19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਬਾਬਾ ਨਿਧਾਨ ਸਿੰਘ ਸੋਢੀ ਦੀ ਯਾਦ ’ਚ ਲਗਾਇਆ ਸਾਲਾਨਾ ਜੋੜ ਮੇਲਾ ਸਮਾਪਤ

ਗੋਲੂ ਕਾ ਮੋੜ, 18 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਬਾਬਾ ਨਿਧਾਨ ਸਿੰਘ ਸੋਢੀ ਦੀ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ, ਮੇਲਾ ਕਮੇਟੀ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੇਲੇ ਵਿਚ ਇਲਾਕੇ ਤੋਂ ਇਲਾਵਾ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਹਾਜ਼ਰੀ ਲਗਵਾਈ।

ਅਜੀਤ ਡੈਸਕ 19-09-2026
ਗੋਲੂ ਕਾ ਮੋੜ, 18 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਬਾਬਾ ਨਿਧਾਨ ਸਿੰਘ ਸੋਢੀ ਦੀ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ, ਮੇਲਾ ਕਮੇਟੀ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੇਲੇ ਵਿਚ ਇਲਾਕੇ ਤੋਂ ਇਲਾਵਾ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਹਾਜ਼ਰੀ ਲਗਵਾਈ। ਸਮਾਗਮ ਦੀ ਸ਼ੁਰੂਆਤ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ, ਢਾਡੀ ਜਥਿਆਂ ਨੇ ਗੁਰਬਾਣੀ ਕੀਰਤਨ ਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ। ਇਸ ਮੇਲੇ ਦੌਰਾਨ ਫ਼ਰੀਦਕੋਟ ਤੇ ਪਿੰਡ ਖਾਈ (ਫ਼ਿਰੋਜ਼ਪੁਰ) ਦੀਆਂ ਟੀਮਾਂ ਵਿਚਕਾਰ ਕਬੱਡੀ ਦਾ ਮੈਚ ਹੋਇਆ ਤੇ ਦੋਵਾਂ ਟੀਮਾਂ ਦੇ ਖਿਡਾਰੀਆਂ ਦੇ ਫਸਵੇਂ ਮੁਕਾਬਲੇ ਵਿਚ ਫ਼ਰੀਦਕੋਟ ਦੀ ਟੀਮ ਨੇ ਜਿੱਤ ਦਰਜ ਕੀਤੀ। ਮੇਲਾ ਪ੍ਰਬੰਧਕ ਕਮੇਟੀ ਵਲੋਂ ਜੇਤੂ ਟੀਮ ਨੂੰ ਟਰਾਫ਼ੀ ਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਕਬੱਡੀ ਮੈਚ ਦੌਰਾਨ ਕੁਲਦੀਪ ਸਿੰਘ ਨੇ ਆਪਣੇ ਵਿਲੱਖਣ ਅੰਦਾਜ਼ ’ਚ ਕਮੈਂਟਰੀ ਕਰਕੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਇਸ ਮੌਕੇ ਮਨਦੀਪ ਸਿੰਘ ਸੋਢੀ ਸਾਬਕਾ ਪ੍ਰਧਾਨ ਪ੍ਰੈੱਸ ਕਲੱਬ ਗੁਰੂਹਰਸਹਾਏ, ਪ੍ਰੀਤਮ ਸਿੰਘ ਸੋਢੀ ਸਾਬਕਾ ਸਰਪੰਚ, ਸ਼ਮਿੰਦਰਪਾਲ ਸਿੰਘ, ਹਰਿੰਦਰ ਸਿੰਘ ਸਰਪੰਚ, ਐਡਵੋਕੇਟ ਸੁਖਚੈਨ ਸਿੰਘ ਪ੍ਰਧਾਨ ਬਾਰ ਐਸੋਸੀਏਸ਼ਨ ਗੁਰੂਹਰਸਹਾਏ, ਐਕਸੀਅਨ ਸਤਵਿੰਦਰ ਸਿੰਘ, ਹਰਿੰਦਰ ਸਿੰਘ ਸੋਢੀ, ਰਮੇਸ਼ ਲਾਲ ਭੱਲਾ, ਕਾਲਾ ਭੱਲਾ ਪੰਚਾਇਤ ਮੈਂਬਰ, ਦੀਪਕ ਭੱਲਾ ਠੇਕੇਦਾਰ, ਰਿੰਕੂ ਸੋਢੀ, ਜਸਵੀਰ ਸਿੰਘ ਸੋਢੀ ਠੇਕੇਦਾਰ, ਕਾਕਾ ਸੋਢੀ, ਅਮਨ ਸੋਢੀ, ਪੱਪੀ ਸੋਢੀ ਮੁੱਦਕੀ, ਰਾਣੂ ਸੋਢੀ, ਸਿਵਸ਼ਾਮ ਸਿੰਘ ਸੋਢੀ, ਹਰਪ੍ਰੀਤ ਸਿੰਘ ਪੀ.ਆਰ.ਟੀ.ਸੀ, ਗੋਰਾ ਸੋਢੀ ਪ੍ਰਧਾਨ ਤੇ ਕੰਵਰਪਾਲ ਸਿੰਘ ਸੋਢੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਰਾਮ ਥੰਮ੍ਹਣ ਵਿਖੇ ਮੇਰਾ ਪਰਿਵਾਰ ਵੈੱਲਫੇਅਰ ਸੋਸਾਇਟੀ ਵਲੋਂ ਖ਼ੂਨਦਾਨ ਕੈਂਪ ਅਗਲੀ ਖ਼ਬਰ ਮੇਨ ਸੜਕ ’ਤੇ ਪਏ ਖੱਡੇ ਕਾਰਨ ਵਾਹਨਾਂ ਦਾ ਹੋ ਰਿਹਾ ਭਾਰੀ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।