20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਮੋਗਾ ਵਿਖੇ ਡੀ.ਸੀ. ਦਫ਼ਤਰ ਦੇ ਸਾਬਕਾ ਮੁਲਾਜ਼ਮਾਂ ਦੀ ਮੀਟਿੰਗ ਹੋਈ

ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)-ਮਿੰਨੀ ਸਕੱਤਰੇਤ ਵਿਖੇ ਮੀਟਿੰਗ ਹਾਲ ਤਹਿਸੀਲ ਦਫ਼ਤਰ ਮੋਗਾ ਵਿਖੇ ਰਿਟਾਇਰਡ ਡੀ. ਸੀ.

ਅਜੀਤ ਡੈਸਕ 20-09-2026
ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)-ਮਿੰਨੀ ਸਕੱਤਰੇਤ ਵਿਖੇ ਮੀਟਿੰਗ ਹਾਲ ਤਹਿਸੀਲ ਦਫ਼ਤਰ ਮੋਗਾ ਵਿਖੇ ਰਿਟਾਇਰਡ ਡੀ.ਸੀ. ਆਫ਼ਿਸ ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਸਤਨਾਮ ਸਿੰਘ ਸਾਬਕਾ ਰੀਡਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਜਿਵੇਂ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਹੁਕਮ ਦੇਣ ਦੇ ਬਾਵਜੂਦ ਡੀ.ਏ. ਨਾ ਦੇਣਾ, ਨਵੇ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਨਾ ਦੇਣ, 2.59 ਦਾ ਫੈਕਟਰ ਲਾਗੂ ਨਾ ਕਰਨ, ਕੱਚੇ ਮੁਲਾਜ਼ਮ ਪੱਕੇ ਨਾ ਕਰਨ ਕਰਕੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਮੀਟਿੰਗ ਵਿਚ ਸ਼ਾਮਲ ਪਰਮਜੀਤ ਸਿੰਘ ਸੁਪਰਡੰਟ ਗਰੇਡ-1 (ਰਿਟਾ:) ਸੁਰਿੰਦਰ ਕੌਰ ਸੁਪਰਡੰਟ (ਰਿਟਾ), ਬੀ.ਪੀ. ਸਿੰਘ ਸੀਨੀਅਰ ਸਹਾਇਕ (ਰਿਟਾ), ਤੇਜਿੰਦਰ ਸਿੰਘ ਖਹਿਰਾ ਸੀਨੀਅਰ ਸਹਾਇਕ (ਰਿਟਾ) ਸਕੁੰਤਲਾ ਰਾਣੀ ਸੀਨੀਅਰ ਸਹਾਇਕ (ਰਿਟਾ), ਰਣਜੀਤ ਕੌਰ ਸੀਨੀਅਰ ਸਹਾਇਕ (ਰਿਟਾ) ਮਹਿੰਦਰ ਕੌਰ ਜੂਨੀਅਰ ਸਹਾਇਕ (ਰਿਟਾ), ਅਮਰੀਕ ਸਿੰਘ ਸੀਨੀਅਰ ਸਹਾਇਕ (ਰਿਟਾ) ਆਦਿ ਮੁਲਾਜ਼ਮਾਂ ਵਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨਹੀ ਮੰਨਦੀ ਤਾਂ ਪੈਨਸ਼ਨਰ ਮੁਲਾਜ਼ਮਾਂ ਦੇ ਨਾਲ ਮਿਲ ਕੇ ਸਰਕਾਰ ਵਿਰੁੱਧ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।
ਪਿਛਲੀ ਖ਼ਬਰ ਭਗਵਾਨ ਸ੍ਰੀ ਚੰਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਅੱਜ ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 5 ਮੁਕੱਦਮੇ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।