ਖਟੀਕ ਮੁਹੱਲਾ ਵਿਖੇ ਲੋਕ ਮਿਲਣੀ ਦੌਰਾਨ ਵਿਧਾਇਕ ਸਵਨਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)- ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਵਾਰਡ ਨੰਬਰ 14 ਦੇ ਖਟੀਕ ਮੁਹੱਲਾ ਵਿਖੇ ਵਿਸ਼ੇਸ਼ ਲੋਕ ਮਿਲਣੀ ਕਰਕੇ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਹਲਕੇ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਫੀਡ ਬੈਕ ਲਈ। ਇਸ ਮੌਕੇ ਵੱਡੀ ਗਿਣਤੀ ’ਚ ਇਕੱਠੇ ਹੋਏ ਮੁਹੱਲਾ ਵਾਸੀਆਂ ਨੇ ਬੁਨਿਆਦੀ ਸਹੂਲਤਾਂ ਤੇ ਵਿਕਾਸ ਕਾਰਜਾਂ ਨਾਲ ਸਬੰਧਿਤ ਆਪਣੀਆਂ ਮੰਗਾਂ ਅਤੇ ਸੁਝਾਅ ਵਿਧਾਇਕ ਦੇ ਧਿਆਨ ’ਚ ਲਿਆਂਦੇ।
ਵਾਰਡ ਨੰਬਰ 14 ਦੇ ਖਟੀਕ ਮੁਹੱਲਾ ਵਿਖੇ ਲੋਕ ਮਿਲਣੀ ਦੌਰਾਨ ਮੁਹੱਲਾ ਵਾਸੀਆਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ। ਅਜੀਤ ਤਸਵੀਰ
20-09-2026