20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਹਲਕਾ ਸ਼ਹਿਰੀ ਵਿਧਾਇਕ ਭੁੱਲਰ ਵਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਜ਼ਿਲ੍ਹਾ ਪੱਧਰ ’ਤੇ ਸ਼ੁਰੂਆਤ

ਫ਼ਿਰੋਜ਼ਪੁਰ, 19 ਸਤੰਬਰ (ਕੁਲਬੀਰ ਸਿੰਘ ਸੋਢੀ)-‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਪੱਧਰ ’ਤੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵਲੋਂ ਪਿੰਡਾਂ ਦੇ ਸਰਪੰਚ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੀਤੀ ਗਈ। ਇਸ ਮੌਕੇ ਹਾਜ਼ਰ ਸਮੂਹ ਭਾਗੀਦਾਰਾਂ ਵਲੋਂ ਸਹੁੰ ਚੁੱਕੀ ਗਈ ਕਿ ‘ਸਵੱਛਤਾ ਹੀ ਸੇਵਾ’ ਮੁਹਿੰਮ ਦੌਰਾਨ ਇਕ ਸਾਫ਼-ਸੁਥਰੇ ਤੇ ਸਿਹਤਮੰਦ ਪੰਜਾਬ ਅਤੇ ਭਾਰਤ ਦੀ ਸਿਰਜਣਾ ਲਈ ਸਾਰੇ ਮਿਲ ਕੇ ਸਵੱਛਤਾ ਬਣਾਈ ਰੱਖਣ ਲਈ ਵਚਨਬੱਧ ਹੋਣਗੇ।

ਅਜੀਤ ਡੈਸਕ 20-09-2026
ਫ਼ਿਰੋਜ਼ਪੁਰ, 19 ਸਤੰਬਰ (ਕੁਲਬੀਰ ਸਿੰਘ ਸੋਢੀ)-‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਪੱਧਰ ’ਤੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵਲੋਂ ਪਿੰਡਾਂ ਦੇ ਸਰਪੰਚ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੀਤੀ ਗਈ। ਇਸ ਮੌਕੇ ਹਾਜ਼ਰ ਸਮੂਹ ਭਾਗੀਦਾਰਾਂ ਵਲੋਂ ਸਹੁੰ ਚੁੱਕੀ ਗਈ ਕਿ ‘ਸਵੱਛਤਾ ਹੀ ਸੇਵਾ’ ਮੁਹਿੰਮ ਦੌਰਾਨ ਇਕ ਸਾਫ਼-ਸੁਥਰੇ ਤੇ ਸਿਹਤਮੰਦ ਪੰਜਾਬ ਅਤੇ ਭਾਰਤ ਦੀ ਸਿਰਜਣਾ ਲਈ ਸਾਰੇ ਮਿਲ ਕੇ ਸਵੱਛਤਾ ਬਣਾਈ ਰੱਖਣ ਲਈ ਵਚਨਬੱਧ ਹੋਣਗੇ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ 17 ਸਤੰਬਰ ਤੋਂ ਸ਼ੁਰੂ ਹੋ ਕੇ 2 ਅਕਤੂਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਪਿੰਡਾਂ ਤੇ ਸਾਂਝੀਆਂ ਥਾਵਾਂ ’ਤੇ ਸਾਫ਼-ਸਫ਼ਾਈ ਦੀ ਵਿਵਸਥਾ ਰੱਖਣ, ਪਾਣੀ, ਸਫ਼ਾਈ ਤੇ ਸਵੱਛਤਾ ਸਬੰਧੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ ਤੇ ਨੌਜਵਾਨਾਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕਰਨਾ ਤੇ ਉਨ੍ਹਾਂ ਨੂੰ ਆਪਣੇ ਘਰਾਂ, ਪਿੰਡਾਂ ਤੇ ਸਾਂਝੀਆਂ ਥਾਵਾਂ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਸਵੱਛਤਾ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਲਈ ਅਪੀਲ ਕੀਤੀ। ਵਿਧਾਇਕ ਨੇ ਇਸ ਮੌਕੇ ‘‘ਹਰ ਘਰ ਜਲ, ਹਰ ਘਰ ਸਵੱਛਤਾ’’ ਦਾ ਸੰਦੇਸ਼ ਦਿੰਦਿਆਂ ਲੋਕਾਂ ਨੂੰ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਅਪੀਲ ਕੀਤੀ ਤਾਂ ਜੋ ਹਰ ਘਰ ਤੇ ਹਰ ਪਿੰਡ ਵਿਚ ਸਵੱਛਤਾ ਪ੍ਰਤੀ ਜਾਗਰੂਕਤਾ ਵਧਾਈ ਜਾ ਸਕੇ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ। ਇਸ ਮੌਕੇ ਬਲਾਕ ਰਿਸੋਰਸ ਕੋਆਰਡੀਨੇਟਰ ਮਨਦੀਪ ਸਿੰਘ, ਗੁਰਭੇਜ ਸਿੰਘ, ਜਸਵਿੰਦਰ ਸਿੰਘ ਅਤੇ ਨਛੱਤਰ ਸਿੰਘ ਤੋਂ ਇਲਾਵਾ ਪਿੰਡਾਂ ਦੇ ਸਰਪੰਚ, ਮੈਂਬਰ ਪੰਚਾਇਤਾਂ ਅਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਮੁੱਖ ਏਜੰਡਾ ਪੰਜਾਬ ਨੂੰ ਨਸ਼ਾ-ਮੁਕਤ ਕਰਕੇ ਖੁਸ਼ਹਾਲ ਬਣਾਉਣਾ: ਬਾਪੂ ਤਰਸੇਮ ਸਿੰਘ ਅਗਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਵਲੋਂ ਕਾਰਨੀਵਾਲ ਮੇਲੇ ਤੇ ਵੱਖ-ਵੱਖ ਢਾਬਿਆਂ ਦੀ ਦੇਰ ਰਾਤ ਤੱਕ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।