ਨਗਰ ਕੌਂਸਲ ਜ਼ੀਰਾ ਵਲੋਂ ਬਾਜ਼ਾਰਾਂ ’ਚੋਂ ਨਾਜਾਇਜ਼ ਕਬਜ਼ੇ ਹਟਾਉਣ ਸੰਬੰਧੀ ਮੁਹਿੰਮ ਜਾਰੀ
ਜ਼ੀਰਾ, 19 ਸਤੰਬਰ(ਪ੍ਰਤਾਪ ਸਿੰਘ ਹੀਰਾ)-ਜ਼ੀਰਾ ਸ਼ਹਿਰ ਦੇ ਬਾਜ਼ਾਰਾਂ ਵਿਚ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਟਰੈਫਿਕ ਜਾਮ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਦੇ ਮਕਸਦ ਨਾਲ ਨਗਰ ਕੌਂਸਲ ਜ਼ੀਰਾ ਵਲੋਂ ਟਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਨਜਾਇਜ਼ ਕਬਜ਼ੇ ਹਟਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਟੀਮ ਵਲੋਂ ਸੜਕਾਂ ’ਤੇ ਸਾਮਾਨ ਰੱਖਣ ਵਾਲੇ ਦੁਕਾਨਦਾਰਾਂ ਤੇ ਨਜਾਇਜ਼ ਤੌਰ ’ਤੇ ਲਗਾਈਆਂ ਗਈਆਂ ਰੇਹੜੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਗਈ।
ਅਜੀਤ ਡੈਸਕ
20-09-2026