27 ਦੇ ਅੰਤਰਗਤ ਰਾਜ ਪੱਧਰੀ ਵੂਸ਼ੂ ਪ੍ਰਤੀਯੋਗਤਾ ਦਾ ਸ਼ਾਨਦਾਰ ਆਗਾਜ਼ ਹੋਇਆ। ਇਸ ਪ੍ਰਤੀਯੋਗਤਾ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ਅਜੇ ਤ੍ਰਿਪਾਠੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਡੀ.

ਅਜੀਤ ਡੈਸਕ 17-09-2026
ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)- ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਦੀ ਅਗਵਾਈ ਹੇਠ 70ਵੀਆਂ ਪੰਜਾਬ ਸਟੇਟ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2026-27 ਦੇ ਅੰਤਰਗਤ ਰਾਜ ਪੱਧਰੀ ਵੂਸ਼ੂ ਪ੍ਰਤੀਯੋਗਤਾ ਦਾ ਸ਼ਾਨਦਾਰ ਆਗਾਜ਼ ਹੋਇਆ। ਇਸ ਪ੍ਰਤੀਯੋਗਤਾ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ਅਜੇ ਤ੍ਰਿਪਾਠੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਡੀ.ਐੱਸ.ਸੀ. ਪੰਕਜ ਕੰਬੋਜ ਅਤੇ ਸਕੂਲ ਦੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਵਲੋਂ ਕੀਤਾ ਗਿਆ। ਸਕੂਲ ਦੇ ਡੀ.ਪੀ.ਈ. ਮੋਹਿਤ ਕੁਮਾਰ ਨੇ ਦੱਸਿਆ ਕਿ ਇਹ ਖੇਡਾਂ ਅੰਡਰ-17 ਆਯੂ ਵਰਗ ਦੇ ਲੜਕੇ ਤੇ ਲੜਕੀਆਂ ਲਈ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 15 ਤੇ 16 ਸਤੰਬਰ ਨੂੰ ਲੜਕੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਜਦਕਿ 18 ਸਤੰਬਰ ਤੱਕ ਲੜਕਿਆਂ ਦੇ ਮੁਕਾਬਲੇ ਹੋਣਗੇ। ਅੰਤਿਮ ਦਿਨ 18 ਸਤੰਬਰ ਨੂੰ ਇਨਾਮ ਵੰਡ ਸਮਾਰੋਹ ਹੋਵੇਗਾ। ਇਸ ਮੌਕੇ ਡੀ.ਐੱਸ.ਸੀ. ਪੰਕਜ ਕੰਬੋਜ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਕਿਹਾ ਕਿ ਸਕੂਲ ਨੂੰ ਸਟੇਟ ਲੈਵਲ ਟੂਰਨਾਮੈਂਟ ਦੀ ਮੇਜ਼ਬਾਨੀ ਮਿਲਣਾ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਐਡਵੋਕੇਟ ਮਨਿੰਦਰ ਸਿੰਘ ਸਰਾਂ ਤੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਵੀ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਸਕੱਤਰ ਡਾ. ਹਰੀਸ਼ ਥਿੰਦ, ਟੈਕਨੀਕਲ ਕਮੇਟੀ ਮੈਂਬਰ ਰਵਿੰਦਰ ਕੁਮਾਰ ਸਮੇਤ ਵੱਖ-ਵੱਖ ਟੀਮਾਂ ਦੇ ਕੋਚ ਅਤੇ ਇੰਚਾਰਜ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਪਿਛਲੀ ਖ਼ਬਰ ਵਿਸ਼ਵ ਓਜ਼ੋਨ ਦਿਵਸ ਮਨਾਇਆ ਅਗਲੀ ਖ਼ਬਰ ਅਭਿਸ਼ੇਕ ਗਰੁੱਪ ਆਫ਼ ਇੰਸਟੀਚਿਊਸ਼ਨਜ਼ ’ਚ ਮਨਾਇਆ ਇੰਜੀਨੀਅਰਜ਼-ਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।