19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਅੱਖਾਂ ਦੇ ਕੈਂਪ ਦੌਰਾਨ ਨਿਭਾਈਆਂ ਸੇਵਾਵਾਂ ਬਦਲੇ ਪੈਰਾਡਾਈਜ਼ ਸਕੂਲ ਮੈਨੇਜਮੈਂਟ ਦਾ ਕੀਤਾ ਸਨਮਾਨ

ਜ਼ੀਰਾ, 18 ਸਤੰਬਰ(ਪ੍ਰਤਾਪ ਸਿੰਘ ਹੀਰਾ)- ਇਸ਼ਾਨ ਕੈਂਸਰ ਕੇਅਰ ਫਾਊਂਡੇਸ਼ਨ ਤੇ ਜ਼ੀਰਾ ਵਿਕਾਸ ਪਰਿਸ਼ਦ ਵਲੋਂ ਸਾਂਝੇ ਤੌਰ ’ਤੇ ਫਿਰੋਜ਼ਪੁਰ ਰੋਡ ਜ਼ੀਰਾ ਵਿਖੇ ਸਥਿਤ ਪੈਰਾਡਾਈਜ਼ ਸਕੂਲ ਵਿਖੇ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਕੂਲ ਪ੍ਰਬੰਧਕਾਂ ਵਲੋਂ ਦਿੱਤੇ ਗਏ ਬੇਮਿਸਾਲ ਸਹਿਯੋਗ ਤੇ ਸਮਰਪਿਤ ਸੇਵਾਵਾਂ ਨੂੰ ਦੇਖਦੇ ਹੋਏ ਦੋਵਾਂ ਸੰਸਥਾਵਾਂ ਵਲੋਂ ਸਕੂਲ ਮੈਨੇਜਮੈਂਟ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 19-09-2026
ਜ਼ੀਰਾ, 18 ਸਤੰਬਰ(ਪ੍ਰਤਾਪ ਸਿੰਘ ਹੀਰਾ)- ਇਸ਼ਾਨ ਕੈਂਸਰ ਕੇਅਰ ਫਾਊਂਡੇਸ਼ਨ ਤੇ ਜ਼ੀਰਾ ਵਿਕਾਸ ਪਰਿਸ਼ਦ ਵਲੋਂ ਸਾਂਝੇ ਤੌਰ ’ਤੇ ਫਿਰੋਜ਼ਪੁਰ ਰੋਡ ਜ਼ੀਰਾ ਵਿਖੇ ਸਥਿਤ ਪੈਰਾਡਾਈਜ਼ ਸਕੂਲ ਵਿਖੇ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਕੂਲ ਪ੍ਰਬੰਧਕਾਂ ਵਲੋਂ ਦਿੱਤੇ ਗਏ ਬੇਮਿਸਾਲ ਸਹਿਯੋਗ ਤੇ ਸਮਰਪਿਤ ਸੇਵਾਵਾਂ ਨੂੰ ਦੇਖਦੇ ਹੋਏ ਦੋਵਾਂ ਸੰਸਥਾਵਾਂ ਵਲੋਂ ਸਕੂਲ ਮੈਨੇਜਮੈਂਟ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸੁਖਦੇਵ ਬਿੱਟੂ ਵਿੱਜ, ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂੰ ਤੇ ਸਤੀਸ਼ ਜੁਨੇਜਾ ਨੇ ਦੱਸਿਆ ਕਿ ਕੈਂਪ ਦੌਰਾਨ ਸਕੂਲ ਦੇ ਚੇਅਰਮੈਨ ਹਰਜੀਤ ਸਿੰਘ ਸਿੱਧੂ ਤੇ ਪ੍ਰਿੰਸੀਪਲ ਡਾ. ਅਵਿਨਾਸ਼ ਸਿੰਘ ਨੇ ਖ਼ੁਦ ਅੱਗੇ ਹੋ ਕੇ ਮਰੀਜ਼ਾਂ ਦੀ ਦੇਖਭਾਲ ਤੇ ਸੇਵਾ ਕੀਤੀ। ਇਸ ਤੋਂ ਇਲਾਵਾ, ਐਤਵਾਰ ਦੀ ਛੁੱਟੀ ਹੋਣ ਦੇ ਬਾਵਜੂਦ ਸਕੂਲ ਦੇ ਸਮੂਹ ਸਟਾਫ਼ ਨੇ ਪੂਰੀ ਤਨਦੇਹੀ ਨਾਲ ਕੈਂਪ ਵਿਚ ਆਪਣੀ ਹਾਜ਼ਰੀ ਲਗਵਾ ਕੇ ਮਰੀਜ਼ਾਂ ਦੀ ਮਦਦ ਕੀਤੀ, ਜੋ ਕਿ ਸਮਾਜ ਸੇਵਾ ਦੀ ਇਕ ਉੱਤਮ ਮਿਸਾਲ ਹੈ। ਇਸ ਸ਼ਲਾਘਾਯੋਗ ਕਾਰਜ ਬਦਲੇ ਸੰਸਥਾ ਦੇ ਆਗੂਆਂ ਵਲੋਂ ਚੇਅਰਮੈਨ ਹਰਜੀਤ ਸਿੰਘ ਸਿੱਧੂ ਅਤੇ ਪ੍ਰਿੰਸੀਪਲ ਡਾ. ਅਵਿਨਾਸ਼ ਸਿੰਘ ਨੂੰ ਵਿਸ਼ੇਸ਼ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਵਿਚੋਂ ਮੈਡਮ ਪਰਿਭਾਸ਼ਾ, ਮੌਨਿਕਾ, ਮਾਦਵੀ, ਰਾਜਵਿੰਦਰ ਕੌਰ, ਕੰਵਲਜੀਤ ਕੌਰ ਸਮੇਤ ਸੰਸਥਾ ਦੇ ਪ੍ਰੋਜੈਕਟ ਇੰਚਾਰਜ ਅਨਿਲ ਬਜਾਜ, ਜਨਰਲ ਸਕੱਤਰ ਜਗਦੇਵ ਸ਼ਰਮਾ, ਖ਼ਜ਼ਾਨਚੀ ਪੁਸ਼ਪਿੰਦਰ ਸਿੰਘ ਹੈਪੀ, ਗੁਰਬਖ਼ਸ਼ ਸਿੰਘ ਵਿੱਜ, ਲੈਕਚਰਾਰ ਨਰਿੰਦਰ ਸਿੰਘ, ਅਸ਼ੋਕ ਕੁਮਾਰ ਪਲਤਾ, ਦਲਜੀਤ ਸਿੰਘ ਬੰਬੇ ਵਾਲੇ ਅਤੇ ਡਾ. ਪ੍ਰਦੀਪ ਵਰਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਰੇਲਵੇ ਸਟੇਸ਼ਨ ’ਤੇ ਜੀ.ਆਰ.ਪੀ. ਵਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਅਗਲੀ ਖ਼ਬਰ ‘ਮਾਨ ਦੇ ਮੁਨਾਫ਼ੇ’ ਮੁਹਿੰਮ ਦੀ ਸਫਲਤਾ ਲਈ ਕੱਲ੍ਹ ਹੋਵੇਗੀ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੀ ਅਹਿਮ ਮੀਟਿੰਗ - ਵਿਧਾਇਕ ਦਹੀਯਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।