ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ 24 ਸਤੰਬਰ ਨੂੰ ਕਰਨਗੇ ਫ਼ਿਰੋਜ਼ਪੁਰ ਦਾ ਦੌਰਾ-ਡੀ.ਸੀ.
ਫ਼ਿਰੋਜ਼ੁਪਰ, 18 ਸਤੰਬਰ (ਸੁਖਵਿੰਦਰ ਸਿੰਘ)- ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਹਾਟਕਰ 24 ਸਤੰਬਰ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਫ਼ਿਰੋਜ਼ਪੁਰ ਵਿਚ ਮਹਿਲਾਵਾਂ ਦੀ ਸੁਰੱਖਿਆ, ਸ਼ਿਕਾਇਤ ਨਿਵਾਰਣ ਅਤੇ ਵਿਭਾਗਾਂ ਦੇ ਆਪਸੀ ਤਾਲਮੇਲ ਨੂੰ ਮਜਬੂਤ ਕਰਨ ਦੇ ਉਦੇਸ਼ ਨਾਲ ਵੱਖ - ਵੱਖ ਮੀਟਿੰਗਾਂ/ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕਰਨਗੇ।
ਡ
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ
19-09-2026
ਫ਼ਿਰੋਜ਼ੁਪਰ, 18 ਸਤੰਬਰ (ਸੁਖਵਿੰਦਰ ਸਿੰਘ)- ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਹਾਟਕਰ 24 ਸਤੰਬਰ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਫ਼ਿਰੋਜ਼ਪੁਰ ਵਿਚ ਮਹਿਲਾਵਾਂ ਦੀ ਸੁਰੱਖਿਆ, ਸ਼ਿਕਾਇਤ ਨਿਵਾਰਣ ਅਤੇ ਵਿਭਾਗਾਂ ਦੇ ਆਪਸੀ ਤਾਲਮੇਲ ਨੂੰ ਮਜਬੂਤ ਕਰਨ ਦੇ ਉਦੇਸ਼ ਨਾਲ ਵੱਖ - ਵੱਖ ਮੀਟਿੰਗਾਂ/ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕਰਨਗੇ। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਚੇਅਰਪਰਸਨ 24 ਜੁਲਾਈ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ ਤੇ ਨਾਲ ਹੀ “ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦਾ ਖਤਰਾ ਮਹਿਲਾਵਾਂ ’ਤੇ ਪੈਣ ਵਾਲੇ ਬੋਝ ਨੂੰ ਸਮਝਣਾ ਵਿਸ਼ੇ ’ਤੇ ਵਿਸ਼ੇਸ਼ ਸੈਸ਼ਨ ਵਿਚ ਸ਼ਿਰਕਤ ਕਰਨਗੇ। ਉਨ੍ਹਾਂ ਵਲੋਂ ਸਵੈ-ਸਹਾਇਤਾ ਸਮੂਹਾਂ ਦੀਆਂ ਮਹਿਲਾ ਲਾਭਪਾਤਰੀਆਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਉਹ ਜੈਨਸਿਸ ਡੈਂਟਲ ਕਾਲੇਜ ਵਿਖੇ ਸ਼ੀ ਸਰਵਜ਼” ਪ੍ਰੋਗਰਾਮ ’ਚ ਹਿੱਸਾ ਲੈਣਗੇ। ਇਹ ਰਾਸ਼ਟਰੀ ਮਹਿਲਾ ਕਮਿਸ਼ਨ ਦਾ ਸਮਰੱਥਾ ਨਿਰਮਾਣ ਤੇ ਕੈਰੀਅਰ ਮਾਰਗਦਰਸ਼ਨ ਪ੍ਰੋਗਰਾਮ ਹੈ ਜਿਸ ਦਾ ਉਦੇਸ਼ ਭਾਰਤੀ ਸਸ਼ਸਤ੍ਰ ਬਲਾਂ ਤੇ ਰੱਖਿਆ ਸੇਵਾਵਾਂ ਵਿਚ ਕਰੀਅਰ ਬਣਾਉਣ ਦੀ ਇੱਛਾ ਰੱਖਣ ਵਾਲੀਆਂ ਨੌਜਵਾਨ ਮਹਿਲਾਵਾਂ ਨੂੰ ਚੋਣ ਪ੍ਰਕਿਰਿਆ ਤੇ ਸਿਖਲਾਈ ਦੇ ਮਾਰਗਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਚੇਅਰਪਰਸਨ ਇਸੇ ਦਿਨ ਦੁਪਹਿਰ 12:30 ਵਜੇ ਜ਼ਿਲ੍ਹਾ ਪ੍ਰੀਸ਼ਦ, ਰੇਲਵੇ ਕਾਲੋਨੀ, ਫਿਰੋਜ਼ਪੁਰ ਦੇ ਮੀਟਿੰਗ ਹਾਲ ਵਿਚ ਰਾਸ਼ਟਰੀ ਮਹਿਲਾ ਆਯੋਗ ਆਪਕੇ ਦੁਆਰ ਤਹਿਤ ਮਹਿਲਾ ਜਨ ਸੁਣਵਾਈ ਦੀ ਪ੍ਰਧਾਨਗੀ ਕਰਨਗੇ। ਉਨ੍ਹਾਂ ਵਲੋਂ ਕੇਂਦਰੀ ਜੇਲ੍ਹ ਫਿਰੋਜ਼ਪੁਰ ਦਾ ਵੀ ਦੌਰਾ ਕੀਤਾ ਜਾਵੇਗਾ। ਉਪਰੰਤ ਸ਼ਾਮ ਨੂੰ ਉਹ ਸਰਕਟ ਹਾਊਸ ਵਿਖੇ ਫਿਰੋਜ਼ਪੁਰ ਦੇ ਅਹੁਦੇਦਾਰਾਂ, ਰਾਜਨੀਤਿਕ ਲੀਡਰਾਂ, ਪ੍ਰਧਾਨਾਂ ਨਾਲ ਵੀ ਇੱਕ ਵਿਸ਼ੇਸ਼ ਮੀਟਿੰਗ ਕਰਨਗੇ।