21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

785 ਲਾਇਬ੍ਰੇਰੀਅਨ ਅਸਾਮੀਆਂ ਦਾ ਇਸ਼ਤਿਹਾਰ ਤੇ ਪੋਰਟਲ ਜਲਦ ਖੋਲ੍ਹਣ ਦੀ ਮੰਗ ਨੂੰ ਲੈ ਕੇ ਦਿੱਤਾ ਮੰਗ ਪੱਤਰ

ਜਲਾਲਾਬਾਦ, 20 ਸਤੰਬਰ (ਜਤਿੰਦਰ ਪਾਲ ਸਿੰਘ)- ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਖ਼ਾਲੀ ਪਈਆਂ 785 ਲਾਇਬ੍ਰੇਰੀਅਨ ਅਸਾਮੀਆਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ ਕਰਨ ਤੇ ਆਨਲਾਈਨ ਪੋਰਟਲ ਜਲਦ ਖੋਲ੍ਹਣ ਦੀ ਮੰਗ ਨੂੰ ਲੈ ਕੇ ਲਾਇਬ੍ਰੇਰੀਅਨ ਭਰਤੀ ਦੇ ਉਮੀਦਵਾਰਾਂ ਵਲੋਂ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੂੰ ਮੰਗ ਪੱਤਰ ਦਿੱਤਾ ਗਿਆ। ਆਗੂਆਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਿਚ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲ਼ੋਂ ਸਰਕਾਰੀ ਸਕੂਲਾਂ ਵਿਚ ਖ਼ਾਲੀ ਪਈਆਂ ਲਾਇਬ੍ਰੇਰੀਅਨ ਅਸਾਮੀਆਂ ਦਾ ਮੁੱਦਾ ਉਠਾਇਆ ਗਿਆ ਸੀ।

ਅਜੀਤ ਡੈਸਕ 21-09-2026
ਜਲਾਲਾਬਾਦ, 20 ਸਤੰਬਰ (ਜਤਿੰਦਰ ਪਾਲ ਸਿੰਘ)- ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਖ਼ਾਲੀ ਪਈਆਂ 785 ਲਾਇਬ੍ਰੇਰੀਅਨ ਅਸਾਮੀਆਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ ਕਰਨ ਤੇ ਆਨਲਾਈਨ ਪੋਰਟਲ ਜਲਦ ਖੋਲ੍ਹਣ ਦੀ ਮੰਗ ਨੂੰ ਲੈ ਕੇ ਲਾਇਬ੍ਰੇਰੀਅਨ ਭਰਤੀ ਦੇ ਉਮੀਦਵਾਰਾਂ ਵਲੋਂ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੂੰ ਮੰਗ ਪੱਤਰ ਦਿੱਤਾ ਗਿਆ। ਆਗੂਆਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਿਚ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲ਼ੋਂ ਸਰਕਾਰੀ ਸਕੂਲਾਂ ਵਿਚ ਖ਼ਾਲੀ ਪਈਆਂ ਲਾਇਬ੍ਰੇਰੀਅਨ ਅਸਾਮੀਆਂ ਦਾ ਮੁੱਦਾ ਉਠਾਇਆ ਗਿਆ ਸੀ। ਇਸ ਦੇ ਜਵਾਬ ਵਿਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲ਼ੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ 785 ਲਾਇਬ੍ਰੇਰੀਅਨ ਅਸਾਮੀਆਂ ਖ਼ਾਲੀ ਹੋਣ ਤੇ ਇਨ੍ਹਾਂ ਨੂੰ ਭਰਨ ਲਈ ਭਰਤੀ ਪ੍ਰਕਿਰਿਆ ਸਬੰਧੀ ਜਾਣਕਾਰੀ ਦਿੱਤੀ ਗਈ ਸੀ। ਰਿਪੋਰਟਾਂ ਅਨੁਸਾਰ ਇਸ਼ਤਿਹਾਰ ਅਗਸਤ ਦੇ ਅੰਤ ਤੱਕ ਜਾਰੀ ਕਰਨ ਦੀ ਗੱਲ ਕਹੀ ਗਈ ਸੀ। ਉਮੀਦਵਾਰਾਂ ਨੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੂੰ ਅਪੀਲ ਕਰਦਿਆਂ ਕਿਹਾ ਕਿ ਲਾਇਬ੍ਰੇਰੀਅਨ ਦੀਆਂ 785 ਅਸਾਮੀਆਂ ਸਬੰਧੀ ਇਸ਼ਤਿਹਾਰ ਅਤੇ ਭਰਤੀ ਪੋਰਟਲ ਜਲਦ ਤੋਂ ਜਲਦ ਖੁਲ੍ਹਵਾਇਆ ਜਾਵੇ ਤਾਂ ਜੋ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਉਡੀਕ ਕਰ ਰਹੇ ਯੋਗ ਬੇਰੁਜ਼ਗਾਰ ਲਾਇਬ੍ਰੇਰੀਅਨ ਉਮੀਦਵਾਰਾਂ ਨੂੰ ਮੌਕਾ ਮਿਲ ਸਕੇ। ਉਮੀਦਵਾਰਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਲਾਇਬ੍ਰੇਰੀਅਨ ਦੀਆਂ ਅਸਾਮੀਆਂ ਭਰਨ ਨਾਲ ਵਿਦਿਆਰਥੀਆਂ ਨੂੰ ਲਾਇਬ੍ਰੇਰੀ ਦੀਆਂ ਸਹੂਲਤਾਂ ਦਾ ਵਧੇਰੇ ਲਾਭ ਮਿਲੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ। ਇਸ ਮੌਕੇ ਹੈਪੀ ਕੰਬੋਜ, ਅਮਨਦੀਪ ਕੰਬੋਜ, ਪੰਕਜ ਕੰਬੋਜ, ਗੌਰਵ ਕੰਬੋਜ, ਸੰਜੀਵ ਕੰਬੋਜ ਤੇ ਹੋਰ ਸਾਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਾਡੇ ਪਿੰਡ ਵਿਚ ਨਸ਼ੇ ਨੇ ਢਾਇਆ ਕਹਿਰ, 1 ਮਹੀਨੇ ’ਚ ਹੋਈਆਂ ਅਨੇਕਾਂ ਮੌਤਾਂ- ਰਮਨਦੀਪ ਕੌਰ ਮਰਖਾਈ ਅਗਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਧਰਾਂਗਵਾਲਾ ’ਚ ਸਮੱਸਿਆਵਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।