ਆਂਗਣਵਾੜੀ ’ਚ ਭੇਜਿਆ ਜਾਣ ਵਾਲਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦਾ ਵਿਰੋਧ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਡਾਇਰੈਕਟਰ ਨੂੰ ਭੇਜਿਆ ਮੰਗ ਪੱਤਰ
ਮੱਖੂ, 22 ਸਤੰਬਰ (ਵਰਿੰਦਰ ਮਨਚੰਦਾ)-ਆਂਗਣਵਾੜੀ ਕੇਂਦਰਾਂ ’ਚ ਭੇਜੇ ਜਾਣ ਵਾਲੇ ਰਾਸ਼ਨ ਦੀ ਸਪਲਾਈ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦਾ ਆਂਗਣਵਾੜੀ ਵਰਕਰਾਂ ਅਤੇ ਯੂਨੀਅਨਾਂ ਵਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ’ ਤੇ ਬਲਾਕ ਮੱਖੂ ਵਲੋਂ ਜੀਵਨ ਸ਼ਰਮਾ ਦੀ ਅਗਵਾਈ ਹੇਠ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਨੂੰ ਈਮੇਲ ਰਾਹੀਂ ਮੰਗ ਪੱਤਰ ਭੇਜਿਆ ਗਿਆ।
ਅਜੀਤ ਡੈਸਕ
23-09-2026