20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਬੀ.ਐੱਸ.ਸੀ. ਨਰਸਿੰਗ ਦੇ ਨਤੀਜੇ ਵਿਚ ਸ਼ਹੀਦ ਭਗਤ ਸਿੰਘ ਕਾਲਜ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਫ਼ਿਰੋਜ਼ਪੁਰ, 19 ਸਤੰਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ, ਫ਼ਿਰੋਜ਼ਪੁਰ ਦੇ ਬੀ. ਐੱਸ.

ਅਜੀਤ ਡੈਸਕ 20-09-2026
ਫ਼ਿਰੋਜ਼ਪੁਰ, 19 ਸਤੰਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ, ਫ਼ਿਰੋਜ਼ਪੁਰ ਦੇ ਬੀ.ਐੱਸ.ਸੀ. ਨਰਸਿੰਗ (2022-26) ਦੇ 7ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੇ ਵਿਦਿਆਰਥੀਆਂ ਨੇ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਵਧੀਆ ਅੰਕ ਹਾਸਲ ਕਰਕੇ ਸੰਸਥਾ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਐਲਾਨੇ ਗਏ ਨਤੀਜੇ ਵਿਚ ਵਿਦਿਆਰਥਣ ਮਹਿਕ ਸਪੁੱਤਰੀ ਅਸ਼ਵਨੀ ਕੁਮਾਰ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਰਮਨਪ੍ਰੀਤ ਕੌਰ ਸਪੁੱਤਰੀ ਸੁੱਖਵਿੰਦਰ ਸਿੰਘ ਨੇ ਦੂਜਾ ਤੇ ਤਮੰਨਾ ਸਪੁੱਤਰੀ ਸੰਜੀਵ ਕੁਮਾਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਤਿੰਨਾਂ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਨਾਲ ਕਾਲਜ ਵਿਚ ਖੁਸ਼ੀ ਦਾ ਮਾਹੌਲ ਬਣਿਆ ਰਿਹਾ। ਇਸ ਮੌਕੇ ਕਾਲਜ ਦੇ ਡਾਇਰੈਕਟਰ ਧਰਮਪਾਲ ਬਾਂਸਲ ਨੇ ਸਫ਼ਲ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਚੇਅਰਮੈਨ ਬਾਂਸਲ ਨੇ ਕਿਹਾ ਕਿ ਨਰਸਿੰਗ ਸਿਰਫ਼ ਇਕ ਪੇਸ਼ਾ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਨਾਲ ਜੁੜਿਆ ਜ਼ਿੰਮੇਵਾਰੀ ਭਰਿਆ ਖੇਤਰ ਹੈ। ਪ੍ਰਿੰਸੀਪਲ ਸੁਖਦੀਪ ਕੌਰ ਸਮੇਤ ਕਾਲਜ ਦਾ ਸਮੂਹ ਸਟਾਫ਼ ਮੈਂਬਰਾਂ ਨੇ ਵੀ ਸਫ਼ਲ ਵਿਦਿਆਰਥਣਾਂ ਦੀਆਂ ਭਵਿੱਖੀ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਬੇਰੁਜ਼ਗਾਰ ਉਪਵੈਦ ਡਿਪਲੋਮਾ ਧਾਰਕਾਂ ਨੇ 27 ਸਤੰਬਰ ਨੂੰ ਸਿਹਤ ਮੰਤਰੀ ਦੀ ਕੋਠੀ ਘੇਰਨ ਦਾ ਕੀਤਾ ਐਲਾਨ ਅਗਲੀ ਖ਼ਬਰ ਵੇਟਲਿਫਟਿੰਗ ਮੁਕਾਬਲੇ ਵਿਚ ਜੀਂਦੜਾ ਸਕੂਲ ਦੀ ਵਿਦਿਆਰਥਣ ਨੇ ਹਾਸਿਲ ਕੀਤਾ ਤੀਜਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।